Ezekiel 24:6 in Panjabi 6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ । ਇੱਕ-ਇੱਕ ਟੋਟਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ ।
Other Translations King James Version (KJV) Wherefore thus saith the Lord GOD; Woe to the bloody city, to the pot whose scum is therein, and whose scum is not gone out of it! bring it out piece by piece; let no lot fall upon it.
American Standard Version (ASV) Wherefore thus saith the Lord Jehovah: Woe to the bloody city, to the caldron whose rust is therein, and whose rust is not gone out of it! take out of it piece after piece; No lot is fallen upon it.
Bible in Basic English (BBE) For this is what the Lord has said: A curse is on the town of blood, the cooking-pot which is unclean inside, which has never been made clean! take out its bits; its fate is still to come on it.
Darby English Bible (DBY) Therefore thus saith the Lord Jehovah: Woe to the bloody city, to the pot whose rust is therein, and whose rust is not gone out of it! Bring it out piece by piece; let no lot fall upon it:
World English Bible (WEB) Therefore thus says the Lord Yahweh: Woe to the bloody city, to the caldron whose rust is therein, and whose rust is not gone out of it! take out of it piece after piece; No lot is fallen on it.
Young's Literal Translation (YLT) Therefore, thus said the Lord Jehovah: Wo `to' the city of blood, A pot whose scum `is' in it, And its scum hath not come out of it, By piece of it, by piece of it bring it out, Not fallen on it hath a lot.
Cross Reference Joshua 7:16 in Panjabi 16 ਯਹੋਸ਼ੁਆ ਸਵੇਰ ਦੇ ਵੇਲੇ ਉੱਠਿਆ ਅਤੇ ਇਸਰਾਏਲ ਨੂੰ ਗੋਤਾਂ ਅਨੁਸਾਰ ਨੇੜੇ ਲਿਆਇਆ ਤਾਂ ਯਹੂਦਾਹ ਦਾ ਗੋਤ ਫੜਿਆ ਗਿਆ ।
Joshua 10:22 in Panjabi 22 ਫਿਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਮੇਰੇ ਕੋਲ ਲੈ ਆਓ ।
1 Samuel 14:40 in Panjabi 40 ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ । ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ ।
2 Samuel 8:2 in Panjabi 2 ਅਤੇ ਉਸ ਨੇ ਮੋਆਬ ਨੂੰ ਵੀ ਜਿੱਤ ਲਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਲੰਮੇ ਪਾ ਕੇ ਡੋਰੀ ਨਾਲ ਉਨ੍ਹਾਂ ਨੂੰ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਲੋਕਾਂ ਨੂੰ ਘਾਤ ਕੀਤਾ ਅਤੇ ਇੱਕ ਡੋਰੀ ਤੱਕ ਮਿਣੇ ਗਏ ਲੋਕਾਂ ਨੂੰ ਜੀਉਂਦੇ ਛੱਡ ਦਿੱਤਾ, ਤਦ ਮੋਆਬੀ ਦਾਊਦ ਦੇ ਸੇਵਕ ਬਣੇ ਅਤੇ ਭੇਂਟ ਚੜ੍ਹਾਉਣ ਲਈ ਲਿਆਏ ।
2 Kings 21:16 in Panjabi 16 ਮਨੱਸ਼ਹ ਨੇ ਆਪਣੇ ਪਾਪ ਤੋਂ ਬਿੰਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ ।
2 Kings 24:4 in Panjabi 4 ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ ।
Jeremiah 6:29 in Panjabi 29 ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ ।
Ezekiel 9:5 in Panjabi 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
Ezekiel 11:6 in Panjabi 6 ਤੁਸੀਂ ਇਸ ਵਿੱਚ ਬਹੁਤਿਆਂ ਨੂੰ ਵੱਢ ਦਿੱਤਾ ਹੈ, ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ ।
Ezekiel 11:11 in Panjabi 11 ਇਹ ਸ਼ਹਿਰ ਤੁਹਾਡੇ ਲਈ ਕੜਾਹਾ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ ।
Ezekiel 22:2 in Panjabi 2 ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ ।
Ezekiel 22:6 in Panjabi 6 ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 22:27 in Panjabi 27 ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ਼ ਕਰਦੇ ਹਨ ।
Ezekiel 23:37 in Panjabi 37 ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ । ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ !
Ezekiel 24:9 in Panjabi 9 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਖੂਨੀ ਸ਼ਹਿਰ ਉੱਤੇ ਹਾਏ ਹਾਏ ! ਮੈਂ ਵੀ ਵੱਡਾ ਢੇਰ ਲਾਵਾਂਗਾ ।
Ezekiel 24:11 in Panjabi 11 ਤਦ ਉਹ ਨੂੰ ਖ਼ਾਲੀ ਕਰ ਕੇ ਅੰਗਾਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ । ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ ।
Joel 3:3 in Panjabi 3 ਅਤੇ ਮੇਰੀ ਪਰਜਾ ਉੱਤੇ ਪਰਚੀਆਂ ਪਾਈਆਂ ਅਤੇ ਇੱਕ ਮੁੰਡਾ ਵੇਸਵਾ ਦੇ ਬਦਲੇ ਵਿੱਚ ਦੇ ਦਿੱਤਾ ਅਤੇ ਮਧ ਪੀਣ ਲਈ ਇੱਕ ਕੁੜੀ ਵੇਚ ਦਿੱਤੀ !
Obadiah 1:11 in Panjabi 11 ਉਸ ਦਿਨ ਤੂੰ ਦੂਰ ਖੜ੍ਹਾ ਸੀ, ਜਿਸ ਦਿਨ ਪਰਾਏ ਉਹ ਦਾ ਮਾਲ-ਧਨ ਲੁੱਟ ਕੇ ਲੈ ਗਏ ਅਤੇ ਓਪਰੇ ਉਹ ਦੇ ਫਾਟਕਾਂ ਰਾਹੀਂ ਅੰਦਰ ਵੜ ਕੇ ਯਰੂਸ਼ਲਮ ਉੱਤੇ ਪਰਚੀਆਂ ਪਾਉਣ ਲੱਗੇ, ਉਸ ਦਿਨ ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੀ !
Jonah 1:7 in Panjabi 7 ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ ।
Micah 7:2 in Panjabi 2 ਭਗਤ ਲੋਕ ਧਰਤੀ ਤੋਂ ਨਾਸ਼ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ ।
Nahum 3:1 in Panjabi 1 ਖੂਨੀ ਸ਼ਹਿਰ ਉੱਤੇ ਹਾਏ ਹਾਏ ! ਸਾਰੇ ਦਾ ਸਾਰਾ ਝੂਠ ਅਤੇ ਲੁੱਟ ਨਾਲ ਭਰਿਆ ਹੋਇਆ ਹੈ, ਸ਼ਿਕਾਰ ਅਣਮੁੱਕ ਹੈ !
Nahum 3:10 in Panjabi 10 ਤਾਂ ਵੀ ਉਹ ਲੈ ਲਿਆ ਗਿਆ, ਉਹ ਗੁਲਾਮੀ ਵਿੱਚ ਗਿਆ, ਉਹ ਦੇ ਨਿਆਣੇ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਪਟਕ ਦਿੱਤੇ ਗਏ, ਉਹ ਦੇ ਪਤਵੰਤਾਂ ਲਈ ਪਰਚੀਆਂ ਪਾਈਆਂ ਗਈਆਂ ਅਤੇ ਉਹ ਦੇ ਸਾਰੇ ਵੱਡੇ ਲੋਕ ਸੰਗਲਾਂ ਨਾਲ ਬੰਨ੍ਹੇ ਗਏ ਸਨ ।
Matthew 23:35 in Panjabi 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ।
Revelation 11:7 in Panjabi 7 ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ ।
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।
Revelation 18:24 in Panjabi 24 ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ !