Ezekiel 2:3 in Panjabi 3 ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ । ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ ।
Other Translations King James Version (KJV) And he said unto me, Son of man, I send thee to the children of Israel, to a rebellious nation that hath rebelled against me: they and their fathers have transgressed against me, even unto this very day.
American Standard Version (ASV) And he said unto me, Son of man, I send thee to the children of Israel, to nations that are rebellious, which have rebelled against me: they and their fathers have transgressed against me even unto this very day.
Bible in Basic English (BBE) And he said to me, Son of man, I am sending you to the children of Israel, to an uncontrolled nation which has gone against me: they and their fathers have been sinners against me even to this very day.
Darby English Bible (DBY) And he said unto me, Son of man, I send thee to the children of Israel, to nations that are rebellious, which have rebelled against me: they and their fathers have transgressed against me unto this very day;
World English Bible (WEB) He said to me, Son of man, I send you to the children of Israel, to nations that are rebellious, which have rebelled against me: they and their fathers have transgressed against me even to this very day.
Young's Literal Translation (YLT) And He saith unto Me, `Son of man, I am sending thee unto the sons of Israel, unto nations who are rebels, who have rebelled against Me; they and their fathers have transgressed against Me, unto this self-same day.
Cross Reference Numbers 20:10 in Panjabi 10 ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚਟਾਨ ਤੋਂ ਪਾਣੀ ਕੱਢੀਏ ?
Numbers 32:13 in Panjabi 13 ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ ।
Deuteronomy 9:24 in Panjabi 24 ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ ।
Deuteronomy 9:27 in Panjabi 27 ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ,
1 Samuel 8:7 in Panjabi 7 ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ ।
2 Kings 17:17 in Panjabi 17 ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ।
2 Chronicles 36:15 in Panjabi 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Ezra 9:7 in Panjabi 7 ਆਪਣੇ ਪਿਉ-ਦਾਦਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸ਼ਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ ।
Nehemiah 9:16 in Panjabi 16 ਪਰ ਉਨ੍ਹਾਂ ਨੇ ਅਤੇ ਸਾਡੇ ਪਿਉ-ਦਾਦਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
Nehemiah 9:26 in Panjabi 26 ਪਰ ਉਹ ਤੇਰੇ ਤੋਂ ਬੇਮੁਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ ।
Nehemiah 9:33 in Panjabi 33 ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ ।
Psalm 106:16 in Panjabi 16 ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,
Psalm 106:28 in Panjabi 28 ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜਾਵਿਆਂ ਨੂੰ ਖਾਧਾ !
Psalm 106:32 in Panjabi 32 ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਏਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,
Isaiah 6:8 in Panjabi 8 ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ ।
Jeremiah 1:7 in Panjabi 7 ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਕਰਾ ਹਾਂ, ਤੂੰ ਤਾਂ ਸਾਰਿਆ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ ।
Jeremiah 3:25 in Panjabi 25 ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪਿਉ-ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ ।
Jeremiah 7:2 in Panjabi 2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀਂ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
Jeremiah 16:11 in Panjabi 11 ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ । ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ
Jeremiah 25:3 in Panjabi 3 ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ । ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆਂ
Jeremiah 26:2 in Panjabi 2 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦਿਆਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
Jeremiah 36:2 in Panjabi 2 ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ
Jeremiah 44:21 in Panjabi 21 ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪਿਉ-ਦਾਦਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ ?
Ezekiel 3:4 in Panjabi 4 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ ।
Ezekiel 16:1 in Panjabi 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Ezekiel 20:1 in Panjabi 1 ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁੱਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁੱਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ ।
Ezekiel 23:1 in Panjabi 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Mark 12:2 in Panjabi 2 ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ ਦੇ ਫਲ ਵਿੱਚੋਂ ਕੁੱਝ ਲੈ ਕੇ ਆਵੇ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
John 20:21 in Panjabi 21 ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ ।”
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Romans 10:15 in Panjabi 15 ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਚਰਨ ਕਿੰਨੇ ਸੁੰਦਰ ਹਨ !