Ezekiel 21:3 in Panjabi 3 ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ ।
Other Translations King James Version (KJV) And say to the land of Israel, Thus saith the LORD; Behold, I am against thee, and will draw forth my sword out of his sheath, and will cut off from thee the righteous and the wicked.
American Standard Version (ASV) and say to the land of Israel, Thus saith Jehovah: Behold, I am against thee, and will draw forth my sword out of its sheath, and will cut off from thee the righteous and the wicked.
Bible in Basic English (BBE) And say to the land of Israel, These are the words of the Lord: See, I am against you, and I will take my sword out of its cover, cutting off from you the upright and the evil.
Darby English Bible (DBY) and say to the land of Israel, Thus saith Jehovah: Behold, I am against thee, and I will draw forth my sword out of its sheath, and will cut off from thee the righteous and the wicked.
World English Bible (WEB) and tell the land of Israel, Thus says Yahweh: Behold, I am against you, and will draw forth my sword out of its sheath, and will cut off from you the righteous and the wicked.
Young's Literal Translation (YLT) and thou hast said unto the ground of Israel: Thus said Jehovah: Lo, I `am' against thee, And have brought out My sword from its scabbard, And have cut off from thee righteous and wicked.
Cross Reference Exodus 15:9 in Panjabi 9 ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ ।
Leviticus 26:25 in Panjabi 25 ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇੱਕਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ ।
Leviticus 26:33 in Panjabi 33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ ।
Deuteronomy 32:41 in Panjabi 41 ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ ।
Job 9:22 in Panjabi 22 ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ !
Psalm 17:13 in Panjabi 13 ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
Ecclesiastes 9:2 in Panjabi 2 ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ । ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
Isaiah 10:5 in Panjabi 5 ਹਾਇ ਅੱਸ਼ੂਰ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ ।
Isaiah 34:5 in Panjabi 5 ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੋ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ ।
Jeremiah 15:2 in Panjabi 2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ ।
Jeremiah 21:13 in Panjabi 13 ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮਦਾਨ ਦੀਏ ਚਟਾਨੇ ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ ?
Jeremiah 47:6 in Panjabi 6 ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮ੍ਹੀ ਰਹੁ ।
Jeremiah 50:31 in Panjabi 31 ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾ ।
Jeremiah 51:20 in Panjabi 20 ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈਂ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ ।
Jeremiah 51:25 in Panjabi 25 ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ ।
Ezekiel 5:8 in Panjabi 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ ।
Ezekiel 5:12 in Panjabi 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
Ezekiel 9:5 in Panjabi 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
Ezekiel 14:17 in Panjabi 17 ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
Ezekiel 14:21 in Panjabi 21 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
Ezekiel 21:9 in Panjabi 9 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ !
Ezekiel 21:19 in Panjabi 19 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬਲ ਦੇ ਰਾਜੇ ਦੀ ਤਲਵਾਰ ਆਵੇ । ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ । ਇੱਕ ਨਿਸ਼ਾਨ ਬਣਾ । ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ ।
Ezekiel 26:3 in Panjabi 3 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ ।
Nahum 2:13 in Panjabi 13 ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ ।
Nahum 3:5 in Panjabi 5 ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਮੈਂ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ !
Zephaniah 2:12 in Panjabi 12 ਹੇ ਕੂਸ਼ੀਓ, ਤੁਸੀਂ ਵੀ ਮੇਰੀ ਤਲਵਾਰ ਨਾਲ ਵੱਢੇ ਜਾਓਗੇ,
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,