Ezekiel 22:25 in Panjabi 25 ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ ।
Other Translations King James Version (KJV) There is a conspiracy of her prophets in the midst thereof, like a roaring lion ravening the prey; they have devoured souls; they have taken the treasure and precious things; they have made her many widows in the midst thereof.
American Standard Version (ASV) There is a conspiracy of her prophets in the midst thereof, like a roaring lion ravening the prey: they have devoured souls; they take treasure and precious things; they have made her widows many in the midst thereof.
Bible in Basic English (BBE) Her rulers in her are like a loud-voiced lion violently taking his food; they have made a meal of souls; they have taken wealth and valued property; they have made great the number of widows in her.
Darby English Bible (DBY) There is a conspiracy of her prophets in the midst of her like a roaring lion ravening the prey; they devour souls; they take away treasure and precious things; they increase her widows in the midst of her;
World English Bible (WEB) There is a conspiracy of her prophets in the midst of it, like a roaring lion ravening the prey: they have devoured souls; they take treasure and precious things; they have made her widows many in the midst of it.
Young's Literal Translation (YLT) A conspiracy of its prophets `is' in its midst, as a roaring lion tearing prey; The soul they have devoured, Wealth and glory they have taken, Its widows have multiplied in its midst.
Cross Reference 1 Kings 22:11 in Panjabi 11 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ ਧਸੀ ਜਾਓਗੇ
1 Kings 22:23 in Panjabi 23 ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇੰਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ ।
Isaiah 56:11 in Panjabi 11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 2:34 in Panjabi 34 ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੈ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,
Jeremiah 5:30 in Panjabi 30 ਇੱਕ ਅਚਰਜ ਅਤੇ ਭਿਆਨਕ ਗੱਲ ਦੇਸ ਵਿੱਚ ਹੋਈ ਹੈ,
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 11:9 in Panjabi 9 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ
Jeremiah 15:8 in Panjabi 8 ਉਹਨਾਂ ਦੀਆਂ ਵਿੱਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ । ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ ।
Lamentations 2:14 in Panjabi 14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਨ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅੰਗਮ ਵਾਕ ਬੋਲੇ,
Lamentations 4:13 in Panjabi 13 ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ ।
Ezekiel 13:10 in Panjabi 10 ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ।
Ezekiel 13:19 in Panjabi 19 ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ ।
Ezekiel 22:27 in Panjabi 27 ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ਼ ਕਰਦੇ ਹਨ ।
Hosea 6:9 in Panjabi 9 ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਉਹ ਬਦਕਾਰੀ ਕਰਦੇ ਹਨ !
Micah 3:5 in Panjabi 5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ ''ਸ਼ਾਂਤੀ'' ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Mark 12:40 in Panjabi 40 ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ ।
Luke 20:47 in Panjabi 47 ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
Revelation 13:11 in Panjabi 11 ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ ।
Revelation 13:15 in Panjabi 15 ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ ।
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।
Revelation 18:13 in Panjabi 13 ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਂਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ ।