Ezekiel 16:15 in Panjabi 15 ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ । ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ ।
Other Translations King James Version (KJV) But thou didst trust in thine own beauty, and playedst the harlot because of thy renown, and pouredst out thy fornications on every one that passed by; his it was.
American Standard Version (ASV) But thou didst trust in thy beauty, and playedst the harlot because of thy renown, and pouredst out thy whoredoms on every one that passed by; his it was.
Bible in Basic English (BBE) But you put your faith in the fact that you were beautiful, acting like a loose woman because you were widely talked of, and offering your cheap love to everyone who went by, whoever it might be.
Darby English Bible (DBY) But thou didst confide in thy beauty, and playedst the harlot because of thy renown, and pouredst out thy whoredoms on every one that passed by: his it was.
World English Bible (WEB) But you did trust in your beauty, and played the prostitute because of your renown, and poured out your prostitution on everyone who passed by; his it was.
Young's Literal Translation (YLT) And thou dost trust in thy beauty, And goest a-whoring because of thy renown, And dost pour out thy whoredoms On every passer by -- to him it is.
Cross Reference Exodus 32:6 in Panjabi 6 ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਤੇ ਹੱਸਣ ਖੇਲਣ ਨੂੰ ਉੱਠੇ ।
Numbers 25:1 in Panjabi 1 ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਜ਼ਨਾਹ ਕਰਨ ਲੱਗ ਪਏ ।
Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Judges 2:12 in Panjabi 12 ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ ।
Judges 3:6 in Panjabi 6 ਅਤੇ ਉਨ੍ਹਾਂ ਨੇ ਉਹਨਾਂ ਜਾਤੀਆਂ ਦੀਆਂ ਧੀਆਂ ਨਾਲ ਆਪ ਵਿਆਹ ਕੀਤੇ, ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ ।
Judges 10:6 in Panjabi 6 ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੈਦਾ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ ।
1 Kings 11:5 in Panjabi 5 ਸੁਲੇਮਾਨ ਸੀਦੋਨੀਆਂ ਦੀ ਦੇਵੀਂ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ ।
1 Kings 12:28 in Panjabi 28 ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ । ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ ।
2 Kings 17:7 in Panjabi 7 ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈ ਮੰਨਿਆ ।
2 Kings 21:3 in Panjabi 3 ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਸਾਰੇ ਅਕਾਸ਼ ਦੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ।
Psalm 106:35 in Panjabi 35 ਸਗੋਂ ਓਹ ਓਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ,
Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Isaiah 57:8 in Panjabi 8 ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ !
Jeremiah 2:20 in Panjabi 20 ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ । ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਜ਼ਨਾਹ ਲਈ ਝੁੱਕ ਗਈ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Jeremiah 7:4 in Panjabi 4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ !
Ezekiel 16:25 in Panjabi 25 ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਲੰਘਣ ਵਾਲੇ ਰਾਹੀ ਦੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਚਾਰ ਨੂੰ ਵਧਾਇਆ ।
Ezekiel 16:36 in Panjabi 36 ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਯਾਰਾਂ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,
Ezekiel 20:8 in Panjabi 8 ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ । ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ । ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ ।
Ezekiel 23:3 in Panjabi 3 ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ । ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ । ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ ।
Ezekiel 23:8 in Panjabi 8 ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ ।
Ezekiel 23:11 in Panjabi 11 ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ ।
Ezekiel 27:3 in Panjabi 3 ਅਤੇ ਤੂੰ ਸੂਰ ਲਈ ਆਖ ਕਿ ਤੂੰ ਜਿਹੜਾ ਸਾਗਰ ਦੇ ਲਾਂਘੇ ਤੇ ਵੱਸਿਆ ਹੋਇਆ ਹੈਂ ਅਤੇ ਬਹੁਤ ਟਾਪੂਆਂ ਲਈ ਲੋਕਾਂ ਦਾ ਵਪਾਰ ਹੈਂ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸੂਰ, ਤੂੰ ਆਖਦਾ ਹੈਂ ਕਿ ਮੈਂ ਸੁੰਦਰਤਾ ਵਿੱਚ ਪੂਰਾ ਹਾਂ,
Ezekiel 33:13 in Panjabi 13 ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ ।
Hosea 1:2 in Panjabi 2 ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਤੀਵੀਂ ਨਾਲ ਵਿਆਹ ਕਰ । ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ । ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ ।
Hosea 4:10 in Panjabi 10 ਉਹ ਖਾਣਗੇ ਪਰ ਰੱਜਣਗੇ ਨਾ, ਉਹ ਵਿਭਚਾਰ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦਾ ਨਾਮ ਲੈਣਾ ਛੱਡ ਦਿੱਤਾ ।
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Zephaniah 3:11 in Panjabi 11 ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਹਾੜ ਵਿੱਚ ਫੇਰ ਘਮੰਡ ਨਾ ਕਰੇਂ ।
Matthew 3:9 in Panjabi 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Revelation 17:5 in Panjabi 5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।