Ezekiel 18:30 in Panjabi 30 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ । ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ ।
Other Translations King James Version (KJV) Therefore I will judge you, O house of Israel, every one according to his ways, saith the Lord GOD. Repent, and turn yourselves from all your transgressions; so iniquity shall not be your ruin.
American Standard Version (ASV) Therefore I will judge you, O house of Israel, every one according to his ways, saith the Lord Jehovah. Return ye, and turn yourselves from all your transgressions; so iniquity shall not be your ruin.
Bible in Basic English (BBE) For this cause I will be your judge, O children of Israel, judging every man by his ways, says the Lord. Come back and be turned from all your sins; so that they may not be the cause of your falling into evil.
Darby English Bible (DBY) Therefore I will judge you, house of Israel, every one according to his ways, saith the Lord Jehovah. Return ye, and turn from all your transgressions; so iniquity shall not be your snare.
World English Bible (WEB) Therefore I will judge you, house of Israel, everyone according to his ways, says the Lord Yahweh. Return you, and turn yourselves from all your transgressions; so iniquity shall not be your ruin.
Young's Literal Translation (YLT) Therefore, each according to his ways I judge you, O house of Israel? An affirmation of the Lord Jehovah, Turn ye back, yea, turn yourselves back, From all your transgressions, And iniquity is not to you for a stumbling-block,
Cross Reference Ecclesiastes 3:17 in Panjabi 17 ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ ।
Ecclesiastes 12:14 in Panjabi 14 ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ ।
Ezekiel 7:3 in Panjabi 3 ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ ।
Ezekiel 7:8 in Panjabi 8 ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ ।
Ezekiel 7:27 in Panjabi 27 ਰਾਜਾ ਸੋਗ ਕਰੇਗਾ, ਸ਼ਹਿਜਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ । ਮੈਂ ਉਹਨਾਂ ਦੇ ਚਾਲ ਚੱਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ ।
Ezekiel 14:6 in Panjabi 6 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ ।
Ezekiel 18:21 in Panjabi 21 ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ ।
Ezekiel 33:9 in Panjabi 9 ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ ।
Ezekiel 33:11 in Panjabi 11 ਤੂੰ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਮੈਂ ਖੁਸ਼ ਹੁੰਦਾ ਹਾਂ ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ । ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ । ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ ! ਤੁਸੀਂ ਕਿਉਂ ਮਰੋਗੇ ?
Ezekiel 33:20 in Panjabi 20 ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ ।
Ezekiel 34:20 in Panjabi 20 ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ ।
Daniel 9:13 in Panjabi 13 ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰਾਂ ਇਹ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋ ਹਟੀਏ ਅਤੇ ਤੇਰੀ ਸੱਚਿਆਈ ਵਿੱਚ ਸੁਚੇਤ ਹੋਈਏ ।
Hosea 12:6 in Panjabi 6 ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ ।
Joel 2:12 in Panjabi 12 ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ ।
Malachi 3:18 in Panjabi 18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ ।
Matthew 3:2 in Panjabi 2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ ।
Matthew 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ।
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
Matthew 25:32 in Panjabi 32 ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ ।
Luke 13:3 in Panjabi 3 ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ ।
Luke 13:5 in Panjabi 5 ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੌਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ ।
Acts 26:20 in Panjabi 20 ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
Galatians 6:4 in Panjabi 4 ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ ।
James 1:15 in Panjabi 15 ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ ।
1 Peter 1:17 in Panjabi 17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।
Revelation 2:5 in Panjabi 5 ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ ।
Revelation 2:16 in Panjabi 16 ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ ।
Revelation 2:21 in Panjabi 21 ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ ।
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।
Revelation 22:12 in Panjabi 12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ ।