Ezekiel 23:32 in Panjabi 32 ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ ।
Other Translations King James Version (KJV) Thus saith the Lord GOD; Thou shalt drink of thy sister's cup deep and large: thou shalt be laughed to scorn and had in derision; it containeth much.
American Standard Version (ASV) Thus saith the Lord Jehovah: Thou shalt drink of thy sister's cup, which is deep and large; thou shalt be laughed to scorn and had in derision; it containeth much.
Bible in Basic English (BBE) This is what the Lord has said: You will take a drink from your sister's cup, which is deep and wide: you will be laughed at and looked down on, more than you are able to undergo.
Darby English Bible (DBY) Thus saith the Lord Jehovah: Thou shalt drink of thy sister's cup deep and large; thou shalt be for a laughing-stock and a derision, [for] it containeth much.
World English Bible (WEB) Thus says the Lord Yahweh: You shall drink of your sister's cup, which is deep and large; you shall ridiculed and had in derision; it contains much.
Young's Literal Translation (YLT) Thus said the Lord Jehovah: The cup of thy sister thou dost drink, The deep and the wide one, (Thou art for laughter and for scorn,) Abundant to contain.
Cross Reference Deuteronomy 28:37 in Panjabi 37 ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖੌਲ ਦਾ ਕਾਰਨ ਬਣ ਜਾਓਗੇ ।
1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
Psalm 60:3 in Panjabi 3 ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ ।
Psalm 79:3 in Panjabi 3 ਓਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ ।
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 25:15 in Panjabi 15 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
Jeremiah 48:26 in Panjabi 26 ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ । ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Ezekiel 22:4 in Panjabi 4 ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭ੍ਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ ।
Ezekiel 25:6 in Panjabi 6 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ ।
Ezekiel 26:2 in Panjabi 2 ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ ! ਹੁਣ ਉਹ ਮੇਰੇ ਵੱਲ ਮੁੜੇਗੀ । ਹੁਣ ਉਹ ਦੇ ਨਾਸ਼ ਹੋਣ ਨਾਲ ਮੈਂ ਭਰਪੂਰ ਹੋਵਾਂਗਾ ।
Ezekiel 35:15 in Panjabi 15 ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ । ਹੇ ਸ਼ਈਰ ਪਹਾੜ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵੀਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 36:3 in Panjabi 3 ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖਬਰ ਹੋ ।
Micah 7:8 in Panjabi 8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ ।
Matthew 20:22 in Panjabi 22 ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ । ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ ।
Revelation 16:19 in Panjabi 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਂ ਦਾ ਪਿਆਲਾ ਉਹ ਨੂੰ ਦੇਵੇ ।
Revelation 18:6 in Panjabi 6 ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ ।