Exodus 23:21 in Panjabi 21 ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਇਸ ਲਈ ਕਿ ਮੇਰਾ ਨਾਮ ਉਸ ਵਿੱਚ ਹੈ ।
Other Translations King James Version (KJV) Beware of him, and obey his voice, provoke him not; for he will not pardon your transgressions: for my name is in him.
American Standard Version (ASV) Take ye heed before him, and hearken unto his voice; provoke him not; for he will not pardon your transgression: for my name is in him.
Bible in Basic English (BBE) Give attention to him and give ear to his voice; do not go against him; for your wrongdoing will not be overlooked by him, because my name is in him.
Darby English Bible (DBY) Be careful in his presence, and hearken unto his voice: do not provoke him, for he will not forgive your transgressions; for my name is in him.
Webster's Bible (WBT) Beware of him, and obey his voice, provoke him not; for he will not pardon your transgressions: for my name is in him.
World English Bible (WEB) Pay attention to him, and listen to his voice. Don't provoke him, for he will not pardon your disobedience, for my name is in him.
Young's Literal Translation (YLT) be watchful because of his presence, and hearken to his voice, rebel not against him, for he beareth not with your transgression, for My name `is' in his heart;
Cross Reference Exodus 3:14 in Panjabi 14 ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ।
Exodus 6:3 in Panjabi 3 ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਨ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ ।
Exodus 32:34 in Panjabi 34 ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ ।
Exodus 34:5 in Panjabi 5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
Numbers 14:11 in Panjabi 11 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ ?
Numbers 14:35 in Panjabi 35 ਮੈਂ ਯਹੋਵਾਹ ਬੋਲ ਚੁੱਕਿਆ ਹਾਂ । ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ । ਉਹ ਇਸ ਉਜਾੜ ਵਿੱਚ ਗਲ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ ।
Deuteronomy 18:19 in Panjabi 19 ਤਦ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਉਨ੍ਹਾਂ ਸ਼ਬਦ ਨੂੰ ਨਾ ਸੁਣੇਗਾ, ਜੋ ਉਹ ਮੇਰੇ ਨਾਮ ਤੋਂ ਬੋਲੇਗਾ, ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ ।
Joshua 24:19 in Panjabi 19 ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸੱਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ । ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ ।
Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Psalm 72:19 in Panjabi 19 ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ ! ਆਮੀਨ ਤੇ ਆਮੀਨ ! । ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ ।
Psalm 78:40 in Panjabi 40 ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ !
Psalm 78:56 in Panjabi 56 ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ ।
Psalm 83:18 in Panjabi 18 ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ ! ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 42:8 in Panjabi 8 ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ ।
Isaiah 45:6 in Panjabi 6 ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Jeremiah 5:7 in Panjabi 7 ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸੌਂਹ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਜ਼ਨਾਹ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇੱਕਠੇ ਹੋਏ !
Jeremiah 23:6 in Panjabi 6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਿਯਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ ।
Matthew 1:23 in Panjabi 23 ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ । ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ” ।
Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
John 5:23 in Panjabi 23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ । ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ ।
John 10:30 in Panjabi 30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ । ਮੈਂ ਅਤੇ ਪਿਤਾ ਇੱਕ ਹਾਂ ।”
John 10:38 in Panjabi 38 ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ । ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ । ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ ।”
John 14:9 in Panjabi 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’
Ephesians 4:30 in Panjabi 30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ !
Colossians 2:9 in Panjabi 9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ ।
Hebrews 3:10 in Panjabi 10 ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਦੁੱਖੀ ਹੋਇਆ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਾ ਜਾਣਿਆ,
Hebrews 3:16 in Panjabi 16 ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗਾਵਤ ਕੀਤੀ ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ ?
Hebrews 10:26 in Panjabi 26 ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
1 John 5:16 in Panjabi 16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 2:8 in Panjabi 8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 3:7 in Panjabi 7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,