Ezekiel 2:1 in Panjabi 1 ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ !
Other Translations King James Version (KJV) And he said unto me, Son of man, stand upon thy feet, and I will speak unto thee.
American Standard Version (ASV) And he said unto me, Son of man, stand upon thy feet, and I will speak with thee.
Bible in Basic English (BBE) And he said to me, Son of man, get up on your feet, so that I may say words to you.
Darby English Bible (DBY) And he said unto me, Son of man, stand upon thy feet, and I will speak with thee.
World English Bible (WEB) He said to me, Son of man, stand on your feet, and I will speak with you.
Young's Literal Translation (YLT) It `is' the appearance of the likeness of the honour of Jehovah, and I see, and fall on my face, and I hear a voice speaking, and He saith unto me, `Son of man, stand on thy feet, and I speak with thee.'
Cross Reference Psalm 8:4 in Panjabi 4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ ?
Ezekiel 1:28 in Panjabi 28 ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ । ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ ।
Ezekiel 2:3 in Panjabi 3 ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ । ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ ।
Ezekiel 2:6 in Panjabi 6 ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਾਬਰ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ ।
Ezekiel 2:8 in Panjabi 8 ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ । ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁੱਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ !
Ezekiel 3:1 in Panjabi 1 ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁੱਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ !
Ezekiel 3:4 in Panjabi 4 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ ।
Ezekiel 3:10 in Panjabi 10 ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ !
Ezekiel 3:17 in Panjabi 17 ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ ।
Ezekiel 4:1 in Panjabi 1 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ ।
Ezekiel 5:1 in Panjabi 1 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ ।
Ezekiel 7:2 in Panjabi 2 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ ।
Ezekiel 12:3 in Panjabi 3 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ । ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ । ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ ।
Ezekiel 13:2 in Panjabi 2 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ !
Ezekiel 14:3 in Panjabi 3 ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ । ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁੱਝ ਪੁੱਛਣ ।
Ezekiel 14:13 in Panjabi 13 ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ ।
Ezekiel 15:2 in Panjabi 2 ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁੱਝ ਚੰਗੀ ਹੈ ?
Ezekiel 16:2 in Panjabi 2 ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਨੂੰ ਉਹ ਦੇ ਘਿਣਾਉਣੇ ਕੰਮਾਂ ਦੇ ਬਾਰੇ ਦੱਸ
Ezekiel 17:2 in Panjabi 2 ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ ।
Ezekiel 20:3 in Panjabi 3 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਮੇਰੇ ਕੋਲੋਂ ਪੁੱਛਣ ਆਏ ਹੋ ? ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਮੇਰੇ ਕੋਲੋਂ ਕੁੱਝ ਨਾ ਪੁੱਛ ਸਕੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 37:3 in Panjabi 3 ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ ।
Daniel 8:17 in Panjabi 17 ਫਿਰ ਜਿਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ ।
Daniel 10:11 in Panjabi 11 ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ ।
Daniel 10:19 in Panjabi 19 ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ ! ਜ਼ੋਰ ਫੜ, ਹਾਂ, ਬਲਵਾਨ ਹੋ ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ !
Matthew 16:13 in Panjabi 13 ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ ?
Matthew 17:7 in Panjabi 7 ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ ।
John 3:13 in Panjabi 13 ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ ।
John 3:16 in Panjabi 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
Acts 9:6 in Panjabi 6 ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁੱਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ ।
Acts 26:16 in Panjabi 16 ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ ।