Ezekiel 22:11 in Panjabi 11 ਕਿਸੇ ਨੇ ਆਪਣੇ ਗੁਆਂਢੀ ਦੀ ਔਰਤ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭ੍ਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ ।
Other Translations King James Version (KJV) And one hath committed abomination with his neighbour's wife; and another hath lewdly defiled his daughter in law; and another in thee hath humbled his sister, his father's daughter.
American Standard Version (ASV) And one hath committed abomination with his neighbor's wife; and another hath lewdly defiled his daughter-in-law; and another in thee hath humbled his sister, his father's daughter.
Bible in Basic English (BBE) And in you one man has done what was disgusting with his neighbour's wife; and another has made his daughter-in-law unclean; and another has done wrong to his sister, his father's daughter.
Darby English Bible (DBY) And one hath committed abomination with his neighbour's wife; and another hath lewdly defiled his daughter-in-law; and another in thee hath humbled his sister, his father's daughter.
World English Bible (WEB) One has committed abomination with his neighbor's wife; and another has lewdly defiled his daughter-in-law; and another in you has humbled his sister, his father's daughter.
Young's Literal Translation (YLT) And each with the wife of his neighbour hath done abomination, And each his daughter-in-law hath defiled through wickedness, And each his sister, his father's daughter, hath humbled in thee.
Cross Reference Leviticus 18:9 in Panjabi 9 ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ ਨਾ ਉਘਾੜੀਂ ।
Leviticus 18:15 in Panjabi 15 ਤੂੰ ਆਪਣੀ ਨੂੰਹ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ ਨਾ ਉਘਾੜੀਂ ।
Leviticus 18:20 in Panjabi 20 ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੀਂ ।
Leviticus 20:10 in Panjabi 10 ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ ।
Leviticus 20:12 in Panjabi 12 ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ ।
Leviticus 20:17 in Panjabi 17 ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ । ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ । ਉਸ ਨੇ ਆਪਣੀ ਭੈਣ ਦਾ ਨੰਗੇਜ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ ।
Deuteronomy 22:22 in Panjabi 22 ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ । ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ ।
Deuteronomy 27:22 in Panjabi 22 'ਸਰਾਪੀ ਹੋਵੇ ਉਹ ਜਿਹੜਾ ਆਪਣੀ ਭੈਣ ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ । ' ਤਦ ਸਾਰੀ ਪਰਜਾ ਆਖੇ, ਆਮੀਨ ।
2 Samuel 13:1 in Panjabi 1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ । ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ ।
2 Samuel 13:14 in Panjabi 14 ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ ।
2 Samuel 13:28 in Panjabi 28 ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ । ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ । ਬਿਲਕੁਲ ਨਾ ਡਰਿਓ ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ !
Job 31:9 in Panjabi 9 ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ,
Jeremiah 5:7 in Panjabi 7 ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸੌਂਹ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਜ਼ਨਾਹ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇੱਕਠੇ ਹੋਏ !
Jeremiah 9:2 in Panjabi 2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਉਹ ਬੇਈਮਾਨਾਂ ਦੀ ਟੋਲੀ ਹਨ ।
Jeremiah 29:23 in Panjabi 23 ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਜ਼ਨਾਹ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ । ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ ।
Ezekiel 18:11 in Panjabi 11 ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕਰੇ,
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 5:27 in Panjabi 27 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।