Ezekiel 19:12 in Panjabi 12 ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਉੱਤੇ ਡੇਗੀ ਗਈ, ਅਤੇ ਪੁਰੇ ਦੀ ਹਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ ।
Other Translations King James Version (KJV) But she was plucked up in fury, she was cast down to the ground, and the east wind dried up her fruit: her strong rods were broken and withered; the fire consumed them.
American Standard Version (ASV) But it was plucked up in fury, it was cast down to the ground, and the east wind dried up its fruit: its strong rods were broken off and withered; the fire consumed them.
Bible in Basic English (BBE) But she was uprooted in burning wrath, and made low on the earth; the east wind came, drying her up, and her branches were broken off; her strong rod became dry, the fire made a meal of it.
Darby English Bible (DBY) But it was plucked up in fury, it was cast down to the ground, and the east wind dried up its fruit; its strong rods were broken and withered; the fire consumed them.
World English Bible (WEB) But it was plucked up in fury, it was cast down to the ground, and the east wind dried up its fruit: its strong rods were broken off and withered; the fire consumed them.
Young's Literal Translation (YLT) And it is plucked up in fury, To the earth it hath been cast, And the east wind hath dried up its fruit, Broken and withered hath been the rod of its strength, Fire hath consumed it.
Cross Reference Deuteronomy 32:22 in Panjabi 22 ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ ।
2 Kings 23:29 in Panjabi 29 ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫਰਾਤ ਦੇ ਦਰਿਆ ਨੂੰ ਗਿਆ ਅਤੇ ਯੋਸੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਉਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ ।
2 Kings 23:34 in Panjabi 34 ਅਤੇ ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਉ ਯੋਸੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਕਰ ਦਿੱਤਾ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਆਇਆ ਅਤੇ ਉੱਥੇ ਮਰ ਗਿਆ ।
2 Kings 24:6 in Panjabi 6 ਸੋ ਯਹੋਯਾਕੀਮ ਮਰ ਕੇ ਆਪਣੇ ਪਿਉ-ਦਾਦਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ ।
2 Kings 24:14 in Panjabi 14 ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਜੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਧੂਏ ਨਾਲੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨਾ ਹੋਰ ਕੋਈ ਬਾਕੀ ਨਾ ਰਿਹਾ ।
2 Kings 25:6 in Panjabi 6 ਸੋ ਉਨ੍ਹਾਂ ਨੇ ਰਾਜਾ ਨੂੰ ਫੜ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ ।
Psalm 52:5 in Panjabi 5 ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿਚੋਂ ਤੇਰੀ ਜੜ੍ਹ ਪੁੱਟ ਦੇਵੇਗਾ ! ਸਲਹ ।
Psalm 80:12 in Panjabi 12 ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ ?
Psalm 80:16 in Panjabi 16 ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ ।
Psalm 89:40 in Panjabi 40 ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ !
Isaiah 5:5 in Panjabi 5 ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ ਨਾਲ ਕੀ ਕਰਨ ਵਾਲਾ ਹਾਂ । ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ ।
Isaiah 27:11 in Panjabi 11 ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ । ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ ।
Jeremiah 4:11 in Panjabi 11 ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, - ਉਡਾਉਣ ਜਾਂ ਸਾਫ ਕਰਨ ਲਈ ਨਹੀਂ,
Jeremiah 22:10 in Panjabi 10 ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ,ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਮਨ ਭੂਮੀ ਨੂੰ ਵੇਖੇਗਾ ।
Jeremiah 22:18 in Panjabi 18 ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਇ ਮੇਰੇ ਭਰਾ ! ਜਾਂ ਹਾਇ ਮੇਰੀ ਭੈਣ ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਇ ਮਾਲਕ ! ਹਾਇ ਮਹਾਰਾਜ !
Jeremiah 22:25 in Panjabi 25 ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ
Jeremiah 22:30 in Panjabi 30 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿੱਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ ।
Jeremiah 31:28 in Panjabi 28 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ
Ezekiel 15:4 in Panjabi 4 ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ ?
Ezekiel 15:6 in Panjabi 6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ ।
Ezekiel 17:10 in Panjabi 10 ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ ? ਕੀ ਇਹ ਪੁਰੇ ਦੀ ਹਵਾ ਲੱਗਦਿਆ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ ।
Ezekiel 19:11 in Panjabi 11 ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ ।
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Ezekiel 28:17 in Panjabi 17 ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ਼ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ ।
Hosea 13:15 in Panjabi 15 ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ ।
Matthew 3:10 in Panjabi 10 ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ ।
John 15:6 in Panjabi 6 ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ । ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ ।