Ezekiel 14:11 in Panjabi 11 ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ ।
Other Translations King James Version (KJV) That the house of Israel may go no more astray from me, neither be polluted any more with all their transgressions; but that they may be my people, and I may be their God, saith the Lord GOD.
American Standard Version (ASV) that the house of Israel may go no more astray from me, neither defile themselves any more with all their transgressions; but that they may be my people, and I may be their God, saith the Lord Jehovah.
Bible in Basic English (BBE) So that the children of Israel may no longer go wandering away from me, or make themselves unclean with all their wrongdoing; but they will be my people, and I will be their God, says the Lord.
Darby English Bible (DBY) that the house of Israel may go no more astray from me, neither make themselves any more unclean with all their transgressions; and they shall be my people, and I will be their God, saith the Lord Jehovah.
World English Bible (WEB) that the house of Israel may go no more astray from me, neither defile themselves any more with all their transgressions; but that they may be my people, and I may be their God, says the Lord Yahweh.
Young's Literal Translation (YLT) so that the house of Israel do not wander any more from after Me, nor are defiled any more with all their transgressions, and they have been to Me for a people, and I am to them for God -- an affirmation of the Lord Jehovah.'
Cross Reference Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Deuteronomy 13:11 in Panjabi 11 ਸਾਰਾ ਇਸਰਾਏਲ ਇਹ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ ।
Deuteronomy 19:20 in Panjabi 20 ਤਦ ਬਾਕੀ ਦੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫੇਰ ਅਜਿਹੀ ਬੁਰਿਆਈ ਤੁਹਾਡੇ ਵਿੱਚ ਨਹੀਂ ਕਰਨਗੇ ।
Psalm 119:67 in Panjabi 67 ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ,ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ ।
Isaiah 9:16 in Panjabi 16 ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ ।
Jeremiah 11:4 in Panjabi 4 ਜਿਹ ਦਾ ਮੈ ਤੁਹਾਡੇ ਪਿਉ-ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
Jeremiah 23:15 in Panjabi 15 ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Jeremiah 50:6 in Panjabi 6 ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁੰਆਇਆ । ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
Ezekiel 11:18 in Panjabi 18 ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ ।
Ezekiel 34:10 in Panjabi 10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ । ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Ezekiel 37:23 in Panjabi 23 ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Ezekiel 37:27 in Panjabi 27 ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Ezekiel 39:22 in Panjabi 22 ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ !
Ezekiel 44:10 in Panjabi 10 ਪਰ ਲੇਵੀ ਜੋ ਮੇਰੇ ਕੋਲੋਂ ਦੂਰ ਹੋ ਗਏ, ਜਦੋਂ ਇਸਰਾਏਲੀ ਕੁਰਾਹੇ ਪੈ ਗਏ, ਕਿਉਂ ਜੋ ਉਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੇਰੇ ਕੋਲੋਂ ਪਰੇ ਹਟੇ, ਉਹ ਆਪਣੀ ਬਦੀ ਨੂੰ ਚੁੱਕਣਗੇ ।
Ezekiel 44:15 in Panjabi 15 ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁੱਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 48:11 in Panjabi 11 ਇਹ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਦੋਕ ਦੇ ਪੁੱਤਰਾਂ ਵਿੱਚੋਂ ਪਵਿੱਤਰ ਕੀਤੇ ਗਏ ਹਨ, ਜਿਹਨਾਂ ਨੇ ਮੇਰੇ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ, ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Hebrews 11:16 in Panjabi 16 ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ ।
2 Peter 2:15 in Panjabi 15 ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ ।
Revelation 21:7 in Panjabi 7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।