Ezekiel 11:12 in Panjabi 12 ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਾਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਾਨੂੰਨਾਂ ਦੇ ਅਨੁਸਾਰ ਕੰਮ ਕੀਤੇ ।
Other Translations King James Version (KJV) And ye shall know that I am the LORD: for ye have not walked in my statutes, neither executed my judgments, but have done after the manners of the heathen that are round about you.
American Standard Version (ASV) and ye shall know that I am Jehovah: for ye have not walked in my statutes, neither have ye executed mine ordinances, but have done after the ordinances of the nations that are round about you.
Bible in Basic English (BBE) And you will be certain that I am the Lord: for you have not been guided by my rules or given effect to my orders, but you have been living by the orders of the nations round about you.
Darby English Bible (DBY) and ye shall know that I [am] Jehovah, in whose statutes ye have not walked, neither have done mine ordinances, but have done after the ordinances of the nations that are round about you.
World English Bible (WEB) and you shall know that I am Yahweh: for you have not walked in my statutes, neither have you executed my ordinances, but have done after the ordinances of the nations that are round about you.
Young's Literal Translation (YLT) And ye have known that I `am' Jehovah, For in My statutes ye have not walked, And My Judgments ye have not done, And according to the judgments of the nations Who are round about you -- ye have done!'
Cross Reference Leviticus 18:3 in Panjabi 3 ਤੁਸੀਂ ਮਿਸਰ ਦੇ ਦੇਸ਼ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ ।
Leviticus 18:24 in Panjabi 24 ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭ੍ਰਿਸ਼ਟ ਹੋ ਗਈਆਂ ਹਨ,
Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Deuteronomy 12:30 in Panjabi 30 ਤਾਂ ਸਾਵਧਾਨ ਰਹਿਣਾ, ਅਜਿਹਾ ਨਾ ਹੋਵੇ ਕਿ ਜਦ ਉਹ ਤੁਹਾਡੇ ਅੱਗਿਓਂ ਨਾਸ਼ ਕਰ ਦਿੱਤੇ ਜਾਣ ਤਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਤੁਸੀਂ ਵੀ ਫਸ ਜਾਓ ਅਰਥਾਤ ਉਹਨਾਂ ਦੇ ਦੇਵਤਿਆਂ ਦੇ ਬਾਰੇ ਇਹ ਨਾ ਪੁੱਛਿਓ ਕਿ ਇਨ੍ਹਾਂ ਕੌਮਾਂ ਦੇ ਲੋਕ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ ਤਾਂ ਜੋ ਅਸੀਂ ਵੀ ਇਸੇ ਤਰ੍ਹਾਂ ਹੀ ਕਰੀਏ ।
1 Kings 11:33 in Panjabi 33 ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀਂ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ ।
2 Kings 16:3 in Panjabi 3 ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ ।
2 Kings 16:10 in Panjabi 10 ਆਹਾਜ਼ ਰਾਜਾ ਦੰਮਿਸ਼ਕ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ, ਜੋ ਦੰਮਿਸ਼ਕ ਵਿੱਚ ਸੀ ਅਤੇ ਆਹਾਜ਼ ਰਾਜਾ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰੀਯਾਹ ਜਾਜਕ ਦੇ ਕੋਲ ਭੇਜਿਆ ।
2 Kings 17:11 in Panjabi 11 ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ
2 Kings 18:12 in Panjabi 12 ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦਾ ਉਲੰਘਣ ਕੀਤਾ । ਉਹ ਸਭ ਕੁਝ ਜਿਹ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਉਹਨਾਂ ਨੇ ਨਾ ਤਾਂ ਮੰਨਿਆ ਅਤੇ ਨਾ ਹੀ ਉਹ ਨੂੰ ਪੂਰਾ ਕੀਤਾ ।
2 Kings 21:2 in Panjabi 2 ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ।
2 Kings 21:22 in Panjabi 22 ਅਤੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ ।
2 Chronicles 13:9 in Panjabi 9 ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਮੁਕੱਰਰ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋਂ ?
2 Chronicles 28:3 in Panjabi 3 ਇਸ ਤੋਂ ਬਿਨ੍ਹਾਂ ਉਸ ਨੇ ਹੀਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਵਾਜਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ
2 Chronicles 33:2 in Panjabi 2 ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
2 Chronicles 36:14 in Panjabi 14 ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
Ezra 9:7 in Panjabi 7 ਆਪਣੇ ਪਿਉ-ਦਾਦਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸ਼ਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ ।
Nehemiah 9:34 in Panjabi 34 ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪਿਉ-ਦਾਦਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ ।
Psalm 78:10 in Panjabi 10 ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ ।
Psalm 106:35 in Panjabi 35 ਸਗੋਂ ਓਹ ਓਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ,
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 10:2 in Panjabi 2 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਾਬਰੋ, ਕਿਉਂ ਜੋ ਕੌਮਾਂ ਉਹਨਾਂ ਤੋਂ ਘਾਬਰਦੀਆਂ ਹਨ ।
Ezekiel 8:10 in Panjabi 10 ਤਦ ਮੈਂ ਅੰਦਰ ਜਾ ਕੇ ਦੇਖਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ ।
Ezekiel 8:14 in Panjabi 14 ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉਤਰੀ ਦਰਵਾਜ਼ੇ ਤੇ ਲੈ ਆਇਆ ਤਾਂ ਵੇਖੋ, ਉੱਥੇ ਔਰਤਾਂ ਬੈਠੀਆਂ ਤੰਮੂਜ ਨੂੰ ਰੋ ਰਹੀਆਂ ਹਨ ।
Ezekiel 8:16 in Panjabi 16 ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ ।
Ezekiel 11:21 in Panjabi 21 ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ ।
Ezekiel 16:44 in Panjabi 44 ਵੇਖ, ਸਾਰੇ ਕਹਾਵਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਕਹਾਵਤ ਆਖਣਗੇ ਕਿ “ਜੇਹੀ ਮਾਂ ਤੇਹੀ ਧੀ” ।
Ezekiel 18:9 in Panjabi 9 ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ ।
Ezekiel 20:16 in Panjabi 16 ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ ।
Ezekiel 20:21 in Panjabi 21 ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ । ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ ।
Ezekiel 20:24 in Panjabi 24 ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪਿਉ-ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ ।
Daniel 9:10 in Panjabi 10 ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਾਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ ।