Exodus 3:8 in Panjabi 8 ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ ।
Other Translations King James Version (KJV) And I am come down to deliver them out of the hand of the Egyptians, and to bring them up out of that land unto a good land and a large, unto a land flowing with milk and honey; unto the place of the Canaanites, and the Hittites, and the Amorites, and the Perizzites, and the Hivites, and the Jebusites.
American Standard Version (ASV) and I am come down to deliver them out of the hand of the Egyptians, and to bring them up out of that land unto a good land and a large, unto a land flowing with milk and honey; unto the place of the Canaanite, and the Hittite, and the Amorite, and the Perizzite, and the Hivite, and the Jebusite.
Bible in Basic English (BBE) And I have come down to take them out of the hands of the Egyptians, guiding them out of that land into a good land and wide, into a land flowing with milk and honey; into the place of the Canaanite and the Hittite and the Amorite and the Perizzite and the Hivite and the Jebusite.
Darby English Bible (DBY) And I am come down to deliver them out of the hand of the Egyptians, and to bring them up out of that land unto a good and spacious land, unto a land flowing with milk and honey, unto the place of the Canaanites, and the Hittites, and the Amorites, and the Perizzites, and the Hivites, and the Jebusites.
Webster's Bible (WBT) And I am come down to deliver them from the hand of the Egyptians, and to bring them out of that land, to a good land, and a large, to a land flowing with milk and honey; to the place of the Canaanites, and the Hittites, and the Amorites, and the Perizzites, and the Hivites, and the Jebusites.
World English Bible (WEB) I have come down to deliver them out of the hand of the Egyptians, and to bring them up out of that land to a good and large land, to a land flowing with milk and honey; to the place of the Canaanite, the Hittite, the Amorite, the Perizzite, the Hivite, and the Jebusite.
Young's Literal Translation (YLT) and I go down to deliver it out of the hand of the Egyptians, and to cause it to go up out of the land, unto a land good and broad, unto a land flowing with milk and honey -- unto the place of the Canaanite, and the Hittite, and the Amorite, and the Perizzite, and the Hivite, and the Jebusite.
Cross Reference Genesis 11:5 in Panjabi 5 ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ ।
Genesis 11:7 in Panjabi 7 ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ ।
Genesis 13:14 in Panjabi 14 ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,
Genesis 15:14 in Panjabi 14 ਪਰ ਉਸ ਕੌਮ ਦਾ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਨਿਆਂ ਕਰਾਂਗਾ ਅਤੇ ਇਸ ਤੋਂ ਬਾਅਦ ਓਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ ।
Genesis 15:18 in Panjabi 18 ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ
Genesis 18:21 in Panjabi 21 ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ ।
Genesis 50:24 in Panjabi 24 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ।
Exodus 3:17 in Panjabi 17 ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ ।
Exodus 6:6 in Panjabi 6 ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਵਾਂ ਨਾਲ ਤੁਹਾਨੂੰ ਛੁਡਾਵਾਂਗਾ ।
Exodus 12:51 in Panjabi 51 ਅਤੇ ਉਸੇ ਦਿਨ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਇਸਰਾਏਲੀਆਂ ਦੇ ਦਲਾਂ ਦੇ ਦਲ ਮਿਸਰ ਦੇਸ ਤੋਂ ਕੱਢ ਲਿਆਇਆ ।
Exodus 13:5 in Panjabi 5 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਜਿਹੜਾ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾ ਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹੜੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਇਸ ਮਹੀਨੇ ਵਿੱਚ ਇਹ ਉਪਾਸਨਾ ਕਰਿਓ ।
Exodus 22:23 in Panjabi 23 ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ
Exodus 33:2 in Panjabi 2 ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ ।
Exodus 34:11 in Panjabi 11 ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ ।
Numbers 13:19 in Panjabi 19 ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ ।
Numbers 13:27 in Panjabi 27 ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ । ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ ।
Numbers 14:7 in Panjabi 7 ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਉਹ ਧਰਤੀ ਜਿਸ ਦੇ ਵਿੱਚ ਦੀ ਅਸੀਂ ਭੇਤ ਲੈਣ ਲਈ ਗਏ, ਬਹੁਤ ਚੰਗੀ ਹੈ ।
Deuteronomy 1:7 in Panjabi 7 ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਹਾੜ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ ।
Deuteronomy 1:25 in Panjabi 25 ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ । “
Deuteronomy 7:1 in Panjabi 1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜੀ, ਹਿੱਵੀ ਅਤੇ ਯਬੂਸੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
Deuteronomy 8:7 in Panjabi 7 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,
Deuteronomy 11:9 in Panjabi 9 ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
Deuteronomy 26:9 in Panjabi 9 ਅਤੇ ਸਾਨੂੰ ਇਸ ਸਥਾਨ ਵਿੱਚ ਪਹੁੰਚਾਇਆ ਅਤੇ ਸਾਨੂੰ ਇਹ ਦੇਸ਼ ਦਿੱਤਾ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
Deuteronomy 27:3 in Panjabi 3 ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ ।
Deuteronomy 28:11 in Panjabi 11 ਅਤੇ ਜਿਸ ਦੇਸ਼ ਨੂੰ ਤੁਹਾਨੂੰ ਦੇਣ ਦੀ ਸਹੁੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਉਸ ਵਿੱਚ ਯਹੋਵਾਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ, ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ ।
Joshua 9:1 in Panjabi 1 ਇਸ ਤਰ੍ਹਾਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਹਾੜ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ ।
Nehemiah 9:8 in Panjabi 8 ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜ਼ੀਆਂ, ਯਬੂਸੀਆਂ ਅਤੇ ਗਿਰਗਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ ।
Nehemiah 9:22 in Panjabi 22 ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ ।
Psalm 12:5 in Panjabi 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ ।
Psalm 18:9 in Panjabi 9 ਉਸਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਉਹ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨੇਰਾ ਸੀ ।
Psalm 22:4 in Panjabi 4 ਸਾਡੇ ਪਿਉ-ਦਾਦਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ ।
Psalm 34:8 in Panjabi 8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ ।
Psalm 91:15 in Panjabi 15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
Isaiah 64:1 in Panjabi 1 ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਹਾੜ ਕੰਬ ਜਾਣ !
Jeremiah 2:7 in Panjabi 7 ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ ।
Jeremiah 11:5 in Panjabi 5 ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ । ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ ! ।
Jeremiah 32:22 in Panjabi 22 ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪਿਉ-ਦਾਦਿਆਂ ਨਾਲ ਉਹਨਾਂ ਨੂੰ ਦੇਣ ਦੀ ਸੌਂਹ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਸੀ ।
Ezekiel 20:6 in Panjabi 6 ਉਸੇ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਤਾਂ ਜੋ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਹਨਾਂ ਦੇ ਲਈ ਚੁਣਿਆ ਸੀ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ ।
John 3:13 in Panjabi 13 ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ ।
John 6:38 in Panjabi 38 ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ ।