Ezekiel 29:16 in Panjabi 16 ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ । ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ !
Other Translations King James Version (KJV) And it shall be no more the confidence of the house of Israel, which bringeth their iniquity to remembrance, when they shall look after them: but they shall know that I am the Lord GOD.
American Standard Version (ASV) And it shall be no more the confidence of the house of Israel, bringing iniquity to remembrance, when they turn to look after them: and they shall know that I am the Lord Jehovah.
Bible in Basic English (BBE) And Egypt will no longer be the hope of the children of Israel, causing sin to come to mind when their eyes are turned to them: and they will be certain that I am the Lord.
Darby English Bible (DBY) And it shall be no more the confidence of the house of Israel, bringing iniquity to remembrance, when they turn after them: and they shall know that I [am] the Lord Jehovah.
World English Bible (WEB) It shall be no more the confidence of the house of Israel, bringing iniquity to memory, when they turn to look after them: and they shall know that I am the Lord Yahweh.
Young's Literal Translation (YLT) And it is no more to the house of Israel for a confidence, Bringing iniquity to remembrance, By their turning after them, And they have known that I `am' the Lord Jehovah.'
Cross Reference Numbers 5:15 in Panjabi 15 ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਹਲੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਨ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ ।
1 Kings 17:18 in Panjabi 18 ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ ?
Psalm 25:7 in Panjabi 7 ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ । ਹੇ ਯਹੋਵਾਹ,ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ ।
Psalm 79:8 in Panjabi 8 ਸਾਡੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ !
Isaiah 20:5 in Panjabi 5 ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ ।
Isaiah 30:1 in Panjabi 1 ਹਾਇ ਵਿਦਰੋਹੀ ਬਾਲਕਾਂ ਉੱਤੇ ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
Isaiah 31:1 in Panjabi 1 ਹਾਇ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ ।
Isaiah 36:4 in Panjabi 4 ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਫ਼ਰਮਾਉਂਦਾ ਹੈ, ਤੂੰ ਕਿਸ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ ?
Isaiah 64:9 in Panjabi 9 ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ । ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ ।
Jeremiah 2:18 in Panjabi 18 ਹੁਣ ਮਿਸਰ ਦੇ ਰਾਹ ਤੋਂ ਤੈਨੂੰ ਕਿ ਲਾਭ ਹੈ, ਭਈ ਤੂੰ ਨੀਲ ਦਾ ਪਾਣੀ ਪੀਵੇਂ ? ਅਤੇ ਅੱਸ਼ੂਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਭਈ ਤੂੰ ਦਰਿਆ ਦਾ ਪਾਣੀ ਪੀਵੇਂ ?
Jeremiah 2:36 in Panjabi 36 ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ ।
Jeremiah 14:10 in Panjabi 10 ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ,- ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨਾ ਪਿਆਰ ਕੀਤਾ ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ । ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ ।
Jeremiah 37:5 in Panjabi 5 ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ ।
Lamentations 4:17 in Panjabi 17 ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸਕਦੀ ।
Ezekiel 17:15 in Panjabi 15 ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਏਲਚੀ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ । ਕੀ ਉਹ ਸਫ਼ਲ ਹੋਵੇਗਾ ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ ?
Ezekiel 21:23 in Panjabi 23 ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ ।
Ezekiel 28:22 in Panjabi 22 ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 28:26 in Panjabi 26 ਉਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ । ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ।
Ezekiel 29:6 in Panjabi 6 ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ ।
Ezekiel 29:9 in Panjabi 9 ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ ।
Ezekiel 29:21 in Panjabi 21 ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਹਨਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Hosea 5:13 in Panjabi 13 ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ ।
Hosea 7:11 in Panjabi 11 ਅਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ !
Hosea 8:13 in Panjabi 13 ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ । ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ ।
Hosea 9:9 in Panjabi 9 ਉਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖਰਾਬ ਕਰ ਲਿਆ, ਜਿਵੇਂ ਗਿਬਆਹ ਦੇ ਦਿਨਾਂ ਵਿੱਚ, ਉਹ ਉਹਨਾਂ ਦੀ ਬਦੀ ਨੂੰ ਚੇਤੇ ਕਰੇਗਾ ਉਹ ਉਹਨਾਂ ਦੇ ਪਾਪਾਂ ਦੀ ਖਬਰ ਲਵੇਗਾ ।
Hosea 12:1 in Panjabi 1 ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ ।
Hosea 14:3 in Panjabi 3 ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ ''ਸਾਡਾ ਪਰਮੇਸ਼ੁਰ'' ਨਹੀਂ ਮੰਨਾਂਗੇ । ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ ।
Hebrews 10:3 in Panjabi 3 ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੋ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ ।
Hebrews 10:17 in Panjabi 17 ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਯਾਦ ਨਾ ਕਰਾਂਗਾ ।
Revelation 16:19 in Panjabi 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਂ ਦਾ ਪਿਆਲਾ ਉਹ ਨੂੰ ਦੇਵੇ ।