Ezekiel 18:20 in Panjabi 20 ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ । ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ । ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ ।
Other Translations King James Version (KJV) The soul that sinneth, it shall die. The son shall not bear the iniquity of the father, neither shall the father bear the iniquity of the son: the righteousness of the righteous shall be upon him, and the wickedness of the wicked shall be upon him.
American Standard Version (ASV) The soul that sinneth, it shall die: the son shall not bear the iniquity of the father, neither shall the father bear the iniquity of the son; the righteousness of the righteous shall be upon him, and the wickedness of the wicked shall be upon him.
Bible in Basic English (BBE) The soul which does sin will be put to death: the son will not be made responsible for the evil-doing of the father, or the father for the evil-doing of the son; the righteousness of the upright will be on himself, and the evil-doing of the evil-doer on himself.
Darby English Bible (DBY) The soul that sinneth, it shall die. The son shall not bear the iniquity of the father, neither shall the father bear the iniquity of the son; the righteousness of the righteous shall be upon him, and the wickedness of the wicked shall be upon him.
World English Bible (WEB) The soul who sins, he shall die: the son shall not bear the iniquity of the father, neither shall the father bear the iniquity of the son; the righteousness of the righteous shall be on him, and the wickedness of the wicked shall be on him.
Young's Literal Translation (YLT) The soul that doth sin -- it doth die. A son doth not bear of the iniquity of the father, And a father doth not bear of the iniquity of the son, The righteousness of the righteous is on him, And the wickedness of the wicked is on him.
Cross Reference Leviticus 5:1 in Panjabi 1 ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ ।
Leviticus 5:17 in Panjabi 17 ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ ।
Leviticus 10:17 in Panjabi 17 “ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ ?
Leviticus 16:22 in Panjabi 22 ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ ।
Leviticus 19:8 in Panjabi 8 ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭ੍ਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
Numbers 18:1 in Panjabi 1 ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ ।
Deuteronomy 24:16 in Panjabi 16 ਪੁੱਤਰਾਂ ਦੇ ਕਾਰਨ ਪਿਤਾ ਨਾ ਮਾਰੇ ਜਾਣ, ਅਤੇ ਪਿਤਾ ਦੇ ਕਾਰਨ ਪੁੱਤਰ ਨਾ ਮਾਰੇ ਜਾਣ । ਹਰੇਕ ਮਨੁੱਖ ਆਪਣੇ ਹੀ ਪਾਪ ਲਈ ਮਾਰਿਆ ਜਾਵੇ ।
1 Kings 8:32 in Panjabi 32 ਤਾਂ ਤੂੰ ਸਵਰਗ ਵਿੱਚ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ ।
1 Kings 14:13 in Panjabi 13 ਤਾਂ ਸਾਰਾ ਇਸਰਾਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਇਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ ।
2 Kings 14:6 in Panjabi 6 ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾਵਾਂ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ ।
2 Kings 22:18 in Panjabi 18 ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਤੁਸੀਂ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਉਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ ।
2 Chronicles 6:23 in Panjabi 23 ਤਾਂ ਤੂੰ ਸਵਰਗ ਉੱਤੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਕਰ ਕੇ ਦੁਸ਼ਟ ਨੂੰ ਸਜ਼ਾ ਦੇਵੀਂ ਕਿ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ
2 Chronicles 6:30 in Panjabi 30 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ
2 Chronicles 25:4 in Panjabi 4 ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਐਉਂ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ, ਨਾ ਪੇਵਾਂ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ ।
Isaiah 3:10 in Panjabi 10 ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Jeremiah 31:29 in Panjabi 29 ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, - ਪਿਉ-ਦਾਦਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ ।
Ezekiel 4:4 in Panjabi 4 ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ । ਜਿੰਨੇ ਦਿਨ ਤੱਕ ਤੂੰ ਲੇਟਿਆਂ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ ।
Ezekiel 18:4 in Panjabi 4 ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ । ਜਿਹੀ ਪਿਉ ਦੀ ਜਾਨ, ਵੈਸੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ । ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ ।
Ezekiel 18:13 in Panjabi 13 ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ ।
Ezekiel 18:30 in Panjabi 30 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ । ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ ।
Ezekiel 33:10 in Panjabi 10 ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ ?
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
Romans 2:6 in Panjabi 6 ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ ।
Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।
Revelation 22:12 in Panjabi 12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ ।