Ezekiel 18:17 in Panjabi 17 ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ ।
Other Translations King James Version (KJV) That hath taken off his hand from the poor, that hath not received usury nor increase, hath executed my judgments, hath walked in my statutes; he shall not die for the iniquity of his father, he shall surely live.
American Standard Version (ASV) that hath withdrawn his hand from the poor, that hath not received interest nor increase, hath executed mine ordinances, hath walked in my statutes; he shall not die for the iniquity of his father, he shall surely live.
Bible in Basic English (BBE) Who has kept his hand from evil-doing and has not taken interest or great profits, who has done my orders and been guided by my rules: he will certainly not be put to death for the evil-doing of his father; life will certainly be his.
Darby English Bible (DBY) he hath withdrawn his hand from the poor, hath not received usury nor increase, hath executed my judgments, [and] walked in my statutes: he shall not die for the iniquity of his father, he shall certainly live.
World English Bible (WEB) who has withdrawn his hand from the poor, who has not received interest nor increase, has executed my ordinances, has walked in my statutes; he shall not die for the iniquity of his father, he shall surely live.
Young's Literal Translation (YLT) From the afflicted he hath turned back his hand, Usury and increase he hath not taken, My judgments he hath done, In My statutes he hath walked, He doth not die for the iniquity of his father, He doth surely live.
Cross Reference Leviticus 18:4 in Panjabi 4 ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Leviticus 18:26 in Panjabi 26 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ਼ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ ।
Leviticus 18:30 in Panjabi 30 ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Job 29:16 in Panjabi 16 ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁੱਕਦਮੇ ਦੀ ਵੀ ਪੜਤਾਲ ਕਰਦਾ ਸੀ
Proverbs 14:31 in Panjabi 31 ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ ।
Proverbs 29:7 in Panjabi 7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ ।
Proverbs 29:14 in Panjabi 14 ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ ।
Jeremiah 16:11 in Panjabi 11 ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ । ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Jeremiah 22:16 in Panjabi 16 ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ । ਕੀ ਇਹ ਮੇਰਾ ਗਿਆਨ ਨਹੀਂ ਹੈ ? ਯਹੋਵਾਹ ਦਾ ਵਾਕ ਹੈ ।
Ezekiel 3:21 in Panjabi 21 ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ ।
Ezekiel 18:8 in Panjabi 8 ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ ।
Ezekiel 18:13 in Panjabi 13 ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ ।
Ezekiel 18:19 in Panjabi 19 ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ ।
Ezekiel 18:28 in Panjabi 28 ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ ।
Ezekiel 20:18 in Panjabi 18 ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ-ਦਾਦਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ ।
Ezekiel 20:30 in Panjabi 30 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਵੀ ਆਪਣੇ ਪਿਉ-ਦਾਦਿਆਂ ਦੇ ਰਾਹ ਵਿੱਚ ਭ੍ਰਿਸ਼ਟ ਹੁੰਦੇ ਹੋ ? ਅਤੇ ਉਹਨਾਂ ਦੇ ਘਿਣਾਉਣੇ ਕੰਮਾਂ ਦੇ ਮਗਰ ਤੁਸੀਂ ਵੀ ਵਿਭਚਾਰ ਕਰਦੇ ਹੋ ?
Ezekiel 33:13 in Panjabi 13 ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ ।
Ezekiel 33:15 in Panjabi 15 ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ । ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ ।
Daniel 4:27 in Panjabi 27 ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ ! ਤੁਸੀਂ ਆਪਣੇਂ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ । ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ ।
Malachi 3:7 in Panjabi 7 ਆਪਣੇ ਪਿਉ-ਦਾਦਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ । ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ ?
Matthew 18:27 in Panjabi 27 ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ ।
Matthew 23:29 in Panjabi 29 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ ।
Luke 19:8 in Panjabi 8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ ।