Ezekiel 13:6 in Panjabi 6 ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ ।
Other Translations King James Version (KJV) They have seen vanity and lying divination, saying, The LORD saith: and the LORD hath not sent them: and they have made others to hope that they would confirm the word.
American Standard Version (ASV) They have seen falsehood and lying divination, that say, Jehovah saith; but Jehovah hath not sent them: and they have made men to hope that the word would be confirmed.
Bible in Basic English (BBE) They have seen visions without substance and made use of secret arts, who say, The Lord has said; and the Lord has not sent them: hoping that the word would have effect.
Darby English Bible (DBY) They have seen vanity and lying divination, that say, Jehovah saith! and Jehovah hath not sent them; and they make [them] to hope that the word will be fulfilled.
World English Bible (WEB) They have seen falsehood and lying divination, who say, Yahweh says; but Yahweh has not sent them: and they have made men to hope that the word would be confirmed.
Young's Literal Translation (YLT) They have seen vanity, and lying divination, Who are saying: An affirmation of Jehovah, And Jehovah hath not sent them, And they have hoped to establish a word.
Cross Reference 1 Kings 22:6 in Panjabi 6 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜਾਈ ਕਰਾਂ ਜਾਂ ਜਾਣ ਦਿਆਂ ? ਉਨ੍ਹਾਂ ਆਖਿਆ, ਤੁਸੀਂ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ ।
1 Kings 22:27 in Panjabi 27 ਅਤੇ ਆਖ ਕਿ ਪਾਤਸ਼ਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ ।
1 Kings 22:37 in Panjabi 37 ਸੋ ਪਾਤਸ਼ਾਹ ਮਰ ਗਿਆ ਅਤੇ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ।
Proverbs 14:15 in Panjabi 15 ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ ।
Jeremiah 14:14 in Panjabi 14 ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ । ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ । ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
Jeremiah 23:31 in Panjabi 31 ਵੇਖੋ, ਮੈਂ ਉਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ ਯਹੋਵਾਹ ਦਾ ਵਾਕ “
Jeremiah 28:2 in Panjabi 2 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ !
Jeremiah 28:15 in Panjabi 15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ । ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Jeremiah 29:8 in Panjabi 8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
Jeremiah 29:31 in Panjabi 31 ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
Jeremiah 37:19 in Panjabi 19 ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ ?
Lamentations 2:14 in Panjabi 14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਨ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅੰਗਮ ਵਾਕ ਬੋਲੇ,
Ezekiel 12:23 in Panjabi 23 ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਵਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ ।
Ezekiel 13:7 in Panjabi 7 ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ ।
Ezekiel 13:22 in Panjabi 22 ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ ।
Ezekiel 21:23 in Panjabi 23 ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ ।
Ezekiel 21:29 in Panjabi 29 ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ ।
Ezekiel 22:28 in Panjabi 28 ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ ।
Zechariah 10:2 in Panjabi 2 ਤਰਾਫੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ ।
Mark 13:6 in Panjabi 6 ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ ।
Mark 13:22 in Panjabi 22 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਨੋਖੇ ਕੰਮ ਵਿਖਾਲਣਗੇ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ ।
2 Thessalonians 2:11 in Panjabi 11 ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।