Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Other Translations King James Version (KJV) In thee have they taken gifts to shed blood; thou hast taken usury and increase, and thou hast greedily gained of thy neighbours by extortion, and hast forgotten me, saith the Lord GOD.
American Standard Version (ASV) In thee have they taken bribes to shed blood; thou hast taken interest and increase, and thou hast greedily gained of thy neighbors by oppression, and hast forgotten me, saith the Lord Jehovah.
Bible in Basic English (BBE) In you they have taken rewards as the price of blood; you have taken interest and great profits, and you have taken away your neighbours' goods by force, and have not kept me in mind, says the Lord.
Darby English Bible (DBY) In thee have they taken gifts to shed blood; thou hast taken usury and increase, and thou hast overreached thy neighbours by oppression, and hast forgotten me, saith the Lord Jehovah.
World English Bible (WEB) In you have they taken bribes to shed blood; you have taken interest and increase, and you have greedily gained of your neighbors by oppression, and have forgotten me, says the Lord Yahweh.
Young's Literal Translation (YLT) A bribe they have taken in thee to shed blood, Usury and increase thou hast taken, And cuttest off thy neighbour by oppression, And Me thou hast forgotten, An affirmation of the Lord Jehovah!
Cross Reference Exodus 22:25 in Panjabi 25 ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ ।
Exodus 23:7 in Panjabi 7 ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ ।
Leviticus 19:13 in Panjabi 13 ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ । ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ ।
Leviticus 25:35 in Panjabi 35 ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ ।
Deuteronomy 16:19 in Panjabi 19 ਤੁਸੀਂ ਨਿਆਂ ਨੂੰ ਨਾ ਵਿਗਾੜਿਓ । ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ । ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ ।
Deuteronomy 23:19 in Panjabi 19 ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ ।
Deuteronomy 27:25 in Panjabi 25 'ਸਰਾਪੀ ਹੋਵੇ ਉਹ ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
Deuteronomy 32:18 in Panjabi 18 ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ ।
Nehemiah 5:1 in Panjabi 1 ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ ।
Nehemiah 5:7 in Panjabi 7 ਅਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਅਤੇ ਸਾਮੰਤਾਂ ਅਤੇ ਹਾਕਮਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਤੋਂ ਬਿਆਜ ਲੈਂਦਾ ਹੈ ।” ਤਦ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇਕੱਠੀ ਕੀਤੀ
Psalm 15:5 in Panjabi 5 ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ ।
Psalm 106:21 in Panjabi 21 ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
Proverbs 1:19 in Panjabi 19 ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 56:11 in Panjabi 11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।
Jeremiah 2:32 in Panjabi 32 ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ ।
Jeremiah 3:21 in Panjabi 21 ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ ।
Ezekiel 18:8 in Panjabi 8 ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ ।
Ezekiel 18:13 in Panjabi 13 ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ ।
Ezekiel 23:35 in Panjabi 35 ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ ।
Micah 7:2 in Panjabi 2 ਭਗਤ ਲੋਕ ਧਰਤੀ ਤੋਂ ਨਾਸ਼ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ ।
Zephaniah 3:3 in Panjabi 3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ !
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Matthew 23:25 in Panjabi 25 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ ।
Luke 3:13 in Panjabi 13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ ।
Luke 18:11 in Panjabi 11 ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੁੰਗੀ ਲੈਣ ਵਾਲੇ ਵਰਗਾ ਹਾਂ !
Luke 19:8 in Panjabi 8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ ।
1 Corinthians 5:11 in Panjabi 11 ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ ।
1 Corinthians 6:10 in Panjabi 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
James 5:1 in Panjabi 1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ !
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।