Ezekiel 1:26 in Panjabi 26 ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁੱਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ ।
Other Translations King James Version (KJV) And above the firmament that was over their heads was the likeness of a throne, as the appearance of a sapphire stone: and upon the likeness of the throne was the likeness as the appearance of a man above upon it.
American Standard Version (ASV) And above the firmament that was over their heads was the likeness of a throne, as the appearance of a sapphire stone; and upon the likeness of the throne was a likeness as the appearance of a man upon it above.
Bible in Basic English (BBE) And on the top of the arch which was over their heads was the form of a king's seat, like a sapphire stone; and on the form of the seat was the form of a man seated on it on high.
Darby English Bible (DBY) And above the expanse that was over their heads was the likeness of a throne, as the appearance of a sapphire stone; and upon the likeness of the throne was a likeness as the appearance of a man above upon it.
World English Bible (WEB) Above the expanse that was over their heads was the likeness of a throne, as the appearance of a sapphire{or, lapis lazuli} stone; and on the likeness of the throne was a likeness as the appearance of a man on it above.
Young's Literal Translation (YLT) And above the expanse that `is' over their head, as an appearance of a sapphire stone, `is' the likeness of a throne, and on the likeness of the throne a likeness, as the appearance of man upon it from above.
Cross Reference Genesis 32:24 in Panjabi 24 ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ ।
Exodus 24:10 in Panjabi 10 ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਾਹਟ ਅਕਾਸ਼ ਹੀ ਵਰਗੀ ਸੀ ।
Joshua 5:13 in Panjabi 13 ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ ? “
Psalm 45:6 in Panjabi 6 ਤੇਰਾ ਸਿੰਘਾਸਣ ਪਰਮੇਸ਼ੁਰ ਵੱਲੋਂ ਸਦਾ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ !
Isaiah 6:1 in Panjabi 1 ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਹੈਕਲ ਭਰੀ ਹੋਈ ਸੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 54:11 in Panjabi 11 ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Ezekiel 1:22 in Panjabi 22 ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ ।
Ezekiel 10:1 in Panjabi 1 ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ ।
Daniel 7:9 in Panjabi 9 ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪਰਾਚੀਨ ਬੈਠ ਗਿਆ । ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ ਉੱਨ ਵਾਂਗਰ ਸੁਥਰੇ, ਉਹ ਦਾ ਸ਼ਿਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ ।
Daniel 7:14 in Panjabi 14 ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ । ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ ।
Daniel 10:18 in Panjabi 18 ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ ।
Zechariah 6:13 in Panjabi 13 ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ । ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ । ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ ।
Matthew 25:13 in Panjabi 13 ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
Ephesians 1:21 in Panjabi 21 ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ !
Philippians 2:9 in Panjabi 9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ ।
Hebrews 1:8 in Panjabi 8 ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
Hebrews 8:1 in Panjabi 1 ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 3:22 in Panjabi 22 ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ ।
Revelation 1:13 in Panjabi 13 ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ ।
Revelation 3:21 in Panjabi 21 ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ ।
Revelation 4:2 in Panjabi 2 ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ ।
Revelation 5:13 in Panjabi 13 ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ !
Revelation 14:14 in Panjabi 14 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।