Ezekiel 11:5 in Panjabi 5 ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ ।
Other Translations King James Version (KJV) And the Spirit of the LORD fell upon me, and said unto me, Speak; Thus saith the LORD; Thus have ye said, O house of Israel: for I know the things that come into your mind, every one of them.
American Standard Version (ASV) And the Spirit of Jehovah fell upon me, and he said unto me, Speak, Thus saith Jehovah: Thus have ye said, O house of Israel; for I know the things that come into your mind.
Bible in Basic English (BBE) And the spirit of the Lord came on me, and he said to me, Say, These are the words of the Lord: This is what you have said, O children of Israel; what comes into your mind is clear to me.
Darby English Bible (DBY) And the Spirit of Jehovah fell on me, and said unto me, Speak, Thus saith Jehovah: Thus have ye said, O house of Israel; and the things that come into your mind, I know them.
World English Bible (WEB) The Spirit of Yahweh fell on me, and he said to me, Speak, Thus says Yahweh: Thus have you said, house of Israel; for I know the things that come into your mind.
Young's Literal Translation (YLT) And fall upon me doth the Spirit of Jehovah, and He saith unto me, `Say: Thus said Jehovah: Rightly ye have said, O house of Israel, And the steps of your spirit I have known.
Cross Reference Numbers 11:25 in Panjabi 25 ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ ।
1 Samuel 10:6 in Panjabi 6 ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਕ ਬੋਲੇਂਗਾ ਸਗੋਂ ਤੂੰ ਇੱਕ ਅਲੱਗ ਤਰ੍ਹਾਂ ਦਾ ਮਨੁੱਖ ਬਣ ਜਾਵੇਗਾਂ
1 Samuel 10:10 in Panjabi 10 ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
Psalm 7:9 in Panjabi 9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ ।
Psalm 50:21 in Panjabi 21 ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ ।
Psalm 139:2 in Panjabi 2 ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
Isaiah 28:15 in Panjabi 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, -
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Jeremiah 16:17 in Panjabi 17 ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ । ਉਹ ਮੇਰੇ ਹਜੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Ezekiel 2:2 in Panjabi 2 ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ।
Ezekiel 2:4 in Panjabi 4 ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ । ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ । ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
Ezekiel 2:7 in Panjabi 7 ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ ।
Ezekiel 3:11 in Panjabi 11 ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ ।
Ezekiel 3:24 in Panjabi 24 ਤਦ ਆਤਮਾ ਨੇ ਮੇਰੇ ਵਿੱਚ ਆ ਕੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾ ਅਤੇ ਆਪਣੇ ਘਰ ਦਾ ਬੂਹਾ ਬੰਦ ਕਰ ਲੈ !
Ezekiel 3:27 in Panjabi 27 ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ ।
Ezekiel 8:1 in Panjabi 1 ਛੇਵੇਂ ਸਾਲ ਦੇ ਛੇਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸੀ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਅੱਗੇ ਬੈਠੇ ਸਨ ਕਿ ਉੱਥੇ ਪ੍ਰਭੂ ਯਹੋਵਾਹ ਦਾ ਹੱਥ ਮੇਰੇ ਉੱਤੇ ਆਇਆ ।
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Ezekiel 29:3 in Panjabi 3 ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ ।
Ezekiel 38:10 in Panjabi 10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ ।
Malachi 3:13 in Panjabi 13 ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ ?
Mark 2:8 in Panjabi 8 ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ ?
Mark 3:22 in Panjabi 22 ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ ।
John 2:24 in Panjabi 24 ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ ।
John 21:17 in Panjabi 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
Acts 10:44 in Panjabi 44 ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ ।
Acts 11:15 in Panjabi 15 ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ ।
Hebrews 4:13 in Panjabi 13 ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ ।
James 3:6 in Panjabi 6 ਜੀਭ ਵੀ ਇੱਕ ਅੱਗ ਹੈ ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ !
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।