Ezekiel 19:14 in Panjabi 14 ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ । ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ ।
Other Translations King James Version (KJV) And fire is gone out of a rod of her branches, which hath devoured her fruit, so that she hath no strong rod to be a sceptre to rule. This is a lamentation, and shall be for a lamentation.
American Standard Version (ASV) And fire is gone out of the rods of its branches, it hath devoured its fruit, so that there is in it no strong rod to be a sceptre to rule. This is a lamentation, and shall be for a lamentation.
Bible in Basic English (BBE) And fire has gone out from her rod, causing the destruction of her branches, so that there is no strong rod in her to be the ruler's rod of authority. This is a song of grief, and it was for a song of grief.
Darby English Bible (DBY) and a fire is gone out of a rod of its branches, [which] hath devoured its fruit; so that it hath no strong rod to be a sceptre for ruling. This is a lamentation, and shall be for a lamentation.
World English Bible (WEB) Fire is gone out of the rods of its branches, it has devoured its fruit, so that there is in it no strong rod to be a scepter to rule. This is a lamentation, and shall be for a lamentation.
Young's Literal Translation (YLT) And go forth doth fire from a rod of its boughs, Its fruit it hath devoured, And it hath no rod of strength -- a sceptre to rule, Lamentation it `is' -- and it is for a lamentation!'
Cross Reference Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Judges 9:15 in Panjabi 15 ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, 'ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ !'
2 Kings 24:20 in Panjabi 20 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁਖ ਹੋ ਗਿਆ ।
2 Chronicles 36:13 in Panjabi 13 ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਏਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ ।
Nehemiah 9:37 in Panjabi 37 ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ ।”
Psalm 79:7 in Panjabi 7 ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ ।
Psalm 80:15 in Panjabi 15 ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ ।
Isaiah 9:18 in Panjabi 18 ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ ।
Jeremiah 38:23 in Panjabi 23 ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ ।
Jeremiah 52:3 in Panjabi 3 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਭਈ ਅੰਤ ਨੂੰ ਉਸ ਨੇ ਉਹਨਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁਖ ਹੋ ਗਿਆ ।
Lamentations 4:20 in Panjabi 20 ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ !
Ezekiel 15:4 in Panjabi 4 ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ ?
Ezekiel 17:18 in Panjabi 18 ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁੱਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ ।
Ezekiel 19:1 in Panjabi 1 ਹੁਣ ਤੂੰ ਇਸਰਾਏਲ ਦੇ ਪ੍ਰਧਾਨਾਂ ਦੇ ਵਿਰੁੱਧ ਵਿਰਲਾਪ ਕਰ
Ezekiel 19:11 in Panjabi 11 ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ ।
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Ezekiel 21:25 in Panjabi 25 ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ ! ਇਹ ਬਦੀ ਦਾ ਅੰਤ ਸਮਾਂ ਹੈ !
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Hosea 10:3 in Panjabi 3 ਹੁਣ ਉਹ ਤਾਂ ਆਖਣਗੇ, ਸਾਡਾ ਰਾਜਾ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, ਅਤੇ ਰਾਜਾ ਸਾਡੇ ਲਈ ਕੀ ਕਰੇਗਾ ?
Amos 9:11 in Panjabi 11 ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
Luke 19:41 in Panjabi 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
John 19:15 in Panjabi 15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ ? ” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ ।”
Romans 9:2 in Panjabi 2 ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ ।