Ezekiel 24:24 in Panjabi 24 ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ । ਸਾਰਾ ਕੁੱਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ !
Other Translations King James Version (KJV) Thus Ezekiel is unto you a sign: according to all that he hath done shall ye do: and when this cometh, ye shall know that I am the Lord GOD.
American Standard Version (ASV) Thus shall Ezekiel be unto you a sign; according to all that he hath done shall ye do: when this cometh, then shall ye know that I am the Lord Jehovah.
Bible in Basic English (BBE) And Ezekiel will be a sign to you; everything he has done you will do: when this takes place, you will be certain that I am the Lord.
Darby English Bible (DBY) Thus Ezekiel shall be unto you a sign; according to all that he hath done shall ye do: when it cometh, then ye shall know that I [am] the Lord Jehovah.
World English Bible (WEB) Thus shall Ezekiel be to you a sign; according to all that he has done shall you do: when this comes, then shall you know that I am the Lord Yahweh.
Young's Literal Translation (YLT) And Ezekiel hath been to you for a type, According to all that he hath done ye do; In its coming in -- ye have known that I `am' the Lord Jehovah.
Cross Reference 1 Samuel 10:2 in Panjabi 2 ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਾਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ ?
Isaiah 8:18 in Panjabi 18 ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ ।
Isaiah 20:3 in Panjabi 3 ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ
Jeremiah 17:15 in Panjabi 15 ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ ? ਉਹ ਆਵੇ ਤਾਂ ਸਹੀ !
Ezekiel 4:3 in Panjabi 3 ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ । ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ । ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ । ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ ।
Ezekiel 6:7 in Panjabi 7 ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ !
Ezekiel 7:9 in Panjabi 9 ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ । ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ ।
Ezekiel 7:27 in Panjabi 27 ਰਾਜਾ ਸੋਗ ਕਰੇਗਾ, ਸ਼ਹਿਜਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ । ਮੈਂ ਉਹਨਾਂ ਦੇ ਚਾਲ ਚੱਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ ।
Ezekiel 12:6 in Panjabi 6 ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ । ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇਂ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ ।
Ezekiel 12:11 in Panjabi 11 ਉਹਨਾਂ ਨੂੰ ਆਖ ਦੇ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ । ਜਿਵੇਂ ਮੈਂ ਕੀਤਾ ਹੈ ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ । ਉਹ ਦੇਸ ਨਿਕਾਲਾ ਪਾਉਣਗੇ ਅਤੇ ਗੁਲਾਮੀ ਵਿੱਚ ਜਾਣਗੇ ।
Ezekiel 17:24 in Panjabi 24 ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ । ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ ।
Ezekiel 25:5 in Panjabi 5 ਮੈਂ ਰਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੇ ਬੈਠਣ ਲਈ ਦਿਆਂਗਾ, ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ !
Ezekiel 25:7 in Panjabi 7 ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਉਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆ ਮੇਟ ਕਰ ਦਿਆਂਗਾ, ਮੈਂ ਤੈਨੂੰ ਨਾਸ਼ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ !
Ezekiel 25:11 in Panjabi 11 ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ !
Ezekiel 25:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 25:17 in Panjabi 17 ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ !
Hosea 1:2 in Panjabi 2 ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਤੀਵੀਂ ਨਾਲ ਵਿਆਹ ਕਰ । ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ । ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ ।
Hosea 3:1 in Panjabi 1 ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ ।
Luke 11:29 in Panjabi 29 ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ । ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ ।
Luke 21:13 in Panjabi 13 ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ ।
John 13:19 in Panjabi 19 ਮੈਂ ਇਹ ਸਭ ਕੁੱਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ । ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ ।
John 14:29 in Panjabi 29 ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ ।
John 16:4 in Panjabi 4 ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ । ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ ।