Ezekiel 28:26 in Panjabi 26 ਉਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ । ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ।
Other Translations King James Version (KJV) And they shall dwell safely therein, and shall build houses, and plant vineyards; yea, they shall dwell with confidence, when I have executed judgments upon all those that despise them round about them; and they shall know that I am the LORD their God.
American Standard Version (ASV) And they shall dwell securely therein; yea, they shall build houses, and plant vineyards, and shall dwell securely, when I have executed judgments upon all those that do them despite round about them; and they shall know that I am Jehovah their God.
Bible in Basic English (BBE) And they will be safe there, building houses and planting vine-gardens and living without fear; when I have sent my punishments on all those who put shame on them round about them; and they will be certain that I am the Lord their God.
Darby English Bible (DBY) They shall dwell in it in safety, and shall build houses and plant vineyards; and they shall dwell in safety, when I have executed judgments upon all those that despised them round about them: and they shall know that I [am] Jehovah their God.
World English Bible (WEB) They shall dwell securely therein; yes, they shall build houses, and plant vineyards, and shall dwell securely, when I have executed judgments on all those who do them despite round about them; and they shall know that I am Yahweh their God.
Young's Literal Translation (YLT) And they have dwelt on it confidently, And builded houses, and planted vineyards, And dwelt confidently -- in My doing judgments, On all those despising them round about, And they have known that I, Jehovah, `am' their God!'
Cross Reference Exodus 29:46 in Panjabi 46 ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ । ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ।
Leviticus 25:18 in Panjabi 18 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ਼ ਵਿੱਚ ਸੁਖ-ਸਾਂਦ ਨਾਲ ਰਹੋਗੇ ।
Deuteronomy 12:10 in Panjabi 10 ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,
1 Kings 4:25 in Panjabi 25 ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਅਮਨ ਨਾਲ ਬੈਠਦਾ ਸੀ ।
Proverbs 14:26 in Panjabi 26 ਯਹੋਵਾਹ ਦੇ ਭੈ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ ।
Isaiah 13:1 in Panjabi 1 ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
Isaiah 17:14 in Panjabi 14 ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ ।
Isaiah 33:1 in Panjabi 1 ਹਾਇ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ ! ਹਾਇ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ !
Isaiah 65:21 in Panjabi 21 ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ ।
Jeremiah 23:6 in Panjabi 6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਿਯਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ ।
Jeremiah 29:5 in Panjabi 5 ਤੁਸੀਂ ਘਰ ਬਣਾਓ ਅਤੇ ਉਹਨਾਂ ਵਿੱਚ ਵੱਸੋ ਅਤੇ ਬਾਗ ਲਾਓ ਅਤੇ ਉਹਨਾਂ ਦੇ ਮੇਵੇ ਖਾਓ
Jeremiah 29:28 in Panjabi 28 ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਇਹ ਅਖਵਾ ਭੇਜਿਆ ਹੈ ਕਿ ਤੁਹਾਡੀ ਗ਼ੁਲਾਮੀ ਲੰਮੀ ਹੈ । ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ ਲਓ ਅਤੇ ਉਹ ਦਾ ਫਲ ਖਾਓ
Jeremiah 30:16 in Panjabi 16 ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
Jeremiah 31:4 in Panjabi 4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿਕਲੇਂਗੀ
Jeremiah 32:15 in Panjabi 15 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ ।
Jeremiah 33:16 in Panjabi 16 ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ ।
Jeremiah 46:1 in Panjabi 1 ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਬਾਰੇ ਯਿਰਮਿਯਾਹ ਨਬੀ ਨੂੰ ਆਇਆ ।
Lamentations 1:8 in Panjabi 8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ ।
Ezekiel 25:1 in Panjabi 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Ezekiel 28:22 in Panjabi 22 ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 28:24 in Panjabi 24 ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ !
Ezekiel 34:25 in Panjabi 25 ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ । ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ ।
Ezekiel 34:31 in Panjabi 31 ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 36:22 in Panjabi 22 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ ।
Ezekiel 38:8 in Panjabi 8 ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ ।
Ezekiel 38:11 in Panjabi 11 ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ । ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ ।
Ezekiel 39:10 in Panjabi 10 ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤ੍ਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Hosea 2:18 in Panjabi 18 ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ ।
Amos 9:13 in Panjabi 13 ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ !
Habakkuk 2:8 in Panjabi 8 ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ ।
Zephaniah 2:8 in Panjabi 8 ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ ।
Zechariah 1:15 in Panjabi 15 ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ ।
Zechariah 2:4 in Panjabi 4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ ।