Ezekiel 21:10 in Panjabi 10 ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ । ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿਜਲੀ ਵਾਂਗੂੰ ਲਿਸ਼ਕੇ । ਫੇਰ ਕੀ ਅਸੀਂ ਖੁਸ਼ ਹੋ ਸਕਦੇ ਹਾਂ ? ਮੇਰੇ ਪੁੱਤਰਾਂ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ ।
Other Translations King James Version (KJV) It is sharpened to make a sore slaughter; it is furbished that it may glitter: should we then make mirth? it contemneth the rod of my son, as every tree.
American Standard Version (ASV) it is sharpened that it may make a slaughter; it is furbished that it may be as lightning: shall we then make mirth? the rod of my son, it contemneth every tree.
Bible in Basic English (BBE) It has been made sharp to give death; it is polished so that it may be like a thunder-flame: ...
Darby English Bible (DBY) It is sharpened for sore slaughter, it is furbished that it may glitter. Shall we then make mirth, [saying,] The sceptre of my son contemneth all wood?
World English Bible (WEB) it is sharpened that it may make a slaughter; it is furbished that it may be as lightning: shall we then make mirth? the rod of my son, it condemns every tree.
Young's Literal Translation (YLT) So as to slaughter a slaughter it is sharpened. So as to have brightness it is polished, Desire hath rejoiced the sceptre of my son, It is despising every tree.
Cross Reference 2 Samuel 7:14 in Panjabi 14 ਮੈਂ ਉਸ ਦਾ ਪਿਤਾ ਬਣਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ । ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ ।
Esther 3:15 in Panjabi 15 ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ । ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ ।
Psalm 2:7 in Panjabi 7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ ।
Psalm 89:26 in Panjabi 26 ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ !
Psalm 89:38 in Panjabi 38 ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
Psalm 110:5 in Panjabi 5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
Ecclesiastes 3:4 in Panjabi 4 ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
Isaiah 5:12 in Panjabi 12 ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ ।
Isaiah 22:12 in Panjabi 12 ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
Isaiah 34:5 in Panjabi 5 ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੋ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ ।
Jeremiah 46:4 in Panjabi 4 ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ !
Ezekiel 19:11 in Panjabi 11 ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ ।
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Ezekiel 21:25 in Panjabi 25 ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ ! ਇਹ ਬਦੀ ਦਾ ਅੰਤ ਸਮਾਂ ਹੈ !
Amos 6:3 in Panjabi 3 ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ !
Nahum 1:10 in Panjabi 10 ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ ।
Nahum 3:3 in Panjabi 3 ਘੋੜ ਸਵਾਰ ਚੜ੍ਹਾਈ ਕਰਦੇ, ਤਲਵਾਰ ਚਮਕਦੀ ਅਤੇ ਬਰਛੀ ਲਸ਼ਕਦੀ ਹੈ ! ਵੱਢੇ ਹੋਇਆਂ ਦੀ ਭੀੜ, ਲਾਸ਼ਾਂ ਦੇ ਢੇਰ, ਲੋਥਾਂ ਬੇਅੰਤ ਹਨ ਅਤੇ ਉਹ ਲੋਥਾਂ ਉੱਤੇ ਠੋਕਰ ਖਾਂਦੇ ਹਨ !
Habakkuk 3:11 in Panjabi 11 ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
Revelation 2:27 in Panjabi 27 ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ । ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ ।