Exodus 29:13 in Panjabi 13 ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉਤਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ
Other Translations King James Version (KJV) And thou shalt take all the fat that covereth the inwards, and the caul that is above the liver, and the two kidneys, and the fat that is upon them, and burn them upon the altar.
American Standard Version (ASV) And thou shalt take all the fat that covereth the inwards, and the caul upon the liver, and the two kidneys, and the fat that is upon them, and burn them upon the altar.
Bible in Basic English (BBE) And take all the fat covering the inside of the ox, and the fat joining the liver and the two kidneys with the fat round them, and let them be burned on the altar;
Darby English Bible (DBY) And thou shalt take all the fat that covereth the inwards, and the net of the liver, and the two kidneys, and the fat that is upon them, and burn them upon the altar.
Webster's Bible (WBT) And thou shalt take all the fat that covereth the inwards, and the caul that is above the liver, and the two kidneys, and the fat that is upon them, and burn them upon the altar.
World English Bible (WEB) You shall take all the fat that covers the innards, the cover of the liver, the two kidneys, and the fat that is on them, and burn them on the altar.
Young's Literal Translation (YLT) and thou hast taken all the fat which is covering the inwards, and the redundance on the liver, and the two kidneys, and the fat which `is' on them, and hast made perfume on the altar;
Cross Reference Exodus 29:18 in Panjabi 18 ਸੋ ਤੂੰ ਸਾਰੇ ਛੱਤ੍ਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ । ਉਹ ਯਹੋਵਾਹ ਲਈ ਹੋਮ ਦੀ ਬਲੀ ਹੈ । ਇਹ ਇੱਕ ਸੁਗੰਧਤਾ ਹੈ । ਇਹ ਯਹੋਵਾਹ ਲਈ ਅੱਗ ਦੀ ਭੇਟ ਹੈ ।
Exodus 29:22 in Panjabi 22 ਤੂੰ ਛੱਤ੍ਰੇ ਦੀ ਚਰਬੀ ਅਤੇ ਉਸ ਦੀ ਚੱਕੀ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉਤਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤ੍ਰਾ ਥਾਪਨਾ ਦਾ ਹੈ ।
Exodus 29:25 in Panjabi 25 ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ । ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ ।
Leviticus 1:9 in Panjabi 9 ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ ।
Leviticus 1:15 in Panjabi 15 ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ ।
Leviticus 3:3 in Panjabi 3 ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ
Leviticus 3:9 in Panjabi 9 ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
Leviticus 3:14 in Panjabi 14 ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
Leviticus 4:8 in Panjabi 8 ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ ।
Leviticus 4:26 in Panjabi 26 ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ ।
Leviticus 4:31 in Panjabi 31 ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ ।
Leviticus 4:35 in Panjabi 35 ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ ।
Leviticus 6:12 in Panjabi 12 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ ।
Leviticus 7:3 in Panjabi 3 ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ।
Leviticus 7:31 in Panjabi 31 ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ ।
Leviticus 8:16 in Panjabi 16 ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੇ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ ।
Leviticus 8:25 in Panjabi 25 ਫੇਰ ਉਸ ਨੇ ਚਰਬੀ, ਮੋਟੀ ਪੂਛ, ਸਾਰੀ ਚਰਬੀ ਜੋ ਆਂਦਰਾਂ ਦੇ ਉੱਤੇ ਸੀ, ਕਲੇਜੇ ਦੇ ਉੱਪਰਲੀ ਝਿੱਲੀ ਸਮੇਤ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ
Leviticus 9:10 in Panjabi 10 ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
Leviticus 9:19 in Panjabi 19 ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
Leviticus 16:25 in Panjabi 25 ਅਤੇ ਪਾਪ ਬਲੀ ਦੀ ਭੇਟ ਦੀ ਚਰਬੀ ਨੂੰ ਉਹ ਜਗਵੇਦੀ ਉੱਤੇ ਸਾੜੇ ।
Leviticus 17:6 in Panjabi 6 ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ ।
Numbers 18:17 in Panjabi 17 ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ । ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ ।
1 Samuel 2:16 in Panjabi 16 ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ ! ਨਹੀਂ ਤਾਂ ਮੈਂ ਖੋਹ ਲਵਾਂਗਾ !
Psalm 22:14 in Panjabi 14 ਮੈਂ ਪਾਣੀ ਵਾਂਗੂੰ ਡੋਹਲਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ ।
Isaiah 1:11 in Panjabi 11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ ? । ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ ।
Isaiah 34:6 in Panjabi 6 ਯਹੋਵਾਹ ਦੀ ਤਲਵਾਰ ਲਹੂ ਨਾਲ ਲਿਥੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ ।
Isaiah 43:24 in Panjabi 24 ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ ।