Ezekiel 3:18 in Panjabi 18 ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Other Translations King James Version (KJV) When I say unto the wicked, Thou shalt surely die; and thou givest him not warning, nor speakest to warn the wicked from his wicked way, to save his life; the same wicked man shall die in his iniquity; but his blood will I require at thine hand.
American Standard Version (ASV) When I say unto the wicked, Thou shalt surely die; and thou givest him not warning, nor speakest to warn the wicked from his wicked way, to save his life; the same wicked man shall die in his iniquity; but his blood will I require at thy hand.
Bible in Basic English (BBE) When I say to the evil-doer, Death will certainly be your fate; and you give him no word of it and say nothing to make clear to the evil-doer the danger of his evil way, so that he may be safe; that same evil man will come to death in his evil-doing; but I will make you responsible for his blood.
Darby English Bible (DBY) When I say unto the wicked, Thou shalt certainly die; and thou givest him not warning, nor speakest to warn the wicked from his wicked way, that he may live: the same wicked [man] shall die in his iniquity; but his blood will I require at thy hand.
World English Bible (WEB) When I tell the wicked, You shall surely die; and you give him no warning, nor speak to warn the wicked from his wicked way, to save his life; the same wicked man shall die in his iniquity; but his blood will I require at your hand.
Young's Literal Translation (YLT) In My saying to the wicked: Thou dost surely die; and thou hast not warned him, nor hast spoken to warn the wicked from his wicked way, so that he doth live; he -- the wicked -- in his iniquity dieth, and his blood from thy hand I require.
Cross Reference Genesis 2:17 in Panjabi 17 ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ ।
Genesis 3:3 in Panjabi 3 ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ।
Genesis 9:5 in Panjabi 5 ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ ।
Genesis 42:22 in Panjabi 22 ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ ।
Numbers 26:65 in Panjabi 65 ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ ।
2 Samuel 4:11 in Panjabi 11 ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ਼ ਨਾ ਕਰਾਂਗਾ ?
2 Kings 1:4 in Panjabi 4 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ ।” ਤਦ ਏਲੀਯਾਹ ਤੁਰ ਪਿਆ ।
Proverbs 14:32 in Panjabi 32 ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ਼ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ ।
Isaiah 3:11 in Panjabi 11 ਹਾਇ ਦੁਸ਼ਟ ਉੱਤੇ ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ
Ezekiel 3:20 in Panjabi 20 ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ । ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Ezekiel 18:4 in Panjabi 4 ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ । ਜਿਹੀ ਪਿਉ ਦੀ ਜਾਨ, ਵੈਸੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ । ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ ।
Ezekiel 18:13 in Panjabi 13 ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ ।
Ezekiel 18:20 in Panjabi 20 ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ । ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ । ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ ।
Ezekiel 18:30 in Panjabi 30 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ । ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ ।
Ezekiel 33:6 in Panjabi 6 ਪਰ ਜੇਕਰ ਰਾਖਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ । ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ ।
Ezekiel 33:8 in Panjabi 8 ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ ।
Ezekiel 34:10 in Panjabi 10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ । ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ ।
Luke 11:50 in Panjabi 50 ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ ।
Luke 13:3 in Panjabi 3 ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ ।
Luke 13:5 in Panjabi 5 ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੌਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ ।
John 8:21 in Panjabi 21 ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ । ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ ।”
John 8:24 in Panjabi 24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ । ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ ।”
Acts 2:40 in Panjabi 40 ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ ।
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Acts 20:26 in Panjabi 26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ ।
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
1 Timothy 4:16 in Panjabi 16 ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ ।
1 Timothy 5:22 in Panjabi 22 ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ । ਆਪਣੇ ਆਪ ਨੂੰ ਪਵਿੱਤਰ ਰੱਖ ।
James 5:19 in Panjabi 19 ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ ।