Ezekiel 20:6 in Panjabi 6 ਉਸੇ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਤਾਂ ਜੋ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਹਨਾਂ ਦੇ ਲਈ ਚੁਣਿਆ ਸੀ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ ।
Other Translations King James Version (KJV) In the day that I lifted up mine hand unto them, to bring them forth of the land of Egypt into a land that I had espied for them, flowing with milk and honey, which is the glory of all lands:
American Standard Version (ASV) in that day I sware unto them, to bring them forth out of the land of Egypt into a land that I had searched out for them, flowing with milk and honey, which is the glory of all lands.
Bible in Basic English (BBE) In that day I gave my oath to take them out of the land of Egypt into a land which I had been searching out for them, a land flowing with milk and honey, the glory of all lands:
Darby English Bible (DBY) in that day I lifted up my hand unto them, to bring them out of the land of Egypt into a land that I had espied for them, flowing with milk and honey, which is the ornament of all lands;
World English Bible (WEB) in that day I swore to them, to bring them forth out of the land of Egypt into a land that I had searched out for them, flowing with milk and honey, which is the glory of all lands.
Young's Literal Translation (YLT) In that day I did lift up My hand to them, To bring them forth from the land of Egypt, Unto a land that I spied out for them, Flowing with milk and honey, A beauty it `is' to all the lands,
Cross Reference Genesis 15:13 in Panjabi 13 ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋਣਗੇ ਅਤੇ ਉਨ੍ਹਾਂ ਦੀ ਗ਼ੁਲਾਮੀ ਕਰਨਗੇ ਅਤੇ ਓਹ ਉਨ੍ਹਾਂ ਨੂੰ ਚਾਰ ਸੌ ਸਾਲ ਤੱਕ ਦੁੱਖ ਦੇਣਗੇ ।
Exodus 3:8 in Panjabi 8 ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ ।
Exodus 3:17 in Panjabi 17 ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ ।
Exodus 13:5 in Panjabi 5 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਜਿਹੜਾ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾ ਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹੜੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਇਸ ਮਹੀਨੇ ਵਿੱਚ ਇਹ ਉਪਾਸਨਾ ਕਰਿਓ ।
Exodus 14:1 in Panjabi 1 ਯਹੋਵਾਹ ਮੂਸਾ ਨਾਲ ਬੋਲਿਆ,
Exodus 33:3 in Panjabi 3 ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ ।
Leviticus 20:24 in Panjabi 24 ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ਼ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ਼ ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ ।
Numbers 13:27 in Panjabi 27 ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ । ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ ।
Numbers 14:8 in Panjabi 8 ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ । ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
Deuteronomy 6:3 in Panjabi 3 ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ ।
Deuteronomy 8:7 in Panjabi 7 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,
Deuteronomy 11:9 in Panjabi 9 ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
Deuteronomy 11:11 in Panjabi 11 ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ ।
Deuteronomy 26:9 in Panjabi 9 ਅਤੇ ਸਾਨੂੰ ਇਸ ਸਥਾਨ ਵਿੱਚ ਪਹੁੰਚਾਇਆ ਅਤੇ ਸਾਨੂੰ ਇਹ ਦੇਸ਼ ਦਿੱਤਾ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
Deuteronomy 26:15 in Panjabi 15 ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ । “
Deuteronomy 27:3 in Panjabi 3 ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ ।
Deuteronomy 31:20 in Panjabi 20 ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ ।
Deuteronomy 32:8 in Panjabi 8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
Deuteronomy 32:13 in Panjabi 13 ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ ।
Joshua 5:6 in Panjabi 6 ਕਿਉਂ ਜੋ ਇਸਰਾਏਲੀ ਚਾਲੀ ਸਾਲ ਤੱਕ ਉਜਾੜ ਵਿੱਚ ਫਿਰਦੇ ਰਹੇ, ਜਦ ਤੱਕ ਸਾਰੀ ਕੌਮ ਦੇ ਜੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ, ਇਸ ਲਈ ਕਿ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸਹੁੰ ਖਾਧੀ ਸੀ ਕਿ ਉਹ ਉਹਨਾਂ ਨੂੰ ਉਹ ਧਰਤੀ ਵਿਖਾਲੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਉਹਨਾਂ ਦੇ ਪਿਉ-ਦਾਦਿਆਂ ਨਾਲ ਸਾਨੂੰ ਦੇਣ ਦੀ ਸਹੁੰ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
Psalm 48:2 in Panjabi 2 ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ ।
Jeremiah 11:5 in Panjabi 5 ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ । ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ ! ।
Jeremiah 32:22 in Panjabi 22 ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪਿਉ-ਦਾਦਿਆਂ ਨਾਲ ਉਹਨਾਂ ਨੂੰ ਦੇਣ ਦੀ ਸੌਂਹ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਸੀ ।
Ezekiel 20:5 in Panjabi 5 ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Ezekiel 20:15 in Panjabi 15 ਨਾਲੇ ਮੈਂ ਉਜਾੜ ਵਿੱਚ ਉਹਨਾਂ ਦੇ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ, ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ ।
Ezekiel 20:23 in Panjabi 23 ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਅਤੇ ਦੇਸਾਂ ਵਿੱਚ ਬਖੇਰਾਂਗਾ ।
Ezekiel 20:42 in Panjabi 42 ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸਹੁੰ ਖਾਧੀ ਕਿ ਤੁਹਾਡੇ ਪਿਉ-ਦਾਦਿਆਂ ਨੂੰ ਦੇਵਾਂ, ਲੈ ਆਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ।
Daniel 8:9 in Panjabi 9 ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਨਿਹਾਇਤ ਵੱਧ ਗਿਆ ।
Daniel 11:16 in Panjabi 16 ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ । ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ਼ ਹੋਵੇਗਾ ।
Daniel 11:41 in Panjabi 41 ਪ੍ਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਤੇ ਅਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚ ਜਾਣਗੇ ।
Zechariah 7:14 in Panjabi 14 ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ । ਉਹਨਾਂ ਨੇ ਉਸ ਮਨ ਮੋਹਣੇ ਦੇਸ ਨੂੰ ਉਜਾੜ ਕਰ ਦਿੱਤਾ ।