Ezekiel 20:5 in Panjabi 5 ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Other Translations King James Version (KJV) And say unto them, Thus saith the Lord GOD; In the day when I chose Israel, and lifted up mine hand unto the seed of the house of Jacob, and made myself known unto them in the land of Egypt, when I lifted up mine hand unto them, saying, I am the LORD your God;
American Standard Version (ASV) and say unto them, Thus saith the Lord Jehovah: In the day when I chose Israel, and sware unto the seed of the house of Jacob, and made myself known unto them in the land of Egypt, when I sware unto them, saying, I am Jehovah your God;
Bible in Basic English (BBE) And say to them, This is what the Lord has said: In the day when I took Israel for myself, when I made an oath to the seed of the family of Jacob, and I gave them knowledge of myself in the land of Egypt, saying to them with an oath, I am the Lord your God;
Darby English Bible (DBY) and say unto them, Thus saith the Lord Jehovah: In the day when I chose Israel, and lifted up my hand unto the seed of the house of Jacob, and made myself known unto them in the land of Egypt, when I lifted up my hand unto them, saying, I [am] Jehovah your God,
World English Bible (WEB) and tell them, Thus says the Lord Yahweh: In the day when I chose Israel, and swore to the seed of the house of Jacob, and made myself known to them in the land of Egypt, when I swore to them, saying, I am Yahweh your God;
Young's Literal Translation (YLT) and thou hast said unto them: Thus said the Lord Jehovah: In the day of My fixing on Israel, I lift up My hand, To the seed of the house of Jacob, And am known to them in the land of Egypt, And I lift up My hand to them, Saying, I `am' Jehovah your God.
Cross Reference Genesis 14:22 in Panjabi 22 ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਂ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
Exodus 3:6 in Panjabi 6 ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ । ” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ ।
Exodus 3:8 in Panjabi 8 ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ ।
Exodus 3:16 in Panjabi 16 ਜਾਹ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਾਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਨ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁੱਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ ।
Exodus 4:31 in Panjabi 31 ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ ।
Exodus 6:2 in Panjabi 2 ਫਿਰ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੂੰ ਆਖਿਆ, ਮੈਂ ਯਹੋਵਾਹ ਹਾਂ
Exodus 6:6 in Panjabi 6 ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਵਾਂ ਨਾਲ ਤੁਹਾਨੂੰ ਛੁਡਾਵਾਂਗਾ ।
Exodus 19:4 in Panjabi 4 ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ ।
Exodus 20:2 in Panjabi 2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ ।
Deuteronomy 4:34 in Panjabi 34 ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ ?
Deuteronomy 4:37 in Panjabi 37 ਕਿਉਂਕਿ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
Deuteronomy 7:6 in Panjabi 6 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ ।
Deuteronomy 11:2 in Panjabi 2 ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,
Deuteronomy 14:2 in Panjabi 2 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ ।
Deuteronomy 32:40 in Panjabi 40 ਕਿਉਂ ਜੋ ਮੈਂ ਆਪਣਾ ਹੱਥ ਸੁਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ, ਮੈਂ ਸਦੀਪਕਾਲ ਜੀਉਂਦਾ ਹਾਂ ।
Psalm 33:12 in Panjabi 12 ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ !
Psalm 103:7 in Panjabi 7 ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ ।
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Isaiah 43:10 in Panjabi 10 ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ । ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ ।
Isaiah 44:1 in Panjabi 1 ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ !
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ ।
Ezekiel 20:15 in Panjabi 15 ਨਾਲੇ ਮੈਂ ਉਜਾੜ ਵਿੱਚ ਉਹਨਾਂ ਦੇ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ, ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ ।
Ezekiel 20:23 in Panjabi 23 ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਅਤੇ ਦੇਸਾਂ ਵਿੱਚ ਬਖੇਰਾਂਗਾ ।
Ezekiel 35:11 in Panjabi 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ ।
Ezekiel 47:14 in Panjabi 14 ਤੁਸੀਂ ਸਾਰੇ ਇੱਕੋ ਜਿੰਨਾ ਦੇਸ ਮਿਰਾਸ ਵਿੱਚ ਲਵੋਗੇ, ਜਿਸ ਦੇ ਬਾਰੇ ਮੈਂ ਸਹੁੰ ਖਾਧੀ ਕਿ ਤੁਹਾਡੇ ਪਿਉ-ਦਾਦਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ ।
Mark 13:20 in Panjabi 20 ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ
Revelation 10:5 in Panjabi 5 ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ ।