Ezekiel 28:12 in Panjabi 12 ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ ।
Other Translations King James Version (KJV) Son of man, take up a lamentation upon the king of Tyrus, and say unto him, Thus saith the Lord GOD; Thou sealest up the sum, full of wisdom, and perfect in beauty.
American Standard Version (ASV) Son of man, take up a lamentation over the king of Tyre, and say unto him, Thus saith the Lord Jehovah: Thou sealest up the sum, full of wisdom, and perfect in beauty.
Bible in Basic English (BBE) Son of man, make a song of grief for the king of Tyre, and say to him, This is what the Lord has said: You are all-wise and completely beautiful;
Darby English Bible (DBY) Son of man, take up a lamentation upon the king of Tyre, and say unto him, Thus saith the Lord Jehovah: Thou, who sealest up the measure of perfection, full of wisdom and perfect in beauty,
World English Bible (WEB) Son of man, take up a lamentation over the king of Tyre, and tell him, Thus says the Lord Yahweh: You seal up the sum, full of wisdom, and perfect in beauty.
Young's Literal Translation (YLT) `Son of man, lift up a lamentation for the king of Tyre, And thou hast said to him: Thus said the Lord Jehovah: Thou art sealing up a measurement, Full of wisdom, and perfect in beauty.
Cross Reference 2 Chronicles 35:25 in Panjabi 25 ਯਿਰਮਿਯਾਹ ਨੇ ਯੋਸੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
Proverbs 21:30 in Panjabi 30 ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ ।
Isaiah 10:13 in Panjabi 13 ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ !
Isaiah 14:4 in Panjabi 4 ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ !
Jeremiah 9:17 in Panjabi 17 ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਭਈ ਉਹ ਆਉਣ ।
Jeremiah 9:23 in Panjabi 23 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
Ezekiel 19:1 in Panjabi 1 ਹੁਣ ਤੂੰ ਇਸਰਾਏਲ ਦੇ ਪ੍ਰਧਾਨਾਂ ਦੇ ਵਿਰੁੱਧ ਵਿਰਲਾਪ ਕਰ
Ezekiel 19:14 in Panjabi 14 ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ । ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ ।
Ezekiel 26:17 in Panjabi 17 ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ਼ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ !
Ezekiel 27:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਉੱਤੇ ਵੈਣ ਪਾ
Ezekiel 27:32 in Panjabi 32 ਅਤੇ ਸਿਆਪੇ ਵਿੱਚ ਤੇਰੇ ਉੱਤੇ ਵੈਣ ਚੁੱਕਣਗੇ, ਅਤੇ ਤੇਰੇ ਉੱਤੇ ਇਸ ਤਰ੍ਹਾਂ ਰੋਣਗੇ, ਕਿ ਕੌਣ ਸੂਰ ਦੇ ਵਰਗਾ ਹੈ, ਜਿਹੜਾ ਸਾਗਰ ਦੇ ਵਿਚਕਾਰ ਨਾਸ਼ ਹੋਇਆ ?
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Ezekiel 32:2 in Panjabi 2 ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ ।
Ezekiel 32:16 in Panjabi 16 ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Luke 2:40 in Panjabi 40 ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ ।
Acts 6:3 in Panjabi 3 ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜਿੰਮੇਵਾਰੀ ਦੇਈਏ ।
Romans 15:28 in Panjabi 28 ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ ।
1 Corinthians 1:19 in Panjabi 19 ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ ।
1 Corinthians 3:19 in Panjabi 19 ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ ।
2 Corinthians 1:22 in Panjabi 22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ ।
Colossians 1:9 in Panjabi 9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
Colossians 2:3 in Panjabi 3 ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ ।
James 3:13 in Panjabi 13 ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ ।