Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
Other Translations King James Version (KJV) And the LORD passed by before him, and proclaimed, The LORD, The LORD God, merciful and gracious, long-suffering, and abundant in goodness and truth,
American Standard Version (ASV) And Jehovah passed by before him, and proclaimed, Jehovah, Jehovah, a God merciful and gracious, slow to anger, and abundant in lovingkindness and truth,
Bible in Basic English (BBE) And the Lord went past before his eyes, saying, The Lord, the Lord, a God full of pity and grace, slow to wrath and great in mercy and faith;
Darby English Bible (DBY) And Jehovah passed by before his face, and proclaimed, Jehovah, Jehovah ùGod merciful and gracious, slow to anger, and abundant in goodness and truth,
Webster's Bible (WBT) And the LORD passed by before him, and proclaimed, The LORD, The LORD God, merciful and gracious, long-suffering, and abundant in goodness and truth.
World English Bible (WEB) Yahweh passed by before him, and proclaimed, "Yahweh! Yahweh, a merciful and gracious God, slow to anger, and abundant in loving kindness and truth,
Young's Literal Translation (YLT) and Jehovah passeth over before his face, and calleth: `Jehovah, Jehovah God, merciful and gracious, slow to anger, and abundant in kindness and truth,
Cross Reference Exodus 3:13 in Panjabi 13 ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ ?
Exodus 22:27 in Panjabi 27 ਕਿਉਂ ਜੋ ਉਹੀ ਉਸ ਦਾ ਓਢਣਾ ਹੈ । ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ ।
Exodus 33:20 in Panjabi 20 ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ ।
Numbers 14:17 in Panjabi 17 ਹੁਣ ਪ੍ਰਭੂ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ ।
Deuteronomy 5:10 in Panjabi 10 ਪਰ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ, ਉਨ੍ਹਾਂ ਦੇ ਹਜ਼ਾਰਾਂ ਉੱਤੇ ਦਯਾ ਕਰਦਾ ਹਾਂ ।
1 Kings 19:11 in Panjabi 11 ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ । ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਹਾੜ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ । ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ ।
2 Chronicles 30:9 in Panjabi 9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ
Nehemiah 9:17 in Panjabi 17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,
Psalm 31:19 in Panjabi 19 ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ ! ਜਿਹੜੀ ਤੂੰ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁੱਖ ਪਰਗਟ ਕੀਤੀ ਹੈ ।
Psalm 57:10 in Panjabi 10 ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ ।
Psalm 86:5 in Panjabi 5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ ।
Psalm 86:15 in Panjabi 15 ਪਰ ਤੂੰ, ਹੇ ਪ੍ਰਭੂ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ ।
Psalm 91:4 in Panjabi 4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ ।
Psalm 103:8 in Panjabi 8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ।
Psalm 108:4 in Panjabi 4 ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ !
Psalm 111:4 in Panjabi 4 ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ ।
Psalm 111:8 in Panjabi 8 ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ ।
Psalm 112:4 in Panjabi 4 ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ ।
Psalm 116:5 in Panjabi 5 ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ ।
Psalm 138:2 in Panjabi 2 ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ !
Psalm 145:8 in Panjabi 8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ ।
Psalm 146:6 in Panjabi 6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁੱਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ ।
Isaiah 12:4 in Panjabi 4 ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ ।
Lamentations 3:23 in Panjabi 23 ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ ।
Joel 2:13 in Panjabi 13 ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ ।
Jonah 4:2 in Panjabi 2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Micah 7:20 in Panjabi 20 ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪਿਉ-ਦਾਦਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ ।
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Ephesians 1:7 in Panjabi 7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,