Exodus 7:17 in Panjabi 17 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ, ਮੈਂ ਇਹ ਲਾਠੀ ਜਿਹੜੀ ਮੇਰੇ ਹੱਥ ਵਿੱਚ ਹੈ, ਪਾਣੀਆਂ ਉੱਤੇ ਜਿਹੜੇ ਦਰਿਆ ਵਿੱਚ ਹਨ, ਮਾਰਾਂਗਾ ਅਤੇ ਉਹ ਲਹੂ ਹੋ ਜਾਣਗੇ ।
Other Translations King James Version (KJV) Thus saith the LORD, In this thou shalt know that I am the LORD: behold, I will smite with the rod that is in mine hand upon the waters which are in the river, and they shall be turned to blood.
American Standard Version (ASV) Thus saith Jehovah, In this thou shalt know that I am Jehovah: behold, I will smite with the rod that is in my hand upon the waters which are in the river, and they shall be turned to blood.
Bible in Basic English (BBE) So the Lord says, By this you may be certain that I am the Lord; see, by the touch of this rod in my hand the waters of the Nile will be turned to blood;
Darby English Bible (DBY) Thus saith Jehovah: In this shalt thou know that I am Jehovah -- behold, I will smite with the staff that is in my hand upon the water which is in the river, and it shall be turned into blood.
Webster's Bible (WBT) Thus saith the LORD, In this thou shalt know that I am the LORD: behold, I will smite with the rod that is in my hand upon the waters which are in the river, and they shall be turned to blood.
World English Bible (WEB) Thus says Yahweh, "In this you shall know that I am Yahweh. Behold, I will strike with the rod that is in my hand on the waters which are in the river, and they shall be turned to blood.
Young's Literal Translation (YLT) `Thus said Jehovah: By this thou knowest that I `am' Jehovah; lo, I am smiting with the rod which `is' in my hand, on the waters which `are' in the River, and they have been turned to blood,
Cross Reference Exodus 1:22 in Panjabi 22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ ।
Exodus 4:9 in Panjabi 9 ਜੇਕਰ ਉਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਵਿਸ਼ਵਾਸ ਨਾ ਕਰਨ, ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈ ਕੇ ਸੁੱਕੀ ਭੂਮੀ ਉੱਤੇ ਡੋਲ੍ਹ ਦੇਵੀਂ । ਉਹ ਪਾਣੀ ਜਿਹੜਾ ਤੂੰ ਦਰਿਆ ਤੋਂ ਲਵੇਂਗਾ, ਉਹ ਉਸ ਭੂਮੀ ਉੱਤੇ ਲਹੂ ਬਣ ਜਾਵੇਗਾ ।
Exodus 5:2 in Panjabi 2 ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ ।
Exodus 6:7 in Panjabi 7 ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਿਆਉਂਦਾ ਹਾਂ ।
Exodus 7:5 in Panjabi 5 ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ ।
1 Samuel 17:46 in Panjabi 46 ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ ।
1 Kings 20:28 in Panjabi 28 ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ।
2 Kings 19:19 in Panjabi 19 ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ ।
Psalm 9:16 in Panjabi 16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ । ਹਿੱਗਯੋਨ ਸਲਹ ।
Psalm 78:44 in Panjabi 44 ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ ।
Psalm 83:18 in Panjabi 18 ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ ! ।
Psalm 105:29 in Panjabi 29 ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ ।
Ezekiel 29:9 in Panjabi 9 ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ ।
Ezekiel 30:8 in Panjabi 8 ਜਦੋਂ ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਅਤੇ ਉਹ ਦੇ ਸਾਰੇ ਸਹਾਇਕ ਤੋੜੇ ਜਾਣਗੇ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 30:19 in Panjabi 19 ਮੈਂ ਮਿਸਰ ਵਿੱਚ ਨਿਆਂ ਕਰਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ !
Ezekiel 32:15 in Panjabi 15 ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ ।
Ezekiel 38:23 in Panjabi 23 ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ । ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 39:28 in Panjabi 28 ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ । ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ ।
Daniel 4:17 in Panjabi 17 ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ ।
Daniel 4:32 in Panjabi 32 ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ !
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Daniel 5:21 in Panjabi 21 ਉਹ ਮਨੁੱਖ ਵੰਸੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਙੂ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅੱਟਲ ਕਰਦਾ ਹੈ ।
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Revelation 8:8 in Panjabi 8 ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ ਤਦ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦਾ ਇੱਕ ਤਿਹਾਈ ਲਹੂ ਬਣ ਗਿਆ ।
Revelation 11:6 in Panjabi 6 ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ ।
Revelation 16:3 in Panjabi 3 ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ । ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ ।