Ezekiel 1:4 in Panjabi 4 ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨ੍ਹੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ ।
Other Translations King James Version (KJV) And I looked, and, behold, a whirlwind came out of the north, a great cloud, and a fire infolding itself, and a brightness was about it, and out of the midst thereof as the colour of amber, out of the midst of the fire.
American Standard Version (ASV) And I looked, and, behold, a stormy wind came out of the north, a great cloud, with a fire infolding itself, and a brightness round about it, and out of the midst thereof as it were glowing metal, out of the midst of the fire.
Bible in Basic English (BBE) And, looking, I saw a storm-wind coming out of the north, a great cloud with flames of fire coming after one another, and a bright light shining round about it and in the heart of it was something coloured like electrum.
Darby English Bible (DBY) And I looked, and behold, a stormy wind came out of the north, a great cloud, and a fire infolding itself, and a brightness was about it, and out of the midst thereof as the look of glowing brass, out of the midst of the fire.
World English Bible (WEB) I looked, and, behold, a stormy wind came out of the north, a great cloud, with flashing lightning, and a brightness round about it, and out of the midst of it as it were glowing metal, out of the midst of the fire.
Young's Literal Translation (YLT) And I look, and lo, a tempestuous wind is coming from the north, a great cloud, and fire catching itself, and brightness to it round about, and out of its midst as the colour of copper, out of the midst of the fire.
Cross Reference Exodus 19:16 in Panjabi 16 ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗੱਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਹਾੜ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ ।
Exodus 24:16 in Panjabi 16 ਅਤੇ ਯਹੋਵਾਹ ਦਾ ਪਰਤਾਪ ਸੀਨਈ ਪਹਾੜ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ ।
Deuteronomy 4:11 in Panjabi 11 ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਹਾੜ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ ।
2 Chronicles 5:13 in Panjabi 13 ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤੱਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤੱਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
2 Chronicles 7:1 in Panjabi 1 ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
Psalm 18:11 in Panjabi 11 ਉਸ ਨੇ ਅਨ੍ਹੇਰੇ ਨੂੰ ਆਪਣਾ ਗੁਪਤ ਸਥਾਨ, ਕਾਲੇ ਜਲਾਂ ਅਤੇ ਅਕਾਸ਼ ਦੀਆਂ ਘਟਾਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ ।
Psalm 50:3 in Panjabi 3 ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ !
Psalm 97:2 in Panjabi 2 ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ ।
Psalm 104:3 in Panjabi 3 ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
Isaiah 19:1 in Panjabi 1 ਮਿਸਰ ਦੇ ਵਿਖੇ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢਲ ਜਾਵੇਗਾ ।
Isaiah 21:1 in Panjabi 1 ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ ।
Jeremiah 1:13 in Panjabi 13 ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ
Jeremiah 4:6 in Panjabi 6 ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ !
Jeremiah 6:1 in Panjabi 1 ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਿਕਊ ਵਿੱਚ ਤੁਰ੍ਹੀ ਫੂਕੋ, ਬੈਤ-ਹੱਕਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ ।
Jeremiah 23:19 in Panjabi 19 ਵੇਖੋ, ਯਹੋਵਾਹ ਦਾ ਤੂਫਾਨ ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ !
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 25:32 in Panjabi 32 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੁਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ !
Ezekiel 1:27 in Panjabi 27 ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ ।
Ezekiel 8:2 in Panjabi 2 ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ ।
Ezekiel 10:2 in Panjabi 2 ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ ।
Ezekiel 10:8 in Panjabi 8 ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁੱਝ ਦਿਖਾਈ ਦਿੰਦਾ ਸੀ ।
Nahum 1:3 in Panjabi 3 ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ । ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ ।
Habakkuk 1:8 in Panjabi 8 ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ !
Habakkuk 3:3 in Panjabi 3 ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ ।
Hebrews 12:29 in Panjabi 29 ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ ।
Revelation 1:15 in Panjabi 15 ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ ।