Exodus 3:2 in Panjabi 2 ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਨ ਦਿੱਤਾ । ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ ।
Other Translations King James Version (KJV) And the angel of the LORD appeared unto him in a flame of fire out of the midst of a bush: and he looked, and, behold, the bush burned with fire, and the bush was not consumed.
American Standard Version (ASV) And the angel of Jehovah appeared unto him in a flame of fire out of the midst of a bush: and he looked, and, behold, the bush burned with fire, and the bush was not consumed.
Bible in Basic English (BBE) And the angel of the Lord was seen by him in a flame of fire coming out of a thorn-tree: and he saw that the tree was on fire, but it was not burned up.
Darby English Bible (DBY) And the Angel of Jehovah appeared to him in a flame of fire out of the midst of a thorn-bush: and he looked, and behold, the thorn-bush burned with fire, and the thorn-bush was not being consumed.
Webster's Bible (WBT) And the angel of the LORD appeared to him in a flame of fire out of the midst of a bush: and he looked, and behold, the bush burned with fire, and the bush was not consumed.
World English Bible (WEB) The angel of Yahweh appeared to him in a flame of fire out of the midst of a bush. He looked, and behold, the bush burned with fire, and the bush was not consumed.
Young's Literal Translation (YLT) and there appeareth unto him a messenger of Jehovah in a flame of fire, out of the midst of the bush, and he seeth, and lo, the bush is burning with fire, and the bush is not consumed.
Cross Reference Genesis 15:13 in Panjabi 13 ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋਣਗੇ ਅਤੇ ਉਨ੍ਹਾਂ ਦੀ ਗ਼ੁਲਾਮੀ ਕਰਨਗੇ ਅਤੇ ਓਹ ਉਨ੍ਹਾਂ ਨੂੰ ਚਾਰ ਸੌ ਸਾਲ ਤੱਕ ਦੁੱਖ ਦੇਣਗੇ ।
Genesis 16:7 in Panjabi 7 ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ ।
Genesis 22:15 in Panjabi 15 ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ,
Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
Exodus 3:4 in Panjabi 4 ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ !” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ । ”
Exodus 3:16 in Panjabi 16 ਜਾਹ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਾਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਨ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁੱਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ ।
Deuteronomy 4:20 in Panjabi 20 ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ ।
Deuteronomy 33:16 in Panjabi 16 ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਾਰਥਾਂ ਤੋਂ, ਝਾੜੀਆਂ ਵਿੱਚ ਵੱਸਣ ਵਾਲੇ ਦੀ ਪ੍ਰਸੰਨਤਾ ਤੋਂ, ਇਹ ਸਭ ਯੂਸੁਫ਼ ਦੇ ਸਿਰ ਉੱਤੇ ਆਉਣ, ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਤੋਂ ਵੱਖਰਾ ਹੋਇਆ ਸੀ ।
Psalm 66:12 in Panjabi 12 ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ ।
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Isaiah 53:10 in Panjabi 10 ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ । ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Daniel 3:27 in Panjabi 27 ਸ਼ਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ ।
Hosea 12:4 in Panjabi 4 ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ,
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Mark 12:26 in Panjabi 26 ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ ?
Luke 20:37 in Panjabi 37 ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
Acts 7:30 in Panjabi 30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।