Ezekiel 16:46 in Panjabi 46 ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ ।
Other Translations King James Version (KJV) And thine elder sister is Samaria, she and her daughters that dwell at thy left hand: and thy younger sister, that dwelleth at thy right hand, is Sodom and her daughters.
American Standard Version (ASV) And thine elder sister is Samaria, that dwelleth at thy left hand, she and her daughters; and thy younger sister, that dwelleth at thy right hand, is Sodom and her daughters.
Bible in Basic English (BBE) Your older sister is Samaria, living at your left hand, she and her daughters: and your younger sister, living at your right hand, is Sodom and her daughters.
Darby English Bible (DBY) And thine elder sister is Samaria that dwelleth at thy left hand, she and her daughters; and thy younger sister, that dwelleth at thy right hand, is Sodom and her daughters.
World English Bible (WEB) Your elder sister is Samaria, who dwells at your left hand, she and her daughters; and your younger sister, who dwells at your right hand, is Sodom and her daughters.
Young's Literal Translation (YLT) And thine elder sister `is' Samaria, she and her daughters, Who is dwelling at thy left hand, And thy younger sister, who is dwelling on thy right hand, `is' Sodom and her daughters.
Cross Reference Genesis 13:10 in Panjabi 10 ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ । ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ਼ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ ।
Genesis 14:8 in Panjabi 8 ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ ।
Genesis 18:20 in Panjabi 20 ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਦਾ ਰੌਲਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ ।
Genesis 19:24 in Panjabi 24 ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
Genesis 19:29 in Panjabi 29 ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ ।
Deuteronomy 29:23 in Panjabi 23 'ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ । ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,'
Deuteronomy 32:32 in Panjabi 32 ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ, ਅਤੇ ਅਮੂਰਾਹ ਦੇ ਖੇਤਾਂ ਤੋਂ ਹੈ । ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ, ਉਸ ਦੇ ਗੁੱਛੇ ਕੌੜੇ ਹਨ ।
Isaiah 1:9 in Panjabi 9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੂੰਦ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ ਅਤੇ ਅਮੂਰਾਹ ਜਿਹੇ ਹੋ ਜਾਂਦੇ ।
Jeremiah 3:8 in Panjabi 8 ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਜ਼ਨਾਹ ਕੀਤਾ
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Lamentations 4:6 in Panjabi 6 ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ ।
Ezekiel 16:27 in Panjabi 27 ਇਸ ਲਈ ਵੇਖ ! ਮੈਂ ਤੇਰੇ ਉੱਤੇ ਹੱਥ ਚੁੱਕਿਆ ਅਤੇ ਤੇਰੇ ਭੋਜਨ ਨੂੰ ਘੱਟ ਕਰ ਦਿੱਤਾ । ਤੈਨੂੰ ਤੇਰੀਆਂ ਦੁਸ਼ਮਣ ਫਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ, ਤੇਰੇ ਲੁੱਚਪੁਣੇ ਤੋਂ ਸ਼ਰਮਿੰਦਿਆਂ ਹੁੰਦੀਆਂ ਹਨ ।
Ezekiel 16:48 in Panjabi 48 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਕਿ ਤੇਰੀ ਭੈਣ ਸਦੂਮ ਨੇ ਇਸ ਤਰ੍ਹਾਂ ਨਹੀਂ ਕੀਤਾ, ਨਾ ਉਹ ਨੇ, ਨਾ ਉਹਨਾਂ ਦੀਆਂ ਧੀਆਂ ਨੇ, ਜਿਹਾ ਤੂੰ ਅਤੇ ਤੇਰੀਆਂ ਧੀਆਂ ਨੇ ਕੀਤਾ ਹੈ ।
Ezekiel 16:51 in Panjabi 51 ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ, ਪਰ ਤੂੰ ਉਹਨਾਂ ਦੇ ਨਾਲੋਂ ਬਹੁਤ ਘਿਣਾਉਣੇ ਕੰਮ ਕੀਤੇ ਹਨ, ਇਸ ਲਈ ਤੇਰੇ ਨਾਲੋਂ ਤੇਰੀਆਂ ਭੈਣਾ ਨਿਰਦੋਸ਼ੀ ਹਨ ।
Ezekiel 16:53 in Panjabi 53 ਮੈਂ ਉਹਨਾਂ ਦੀ ਗੁਲਾਮੀ ਨੂੰ ਖਤਮ ਕਰ ਦਿਆਂਗਾ ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ, ਸਾਮਰਿਯਾ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ ਅਤੇ ਉਹਨਾਂ ਦੇ ਵਿੱਚ ਤੇਰੇ ਗੁਲਾਮਾਂ ਦੀ ਗੁਲਾਮੀ ਨੂੰ,
Ezekiel 16:61 in Panjabi 61 ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ ।
Ezekiel 23:4 in Panjabi 4 ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ । ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ ।
Ezekiel 23:11 in Panjabi 11 ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ ।
Ezekiel 23:31 in Panjabi 31 ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ ।
Ezekiel 26:6 in Panjabi 6 ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ !
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Micah 1:5 in Panjabi 5 ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ । ਯਾਕੂਬ ਦਾ ਅਪਰਾਧ ਕੀ ਹੈ ? ਕੀ ਉਹ ਸਾਮਰਿਯਾ ਨਹੀਂ ? ਯਹੂਦਾਹ ਦੇ ਉੱਚੇ ਸਥਾਨ ਕੀ ਹਨ ? ਕੀ ਉਹ ਯਰੂਸ਼ਲਮ ਨਹੀਂ ?
Luke 17:28 in Panjabi 28 ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ ।
2 Peter 2:6 in Panjabi 6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ ।
Jude 1:7 in Panjabi 7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ ।
Revelation 11:8 in Panjabi 8 ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ ।