Ezekiel 1:1 in Panjabi 1 ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ ।
Other Translations King James Version (KJV) Now it came to pass in the thirtieth year, in the fourth month, in the fifth day of the month, as I was among the captives by the river of Chebar, that the heavens were opened, and I saw visions of God.
American Standard Version (ASV) Now it came to pass in the thirtieth year, in the fourth `month', in the fifth `day' of the month, as I was among the captives by the river Chebar, that the heavens were opened, and I saw visions of God.
Bible in Basic English (BBE) Now it came about in the thirtieth year, in the fourth month, on the fifth day of the month, while I was by the river Chebar among those who had been made prisoners, that the heavens were made open and I saw visions of God.
Darby English Bible (DBY) Now it came to pass in the thirtieth year, in the fourth [month], on the fifth of the month, as I was among the captives by the river Chebar, the heavens were opened, and I saw visions of God.
World English Bible (WEB) Now it happened in the thirtieth year, in the fourth [month], in the fifth [day] of the month, as I was among the captives by the river Chebar, that the heavens were opened, and I saw visions of God.
Young's Literal Translation (YLT) And it cometh to pass, in the thirtieth year, in the fourth `month', in the fifth of the month, and I `am' in the midst of the Removed by the river Chebar, the heavens have been opened, and I see visions of God.
Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Genesis 46:2 in Panjabi 2 ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਨ ਦੇ ਕੇ ਆਖਿਆ, ਯਾਕੂਬ ! ਯਾਕੂਬ ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
Exodus 24:10 in Panjabi 10 ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਾਹਟ ਅਕਾਸ਼ ਹੀ ਵਰਗੀ ਸੀ ।
Numbers 4:3 in Panjabi 3 ਤੀਹ ਸਾਲ ਤੋਂ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ, ਉਹ ਮਿਲਾਪ ਵਾਲੇ ਤੰਬੂ ਦੀ ਟਹਿਲ ਸੇਵਾ ਕਰਨ ।
Numbers 12:6 in Panjabi 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ ।
Ecclesiastes 9:1 in Panjabi 1 ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ । ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ ।
Isaiah 1:1 in Panjabi 1 ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ ।
Jeremiah 24:5 in Panjabi 5 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਂ ਇਹਨਾਂ ਚੰਗੀਆਂ ਹਜੀਰਾਂ ਵਾਂਗੂੰ ਯਹੂਦਾਹ ਦੇ ਗ਼ੁਲਾਮਾਂ ਨਾਲ ਜਿਹਨਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਭੇਜਿਆ ਹੈ ਭਲਿਆਈ ਕਰਾਂਗਾ
Ezekiel 1:3 in Panjabi 3 ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ ।
Ezekiel 3:15 in Panjabi 15 ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ ।
Ezekiel 3:23 in Panjabi 23 ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ । ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ ।
Ezekiel 8:3 in Panjabi 3 ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ।
Ezekiel 10:15 in Panjabi 15 ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਿਬਾਰ ਨਹਿਰ ਦੇ ਕੋਲ ਵੇਖਿਆ ਸੀ ।
Ezekiel 10:20 in Panjabi 20 ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਿਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ ।
Ezekiel 10:22 in Panjabi 22 ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਿਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ । ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ ।
Ezekiel 11:24 in Panjabi 24 ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ ।
Ezekiel 40:2 in Panjabi 2 ਉਹ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਉਤਾਰਿਆ । ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ ।
Ezekiel 43:3 in Panjabi 3 ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ਼ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ ।
Daniel 8:1 in Panjabi 1 ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋ ਇੱਕ ਹੋਰ ਦਰਸ਼ਣ ਵੇਖਿਆ ।
Hosea 12:10 in Panjabi 10 ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Matthew 3:16 in Panjabi 16 ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ ।
Matthew 17:9 in Panjabi 9 ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ ।
Mark 1:10 in Panjabi 10 ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ ।
Luke 3:21 in Panjabi 21 ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
Luke 3:23 in Panjabi 23 ਯਿਸੂ ਆਪ ਜਦ ਉਪਦੇਸ਼਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ ।
John 1:51 in Panjabi 51 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ ।”
Acts 7:56 in Panjabi 56 ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ !
Acts 9:10 in Panjabi 10 ਦੰਮਿਸਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ । ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ ।
Acts 10:3 in Panjabi 3 ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ !
Acts 10:11 in Panjabi 11 ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ ।
2 Corinthians 12:1 in Panjabi 1 ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਨਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ ।
Revelation 4:1 in Panjabi 1 ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁੱਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ ।
Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।