Ezekiel 16:27 in Panjabi 27 ਇਸ ਲਈ ਵੇਖ ! ਮੈਂ ਤੇਰੇ ਉੱਤੇ ਹੱਥ ਚੁੱਕਿਆ ਅਤੇ ਤੇਰੇ ਭੋਜਨ ਨੂੰ ਘੱਟ ਕਰ ਦਿੱਤਾ । ਤੈਨੂੰ ਤੇਰੀਆਂ ਦੁਸ਼ਮਣ ਫਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ, ਤੇਰੇ ਲੁੱਚਪੁਣੇ ਤੋਂ ਸ਼ਰਮਿੰਦਿਆਂ ਹੁੰਦੀਆਂ ਹਨ ।
Other Translations King James Version (KJV) Behold, therefore I have stretched out my hand over thee, and have diminished thine ordinary food, and delivered thee unto the will of them that hate thee, the daughters of the Philistines, which are ashamed of thy lewd way.
American Standard Version (ASV) Behold therefore, I have stretched out my hand over thee, and have diminished thine ordinary `food', and delivered thee unto the will of them that hate thee, the daughters of the Philistines, that are ashamed of thy lewd way.
Bible in Basic English (BBE) Now, then, my hand is stretched out against you, cutting down your fixed amount, and I have given you up to the desire of your haters, the daughters of the Philistines who are shamed by your loose ways.
Darby English Bible (DBY) And behold, I stretched out my hand over thee, and diminished thine appointed portion; and I gave thee over unto the will of them that hate thee, the daughters of the Philistines, who were confounded at thy lewd way.
World English Bible (WEB) See therefore, I have stretched out my hand over you, and have diminished your ordinary [food], and delivered you to the will of those who hate you, the daughters of the Philistines, who are ashamed of your lewd way.
Young's Literal Translation (YLT) And lo, I have stretched out My hand against thee, And I diminish thy portion, And give thee to the desire of those hating thee, The daughters of the Philistines, Who are ashamed of thy wicked way.
Cross Reference Deuteronomy 28:48 in Panjabi 48 ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ਼ ਨਾ ਕਰ ਦੇਵੇ ।
2 Kings 24:2 in Panjabi 2 ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ ।
2 Chronicles 28:18 in Panjabi 18 ਅਤੇ ਫਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ-ਸ਼ਮਸ਼ ਅਤੇ ਅਯਾਲੋਨ ਅਤੇ ਗਦੇਰੋਥ ਅਤੇ ਸੋਕੋ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ
Psalm 106:41 in Panjabi 41 ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਕਿ ਉਨ੍ਹਾਂ ਦੇ ਦੁਸ਼ਮਨ ਉਨ੍ਹਾਂ ਉੱਤੇ ਹੁਕਮ ਕਰਨ ।
Isaiah 3:1 in Panjabi 1 ਹੁਣ ਵੇਖੋ ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,
Isaiah 5:25 in Panjabi 25 ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:12 in Panjabi 12 ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:17 in Panjabi 17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Jeremiah 34:21 in Panjabi 21 ਅਤੇ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੀ ਜਾਨ ਲੇਵਿਆਂ ਦੇ ਹੱਥ ਵਿੱਚ, ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ
Ezekiel 5:6 in Panjabi 6 ਉਸ ਨੇ ਮੇਰੇ ਨਿਆਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ ।
Ezekiel 14:9 in Panjabi 9 ਜੇਕਰ ਨਬੀ ਧੋਖਾ ਖਾ ਕੇ ਕੁੱਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ ।
Ezekiel 16:37 in Panjabi 37 ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ । ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ ।
Ezekiel 16:47 in Panjabi 47 ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ ।
Ezekiel 16:57 in Panjabi 57 ਜਦ ਤੱਕ ਤੇਰੀ ਬੁਰਾਈ ਪਰਗਟ ਨਹੀਂ ਹੋਈ, ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ ।
Ezekiel 23:22 in Panjabi 22 ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਯਾਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ ।
Ezekiel 23:25 in Panjabi 25 ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋ ਕੇ ਤੇਰੇ ਨਾਲ ਵਰਤਣਗੇ । ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕ ਤਲਵਾਰ ਨਾਲ ਵੱਢੇ ਜਾਣਗੇ । ਉਹ ਤੇਰੇ ਪੁੱਤਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਬਚਿਆਂ ਹੋਇਆਂ ਨੂੰ ਅੱਗ ਭੱਖ ਲਵੇਗੀ ।
Ezekiel 23:28 in Panjabi 28 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ ।
Ezekiel 23:46 in Panjabi 46 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ
Hosea 2:9 in Panjabi 9 ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ, ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ ।
Revelation 17:16 in Panjabi 16 ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ ।