Ezekiel 12:2 in Panjabi 2 ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ ।
Other Translations King James Version (KJV) Son of man, thou dwellest in the midst of a rebellious house, which have eyes to see, and see not; they have ears to hear, and hear not: for they are a rebellious house.
American Standard Version (ASV) Son of man, thou dwellest in the midst of the rebellious house, that have eyes to see, and see not, that have ears to hear, and hear not; for they are a rebellious house.
Bible in Basic English (BBE) Son of man, you are living among an uncontrolled people, who have eyes to see but see not, and ears for hearing but they do not give ear; for they are an uncontrolled people.
Darby English Bible (DBY) Son of man, thou dwellest in the midst of a rebellious house, which have eyes to see, and see not, which have ears to hear, and hear not; for they are a rebellious house.
World English Bible (WEB) Son of man, you dwell in the midst of the rebellious house, who have eyes to see, and don't see, who have ears to hear, and don't hear; for they are a rebellious house.
Young's Literal Translation (YLT) `Son of man, in the midst of the rebellious house thou art dwelling, that have eyes to see, and they have not seen; ears they have to hear, and they have not heard; for a rebellious house `are' they.
Cross Reference Deuteronomy 9:7 in Panjabi 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
Deuteronomy 9:24 in Panjabi 24 ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ ।
Deuteronomy 29:4 in Panjabi 4 ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ ।
Deuteronomy 31:27 in Panjabi 27 ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ । ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ ?
Psalm 78:40 in Panjabi 40 ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ !
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 6:9 in Panjabi 9 ਉਸ ਨੇ ਆਖਿਆ, ਜਾਹ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
Isaiah 29:9 in Panjabi 9 ਠਹਿਰੋ ਅਤੇ ਹੈਰਾਨ ਹੋਵੋ ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ !
Isaiah 30:1 in Panjabi 1 ਹਾਇ ਵਿਦਰੋਹੀ ਬਾਲਕਾਂ ਉੱਤੇ ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
Isaiah 30:9 in Panjabi 9 ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
Isaiah 42:19 in Panjabi 19 ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲਾ ਕੌਣ ਹੈ ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ ?
Isaiah 65:2 in Panjabi 2 ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
Jeremiah 4:17 in Panjabi 17 ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ ।
Jeremiah 5:21 in Panjabi 21 ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
Jeremiah 5:23 in Panjabi 23 ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ ।
Jeremiah 9:1 in Panjabi 1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ !
Ezekiel 2:3 in Panjabi 3 ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ । ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ ।
Ezekiel 2:5 in Panjabi 5 ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ ।
Ezekiel 3:9 in Panjabi 9 ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ । ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ ।
Ezekiel 3:26 in Panjabi 26 ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਹਨਾਂ ਨੂੰ ਤਾੜਨਾ ਨਾ ਦੇ ਸਕੇਂ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ ।
Ezekiel 17:12 in Panjabi 12 ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ ।
Ezekiel 24:3 in Panjabi 3 ਇਸ ਵਿਦਰੋਹੀ ਘਰਾਣੇ ਦੇ ਲਈ ਇੱਕ ਕਹਾਵਤ ਕਹਿ ਅਤੇ ਤੂੰ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਕੜਾਹਾ ਚੜ੍ਹਾ ਦੇ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇ,
Ezekiel 44:6 in Panjabi 6 ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ ।
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Matthew 13:13 in Panjabi 13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ ।
Mark 4:12 in Panjabi 12 ਉਹ ਵੇਖਦੇ ਹੋਏ ਤਾਂ ਵੇਖਣ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ ।
Mark 8:17 in Panjabi 17 ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ ?
Luke 8:10 in Panjabi 10 ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ ।
John 9:39 in Panjabi 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
John 12:40 in Panjabi 40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ । ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ ।”
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 28:26 in Panjabi 26 ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
2 Corinthians 3:14 in Panjabi 14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ ।
2 Corinthians 4:3 in Panjabi 3 ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ ।
Ephesians 4:18 in Panjabi 18 ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ !
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।