Ezekiel 18:24 in Panjabi 24 ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ । ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ ।
Other Translations King James Version (KJV) But when the righteous turneth away from his righteousness, and committeth iniquity, and doeth according to all the abominations that the wicked man doeth, shall he live? All his righteousness that he hath done shall not be mentioned: in his trespass that he hath trespassed, and in his sin that he hath sinned, in them shall he die.
American Standard Version (ASV) But when the righteous turneth away from his righteousness, and committeth iniquity, and doeth according to all the abominations that the wicked man doeth, shall he live? None of his righteous deeds that he hath done shall be remembered: in his trespass that he hath trespassed, and in his sin that he hath sinned, in them shall he die.
Bible in Basic English (BBE) But when the upright man, turning away from his righteousness, does evil, like all the disgusting things which the evil man does, will he have life? Not one of his upright acts will be kept in memory: in the wrong which he has done and in his sin death will overtake him.
Darby English Bible (DBY) And when the righteous turneth from his righteousness and practiseth what is wrong, [and] doeth according to all the abominations that the wicked doeth, shall he live? None of his righteous acts which he hath done shall be remembered: in his unfaithfulness which he hath wrought, and in his sin which he hath sinned, in them shall he die.
World English Bible (WEB) But when the righteous turns away from his righteousness, and commits iniquity, and does according to all the abominations that the wicked man does, shall he live? None of his righteous deeds that he has done shall be remembered: in his trespass that he has trespassed, and in his sin that he has sinned, in them shall he die.
Young's Literal Translation (YLT) And in the turning back of the righteous from his righteousness, And he hath done perversity, According to all the abominations That the wicked hath done, he doth -- thus he liveth, All his righteousnesses that he hath done are not remembered, For his trespass that he hath trespassed, And for his sin that he hath sinned, For them he doth die.
Cross Reference 1 Samuel 15:11 in Panjabi 11 ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ । ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ ।
2 Chronicles 24:2 in Panjabi 2 ਅਤੇ ਯੋਆਸ਼ ਯਹੋਯਾਦਾ ਜਾਜਕ ਦੇ ਜੀਵਨ ਵਿੱਚ ਉਹੀ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
2 Chronicles 24:17 in Panjabi 17 ਯਹੋਯਾਦਾ ਦੇ ਮਰਨ ਦੇ ਮਗਰੋਂ ਯਹੂਦਾਹ ਦੇ ਸਰਦਾਰਾਂ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ
Psalm 36:3 in Panjabi 3 ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ ।
Psalm 125:5 in Panjabi 5 ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ ! ਇਸਰਾਏਲ ਉੱਤੇ ਸਲਾਮਤੀ ਹੋਵੇ ।
Proverbs 14:32 in Panjabi 32 ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ਼ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ ।
Proverbs 21:16 in Panjabi 16 ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ ।
Ezekiel 3:20 in Panjabi 20 ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ । ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Ezekiel 18:10 in Panjabi 10 ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ
Ezekiel 18:18 in Panjabi 18 ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ ।
Ezekiel 18:22 in Panjabi 22 ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ । ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ ।
Ezekiel 18:26 in Panjabi 26 ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ ।
Ezekiel 20:27 in Panjabi 27 ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਐਥੋਂ ਤੱਕ ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ
Ezekiel 33:12 in Panjabi 12 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ ।
Ezekiel 33:18 in Panjabi 18 ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ ।
Zephaniah 1:6 in Panjabi 6 ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ਼ ਕਰ ਦਿਆਂਗਾ ।
Matthew 7:22 in Panjabi 22 ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ ! ਹੇ ਪ੍ਰਭੂ ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ ਕੰਮ ਨਹੀਂ ਕੀਤੇ ?
Matthew 12:43 in Panjabi 43 ਪਰ ਜਦੋਂ ਅਸ਼ੁੱਧ ਆਤਮਾਵਾਂ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ ।
Matthew 13:20 in Panjabi 20 ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ ।
Mark 13:13 in Panjabi 13 ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ ।
John 6:66 in Panjabi 66 ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ ।
John 8:21 in Panjabi 21 ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ । ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ ।”
John 8:24 in Panjabi 24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ । ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ ।”
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
2 Corinthians 12:20 in Panjabi 20 ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ ।
Galatians 3:4 in Panjabi 4 ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ ? ਕਦੇ ਨਹੀਂ !
Galatians 5:7 in Panjabi 7 ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ ?
2 Timothy 3:1 in Panjabi 1 ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ ।
Hebrews 6:4 in Panjabi 4 ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
Hebrews 10:26 in Panjabi 26 ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
Hebrews 10:38 in Panjabi 38 ਪਰ ਮੇਰਾ ਧਰਮੀ ਬੰਦਾ ਵਿਸ਼ਵਾਸ ਤੋਂ ਜੀਵੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
1 John 2:19 in Panjabi 19 ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ । ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ ।
1 John 5:16 in Panjabi 16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ ।
2 John 1:8 in Panjabi 8 ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ ।
Jude 1:12 in Panjabi 12 ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ । ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ । ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 3:11 in Panjabi 11 ਮੈਂ ਛੇਤੀ ਆਉਂਦਾ ਹਾਂ । ਜੋ ਕੁੱਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ ।