Ezekiel 16:49 in Panjabi 49 ਵੇਖ, ਤੇਰੀ ਭੈਣ ਸਦੂਮ ਦਾ ਅਪਰਾਧ ਇਹ ਸੀ ਕਿ ਉਹ ਆਪਣੀਆਂ ਧੀਆਂ ਸਮੇਤ ਘਮੰਡ ਕਰਦੀ, ਬੇਪਰਵਾਹ ਸੀ ਅਤੇ ਬਿਨਾਂ ਚਿੰਤਾ ਤੋਂ ਰਹਿੰਦੀ ਸੀ, ਪਰ ਉਹਨਾਂ ਨੇ ਗ਼ਰੀਬ ਤੇ ਲੋੜਵੰਦ ਨੂੰ ਸਹਾਰਾ ਨਾ ਦਿੱਤਾ ।
Other Translations King James Version (KJV) Behold, this was the iniquity of thy sister Sodom, pride, fulness of bread, and abundance of idleness was in her and in her daughters, neither did she strengthen the hand of the poor and needy.
American Standard Version (ASV) Behold, this was the iniquity of thy sister Sodom: pride, fulness of bread, and prosperous ease was in her and in her daughters; neither did she strengthen the hand of the poor and needy.
Bible in Basic English (BBE) Truly, this was the sin of your sister Sodom: pride, a full measure of food, and the comforts of wealth in peace, were seen in her and her daughters, and she gave no help to the poor or to those in need.
Darby English Bible (DBY) Behold, this was the iniquity of thy sister Sodom: pride, fulness of bread, and careless ease was in her and in her daughters, but she did not strengthen the hand of the poor and needy.
World English Bible (WEB) Behold, this was the iniquity of your sister Sodom: pride, fullness of bread, and prosperous ease was in her and in her daughters; neither did she strengthen the hand of the poor and needy.
Young's Literal Translation (YLT) Lo, this hath been the iniquity of Sodom thy sister, Arrogancy, fulness of bread, and quiet ease, Have been to her and to her daughters, And the hand of the afflicted and needy She hath not strengthened.
Cross Reference Genesis 13:10 in Panjabi 10 ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ । ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ਼ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ ।
Genesis 18:20 in Panjabi 20 ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਦਾ ਰੌਲਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ ।
Genesis 19:9 in Panjabi 9 ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈ ਬਣ ਬੈਠਾ ਹੈ । ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ । ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ ।
Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Psalm 138:6 in Panjabi 6 ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ !
Proverbs 16:5 in Panjabi 5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ ।
Proverbs 16:18 in Panjabi 18 ਨਾਸ਼ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ ।
Proverbs 18:12 in Panjabi 12 ਨਾਸ਼ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ ।
Proverbs 21:4 in Panjabi 4 ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ ।
Proverbs 21:13 in Panjabi 13 ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ ।
Isaiah 3:9 in Panjabi 9 ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਇ ਉਹਨਾਂ ਦੀ ਜਾਨ ਉੱਤੇ ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ ।
Isaiah 3:14 in Panjabi 14 ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ ।
Isaiah 16:6 in Panjabi 6 ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ ।
Isaiah 22:13 in Panjabi 13 ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਅਸੀਂ ਮਰਾਂਗੇ ।
Ezekiel 18:7 in Panjabi 7 ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁੱਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ ।
Ezekiel 18:12 in Panjabi 12 ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,
Ezekiel 18:16 in Panjabi 16 ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁੱਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Ezekiel 28:9 in Panjabi 9 ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ ।
Ezekiel 28:17 in Panjabi 17 ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ਼ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ ।
Ezekiel 29:3 in Panjabi 3 ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Amos 5:11 in Panjabi 11 ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ ! ਅਤੇ ਜੋ ਸੁਹਾਵਣੇ ਅੰਗੂਰੀ ਬਾਗ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ !
Amos 6:3 in Panjabi 3 ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ !
Amos 8:4 in Panjabi 4 “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ਼ ਕਰਨਾ ਚਾਹੁੰਦੇ ਹੋ”, ਸੁਣੋ !
Obadiah 1:3 in Panjabi 3 ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ ! ਜਿਸ ਦਾ ਠਿਕਾਣਾ ਉੱਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ ?
Micah 3:2 in Panjabi 2 ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ,
Luke 12:16 in Panjabi 16 ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ ।
Luke 16:19 in Panjabi 19 ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ ।
Luke 17:28 in Panjabi 28 ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ