Ezekiel 14:6 in Panjabi 6 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ ।
Other Translations King James Version (KJV) Therefore say unto the house of Israel, Thus saith the Lord GOD; Repent, and turn yourselves from your idols; and turn away your faces from all your abominations.
American Standard Version (ASV) Therefore say unto the house of Israel, Thus saith the Lord Jehovah: Return ye, and turn yourselves from your idols; and turn away your faces from all your abominations.
Bible in Basic English (BBE) For this cause say to the children of Israel, These are the words of the Lord: Come back and give up your false gods and let your faces be turned from your disgusting things.
Darby English Bible (DBY) Therefore say unto the house of Israel, Thus saith the Lord Jehovah: Return ye, and turn yourselves from your idols; and turn away your faces from all your abominations.
World English Bible (WEB) Therefore tell the house of Israel, Thus says the Lord Yahweh: Return you, and turn yourselves from your idols; and turn away your faces from all your abominations.
Young's Literal Translation (YLT) `Therefore say unto the house of Israel: Thus said the Lord Jehovah: Turn ye back, yea, turn ye back from your idols, and from all your abominations turn back your faces,
Cross Reference 1 Samuel 7:3 in Panjabi 3 ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ ।
1 Kings 8:47 in Panjabi 47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਧੂਏ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸੀਂ ਬਦੀ ਕੀਤੀ ।
2 Chronicles 29:6 in Panjabi 6 ਕਿਉਂ ਜੋ ਸਾਡੇ ਪਿਉ-ਦਾਦਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਹਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ
Nehemiah 1:8 in Panjabi 8 ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, 'ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
Isaiah 2:20 in Panjabi 20 ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਦੇ ਅੱਗੇ ਸੁੱਟ ਦੇਣਗੇ ।
Isaiah 30:22 in Panjabi 22 ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ !
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Jeremiah 8:5 in Panjabi 5 ਫਿਰ ਯਰੂਸ਼ਲਮ ਦੀ ਇਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ ? ਉਹਨਾਂ ਨੇ ਮਕਰ ਨੂੰ ਫੜਿਆ ਹੋਇਆ ਹੈ, ਉਹ ਮੁੜਨ ਤੋਂ ਇਨਕਾਰੀ ਹਨ ।
Jeremiah 13:27 in Panjabi 27 ਤੇਰਾ ਜ਼ਨਾਹ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ । ਹੇ ਯਰੂਸ਼ਲਮ, ਹਾਇ ਤੇਰੇ ਉੱਤੇ ! ਤੂੰ ਪਾਕ ਸਾਫ਼ ਨਾ ਹੋਵੇਂਗਾ ! ਕਿੰਨਾ ਸਮਾਂ ਅਜੇ ਹੋਰ ਹੈ ?
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Lamentations 3:39 in Panjabi 39 ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ ?
Ezekiel 8:16 in Panjabi 16 ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ ।
Ezekiel 14:4 in Panjabi 4 ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ ।
Ezekiel 16:63 in Panjabi 63 ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁੱਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 18:30 in Panjabi 30 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ । ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ ।
Ezekiel 36:31 in Panjabi 31 ਤਦ ਤੁਸੀਂ ਆਪਣਿਆ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ ।
Hosea 14:1 in Panjabi 1 ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ ।
Hosea 14:8 in Panjabi 8 ਹੇ ਅਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ ।
Jonah 3:7 in Panjabi 7 ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,
Zephaniah 3:11 in Panjabi 11 ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਹਾੜ ਵਿੱਚ ਫੇਰ ਘਮੰਡ ਨਾ ਕਰੇਂ ।
Matthew 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ।
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Acts 17:30 in Panjabi 30 ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ ।
Acts 26:20 in Panjabi 20 ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।
Romans 6:21 in Panjabi 21 ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ ?
James 4:8 in Panjabi 8 ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ ।