Ezekiel 22:9 in Panjabi 9 ਤੇਰੇ ਵਿੱਚ ਚੁਗਲਖੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ ।
Other Translations King James Version (KJV) In thee are men that carry tales to shed blood: and in thee they eat upon the mountains: in the midst of thee they commit lewdness.
American Standard Version (ASV) Slanderous men have been in thee to shed blood; and in thee they have eaten upon the mountains: in the midst of thee they have committed lewdness.
Bible in Basic English (BBE) In you there are men who say evil of others, causing death; in you they have taken the flesh with the blood for food; in your streets they have put evil designs into effect.
Darby English Bible (DBY) In thee there have been slanderous men to shed blood; and in thee have they eaten upon the mountains; in the midst of thee they have committed lewdness;
World English Bible (WEB) Slanderous men have been in you to shed blood; and in you they have eaten on the mountains: in the midst of you they have committed lewdness.
Young's Literal Translation (YLT) Men of slander have been in thee to shed blood, And on the mountains they have eaten in thee, Wickedness they have done in thy midst.
Cross Reference Exodus 20:16 in Panjabi 16 ਤੂੰ ਆਪਣੇ ਗਵਾਂਢੀ ਉੱਤੇ ਝੂਠੀ ਗਵਾਹੀ ਨਾ ਦੇ ।
Exodus 23:1 in Panjabi 1 ਤੂੰ ਕੂੜ ਦੀ ਗੱਪ ਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ ।
Leviticus 19:16 in Panjabi 16 ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ । ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ । ਮੈਂ ਯਹੋਵਾਹ ਹਾਂ ।
Judges 20:6 in Panjabi 6 ਤਦ ਮੈਂ ਆਪਣੀ ਰਖ਼ੈਲ ਨੂੰ ਲੈ ਕੇ ਟੁੱਕੜੇ-ਟੁੱਕੜੇ ਕੀਤਾ ਅਤੇ ਉਸ ਨੂੰ ਇਸਰਾਏਲ ਦੇ ਹਿੱਸੇ ਦੇ ਸਾਰੇ ਦੇਸ਼ ਵਿੱਚ ਭੇਜਿਆ ਕਿਉਂ ਜੋ ਉਨ੍ਹਾਂ ਨੇ ਇਸਰਾਏਲ ਵਿੱਚ ਅਜਿਹਾ ਲੁੱਚਪੁਣਾ ਅਤੇ ਦੁਸ਼ਟਤਾ ਕੀਤੀ ਹੈ ।
1 Kings 21:10 in Panjabi 10 ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ । ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ ।
Psalm 50:20 in Panjabi 20 ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸਕੇ ਭਰਾ ਦੀ ਨਿੰਦਿਆ ਕਰਦਾ ਹੈਂ ।
Psalm 101:5 in Panjabi 5 ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ ।
Psalm 106:28 in Panjabi 28 ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜਾਵਿਆਂ ਨੂੰ ਖਾਧਾ !
Proverbs 10:18 in Panjabi 18 ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ ।
Proverbs 18:8 in Panjabi 8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ ।
Proverbs 26:22 in Panjabi 22 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ ।
Jeremiah 6:28 in Panjabi 28 ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ ।
Jeremiah 9:4 in Panjabi 4 ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗ਼ਲਖ਼ੋਰ ਹੈ ।
Jeremiah 37:13 in Panjabi 13 ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ !
Jeremiah 38:4 in Panjabi 4 ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
Ezekiel 16:43 in Panjabi 43 ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ ।
Ezekiel 18:6 in Panjabi 6 ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,
Ezekiel 18:11 in Panjabi 11 ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕਰੇ,
Ezekiel 18:15 in Panjabi 15 ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਨਾ ਕਰੇ
Ezekiel 24:13 in Panjabi 13 ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ । ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ ।
Hosea 4:2 in Panjabi 2 ਗਾਲੀਆਂ, ਝੂਠ, ਖ਼ੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ !
Hosea 4:10 in Panjabi 10 ਉਹ ਖਾਣਗੇ ਪਰ ਰੱਜਣਗੇ ਨਾ, ਉਹ ਵਿਭਚਾਰ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦਾ ਨਾਮ ਲੈਣਾ ਛੱਡ ਦਿੱਤਾ ।
Hosea 4:14 in Panjabi 14 ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਉਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਉਹ ਹਰਾਮਕਾਰੀ ਕਰਨ, ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ, ਅਤੇ ਦੇਵ ਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ ! ਸਮਝ ਹੀਣ ਲੋਕ ਬਰਬਾਦ ਹੋ ਜਾਣਗੇ ।
Hosea 6:9 in Panjabi 9 ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਉਹ ਬਦਕਾਰੀ ਕਰਦੇ ਹਨ !
Hosea 7:4 in Panjabi 4 ਉਹ ਸਾਰੇ ਦੇ ਸਾਰੇ ਵਿਭਚਾਰੀ ਹਨ, ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖਮੀਰ ਹੋਣ ਤੱਕ, ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ ।
Matthew 26:59 in Panjabi 59 ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ ।
Acts 6:11 in Panjabi 11 ਫੇਰ ਉਨ੍ਹਾਂ ਨੇ ਕੁੱਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ ।
Acts 24:5 in Panjabi 5 ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ ।
Acts 24:13 in Panjabi 13 ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ ।
1 Corinthians 10:18 in Panjabi 18 ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ । ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ ?
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।