Ezekiel 16:61 in Panjabi 61 ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ ।
Other Translations King James Version (KJV) Then thou shalt remember thy ways, and be ashamed, when thou shalt receive thy sisters, thine elder and thy younger: and I will give them unto thee for daughters, but not by thy covenant.
American Standard Version (ASV) Then shalt thou remember thy ways, and be ashamed, when thou shalt receive thy sisters, thine elder `sisters' and thy younger; and I will give them unto thee for daughters, but not by thy covenant.
Bible in Basic English (BBE) Then at the memory of your ways you will be overcome with shame, when I take your sisters, the older and the younger, and give them to you for daughters, but not by your agreement.
Darby English Bible (DBY) And thou shalt remember thy ways, and be confounded, when thou shalt receive thy sisters who are older than thou, together with those who are younger than thou; for I will give them unto thee for daughters, but not by virtue of thy covenant.
World English Bible (WEB) Then shall you remember your ways, and be ashamed, when you shall receive your sisters, your elder [sisters] and your younger; and I will give them to you for daughters, but not by your covenant.
Young's Literal Translation (YLT) And thou hast remembered thy ways, And thou hast been ashamed, In thy receiving thy sisters -- Thine elder with thy younger, And I have given them to thee for daughters, And not by thy covenant.
Cross Reference Job 42:5 in Panjabi 5 ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ ।
Psalm 119:59 in Panjabi 59 ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ ।
Song of Solomon 8:8 in Panjabi 8 ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ । ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ ?
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 11:9 in Panjabi 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ ।
Isaiah 49:18 in Panjabi 18 ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ ।
Isaiah 54:1 in Panjabi 1 ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ ! ਕਿਉਂ ਜੋ ਛੱਡੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ ।
Isaiah 60:4 in Panjabi 4 ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ ।
Isaiah 66:7 in Panjabi 7 ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ ।
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Jeremiah 31:31 in Panjabi 31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਗਾ
Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Ezekiel 6:9 in Panjabi 9 ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ । ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ ।
Ezekiel 16:53 in Panjabi 53 ਮੈਂ ਉਹਨਾਂ ਦੀ ਗੁਲਾਮੀ ਨੂੰ ਖਤਮ ਕਰ ਦਿਆਂਗਾ ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ, ਸਾਮਰਿਯਾ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ ਅਤੇ ਉਹਨਾਂ ਦੇ ਵਿੱਚ ਤੇਰੇ ਗੁਲਾਮਾਂ ਦੀ ਗੁਲਾਮੀ ਨੂੰ,
Ezekiel 16:63 in Panjabi 63 ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁੱਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 20:43 in Panjabi 43 ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ ।
Ezekiel 36:31 in Panjabi 31 ਤਦ ਤੁਸੀਂ ਆਪਣਿਆ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ ।
Hosea 1:9 in Panjabi 9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ ''ਲੋ-ਅੰਮੀ'' ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ ।
John 15:16 in Panjabi 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
Romans 11:11 in Panjabi 11 ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ ? ਕਦੇ ਨਹੀਂ ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ ।
Romans 15:8 in Panjabi 8 ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ ।
Romans 15:16 in Panjabi 16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ ।
Galatians 4:26 in Panjabi 26 ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ ।
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !
Ephesians 3:6 in Panjabi 6 ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ !
Hebrews 8:13 in Panjabi 13 ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ । ਪਰ ਜੋ ਕੁੱਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ ।