Ezekiel 16:3 in Panjabi 3 ਅਤੇ ਤੂੰ ਆਖ, ਪ੍ਰਭੂ ਯਹੋਵਾਹ ਯਰੂਸ਼ਲਮ ਨੂੰ ਇਸ ਤਰ੍ਹਾਂ ਕਹਿੰਦਾ ਹੈ ਕਿ ਤੇਰੀ ਜਨਮ ਭੂਮੀ ਕਨਆਨ ਦੀ ਧਰਤੀ ਸੀ । ਤੇਰਾ ਪਿਤਾ ਅਮੂਰੀ ਸੀ ਅਤੇ ਤੇਰੀ ਮਾਤਾ ਹਿੱਤੀ ਸੀ ।
Other Translations King James Version (KJV) And say, Thus saith the Lord GOD unto Jerusalem; Thy birth and thy nativity is of the land of Canaan; thy father was an Amorite, and thy mother an Hittite.
American Standard Version (ASV) and say, Thus saith the Lord Jehovah unto Jerusalem: Thy birth and thy nativity is of the land of the Canaanite; the Amorite was thy father, and thy mother was a Hittite.
Bible in Basic English (BBE) And say, This is what the Lord has said to Jerusalem: Your start and your birth was from the land of the Canaanite; an Amorite was your father and your mother was a Hittite.
Darby English Bible (DBY) and say, Thus saith the Lord Jehovah unto Jerusalem: Thy birth and thy nativity is of the land of the Canaanite: thy father was an Amorite, and thy mother a Hittite.
World English Bible (WEB) and say, Thus says the Lord Yahweh to Jerusalem: Your birth and your birth is of the land of the Canaanite; the Amorite was your father, and your mother was a Hittite.
Young's Literal Translation (YLT) Thus said the Lord Jehovah to Jerusalem: Thy birth and thy nativity `Are' of the land of the Canaanite, Thy father the Amorite, and thy mother a Hittite.
Cross Reference Genesis 11:25 in Panjabi 25 ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
Genesis 11:29 in Panjabi 29 ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ । ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ ।
Genesis 15:16 in Panjabi 16 ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ ।
Deuteronomy 7:1 in Panjabi 1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜੀ, ਹਿੱਵੀ ਅਤੇ ਯਬੂਸੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
Deuteronomy 20:17 in Panjabi 17 ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ, ਹਿੱਵੀਆਂ ਅਤੇ ਯਾਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,
Joshua 24:14 in Panjabi 14 ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ ।
1 Kings 21:26 in Panjabi 26 ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅੰਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ ।
2 Kings 21:11 in Panjabi 11 ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ ।
Ezra 9:1 in Panjabi 1 ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ ।
Nehemiah 9:7 in Panjabi 7 ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
Isaiah 1:10 in Panjabi 10 ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ !
Isaiah 51:1 in Panjabi 1 ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ !
Ezekiel 16:45 in Panjabi 45 ਤੂੰ ਆਪਣੀ ਉਸ ਮਾਂ ਦੀ ਧੀ ਹੈਂ, ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੀ ਅਤੇ ਤੂੰ ਆਪਣੀਆਂ ਉਹਨਾਂ ਭੈਣਾਂ ਦੀ ਭੈਣ ਹੈਂ, ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, ਤੇਰੀ ਮਾਂ ਹਿੱਤੀ ਅਤੇ ਤੇਰਾ ਪਿਓ ਅਮੂਰੀ ਸੀ ।
Ezekiel 21:30 in Panjabi 30 ਉਹ ਨੂੰ ਮਿਆਨ ਵਿੱਚ ਪਾ । ਮੈਂ ਤੇਰੇ ਜਨਮ ਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਂ ਕਰਾਂਗਾ ।
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 11:24 in Panjabi 24 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ ।
Luke 3:7 in Panjabi 7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ? ”
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
Ephesians 2:3 in Panjabi 3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ !
1 John 3:10 in Panjabi 10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ ।