Ezekiel 20:13 in Panjabi 13 ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ । ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ ।
Other Translations King James Version (KJV) But the house of Israel rebelled against me in the wilderness: they walked not in my statutes, and they despised my judgments, which if a man do, he shall even live in them; and my sabbaths they greatly polluted: then I said, I would pour out my fury upon them in the wilderness, to consume them.
American Standard Version (ASV) But the house of Israel rebelled against me in the wilderness: they walked not in my statutes, and they rejected mine ordinances, which if a man keep, he shall live in them; and my sabbaths they greatly profaned. Then I said I would pour out my wrath upon them in the wilderness, to consume them.
Bible in Basic English (BBE) But the children of Israel would not be controlled by me in the waste land: they were not guided by my rules, and they were turned away from my orders, which, if a man does them, will be life to him; and they had no respect for my Sabbaths: then I said that I would let loose my passion on them in the waste land, and put an end to them.
Darby English Bible (DBY) But the house of Israel rebelled against me in the wilderness: they walked not in my statutes, and they rejected mine ordinances, which if a man do, he shall live by them; and my sabbaths they greatly profaned: and I said I would pour out my fury upon them in the wilderness, to consume them.
World English Bible (WEB) But the house of Israel rebelled against me in the wilderness: they didn't walk in my statutes, and they rejected my ordinances, which if a man keep, he shall live in them; and my Sabbaths they greatly profaned. Then I said I would pour out my wrath on them in the wilderness, to consume them.
Young's Literal Translation (YLT) And -- rebel against me do the house of Israel in the wilderness, In My statutes they have not walked, And My judgments they have despised, Which the man who doth -- liveth by them. And My sabbaths they have greatly polluted, And I say to pour out My fury on them in the wilderness, to consume them.
Cross Reference Exodus 16:27 in Panjabi 27 ਅਤੇ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ ।
Exodus 32:8 in Panjabi 8 ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ।
Exodus 32:10 in Panjabi 10 ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ ।
Leviticus 26:15 in Panjabi 15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
Leviticus 26:43 in Panjabi 43 ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ ।
Numbers 14:11 in Panjabi 11 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ ?
Numbers 14:22 in Panjabi 22 ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ ।
Numbers 14:29 in Panjabi 29 ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ ਬੁੜਾਏ ।
Numbers 15:31 in Panjabi 31 ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ । ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ ।
Numbers 16:20 in Panjabi 20 ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,
Numbers 16:45 in Panjabi 45 ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ ! ਤਦ ਉਹ ਮੂੰਹ ਦੇ ਭਾਰ ਡਿੱਗੇ ।
Numbers 26:25 in Panjabi 25 ਇਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਉਹ ਚੌਹਟ ਹਜ਼ਾਰ ਤਿੰਨ ਸੌ ਸਨ ।
Deuteronomy 9:8 in Panjabi 8 ਹੋਰੇਬ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ਼ ਕਰਨ ਲਈ ਕ੍ਰੋਧਵਾਨ ਹੋਇਆ ।
Deuteronomy 9:12 in Panjabi 12 ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭ੍ਰਿਸ਼ਟ ਕਰ ਬੈਠੇ ਹਨ । ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ । ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ । “
Deuteronomy 31:27 in Panjabi 27 ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ । ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ ?
1 Samuel 8:8 in Panjabi 8 ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ ।
2 Samuel 12:9 in Panjabi 9 ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨਿਆ ਦੀ ਤਲਵਾਰ ਨਾਲ ਮਰਵਾ ਸੁੱਟਿਆ ?
Nehemiah 9:16 in Panjabi 16 ਪਰ ਉਨ੍ਹਾਂ ਨੇ ਅਤੇ ਸਾਡੇ ਪਿਉ-ਦਾਦਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
Psalm 78:40 in Panjabi 40 ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ !
Psalm 95:8 in Panjabi 8 ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
Psalm 106:13 in Panjabi 13 ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ ।
Proverbs 1:25 in Panjabi 25 ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ ।
Proverbs 13:13 in Panjabi 13 ਜਿਹੜਾ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ਼ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ ।
Isaiah 56:6 in Panjabi 6 ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜ੍ਹੀ ਰੱਖਦਾ ਹੈ,
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Ezekiel 20:8 in Panjabi 8 ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ । ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ । ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ ।
Ezekiel 20:16 in Panjabi 16 ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ ।
Ezekiel 20:21 in Panjabi 21 ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ । ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ ।
Ezekiel 20:24 in Panjabi 24 ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪਿਉ-ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ ।
Amos 2:4 in Panjabi 4 ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪਿਉ-ਦਾਦੇ ਵੀ ਚਲਦੇ ਸਨ ।
1 Thessalonians 4:8 in Panjabi 8 ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ ।
Hebrews 10:28 in Panjabi 28 ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ ।