Ezekiel 18:25 in Panjabi 25 ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ । ਹੇ ਇਸਰਾਏਲ ਦੇ ਘਰਾਣੇ, ਸੁਣੋ ! ਕੀ ਮੇਰਾ ਮਾਰਗ ਠੀਕ ਨਹੀਂ ਹੈ ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ ?
Other Translations King James Version (KJV) Yet ye say, The way of the LORD is not equal. Hear now, O house of Israel; Is not my way equal? are not your ways unequal?
American Standard Version (ASV) Yet ye say, The way of the Lord is not equal. Hear now, O house of Israel: Is not my way equal? are not your ways unequal?
Bible in Basic English (BBE) But you say, The way of the Lord is not equal. Give ear, now, O children of Israel; is my way not equal? are not your ways unequal?
Darby English Bible (DBY) And ye say, The way of the Lord is not equal. Hear then, house of Israel. Is not my way equal? are not your ways unequal?
World English Bible (WEB) Yet you say, The way of the Lord is not equal. Hear now, house of Israel: Is my way not equal? Aren't your ways unequal?
Young's Literal Translation (YLT) And ye have said, Not pondered is the way of the Lord. Hear, I pray you, O house of Israel, My way -- is it not pondered? Are not your ways unpondered?
Cross Reference Genesis 18:25 in Panjabi 25 ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ । ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Job 32:2 in Panjabi 2 ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ । ਉਹ ਦਾ ਕ੍ਰੋਧ ਅਯੂੱਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ,
Job 34:5 in Panjabi 5 ਕਿਉਂ ਜੋ ਅਯੂੱਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ ।
Job 35:2 in Panjabi 2 “ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ ?
Job 40:8 in Panjabi 8 ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ ?
Job 42:4 in Panjabi 4 ਤੂੰ ਆਖਿਆ, ਜ਼ਰਾ ਸੁਣ ਅਤੇ ਮੈਂ ਬੋਲਾਂਗਾ, ਮੈਂ ਤੇਰੇ ਤੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ !
Psalm 50:6 in Panjabi 6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ । ਸਲਹ ।
Psalm 50:21 in Panjabi 21 ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ ।
Psalm 145:17 in Panjabi 17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ ।
Jeremiah 2:17 in Panjabi 17 ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ ?
Jeremiah 2:29 in Panjabi 29 ਤੁਸੀਂ ਕਿਉਂ ਮੇਰੇ ਨਾਲ ਝਗੜੋਗੇ ? ਤੁਸੀਂ ਸਭ ਦੇ ਸਭ ਮੇਰੇ ਅਪਰਾਧੀ ਹੋ ਗਏ, ਯਹੋਵਾਹ ਦਾ ਵਾਕ ਹੈ ।
Jeremiah 12:1 in Panjabi 1 ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ ?
Jeremiah 16:10 in Panjabi 10 ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ ? ਅਤੇ ਸਾਡੀ ਬਦੀ ਕਿਹੜੀ ਹੈ ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ ?
Ezekiel 18:29 in Panjabi 29 ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ । ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ ?
Ezekiel 33:17 in Panjabi 17 ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ ।
Ezekiel 33:20 in Panjabi 20 ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ ।
Zephaniah 3:5 in Panjabi 5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ ।
Malachi 2:17 in Panjabi 17 ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ ?
Malachi 3:13 in Panjabi 13 ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ ?
Matthew 20:11 in Panjabi 11 ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 3:5 in Panjabi 5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ ? ( ਮੈਂ ਲੋਕਾਂ ਵਾਂਗੂੰ ਆਖਦਾ ਹਾਂ )
Romans 3:20 in Panjabi 20 ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ ।
Romans 9:20 in Panjabi 20 ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ ?
Romans 10:3 in Panjabi 3 ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ ।