Ezekiel 3:19 in Panjabi 19 ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ ।
Other Translations King James Version (KJV) Yet if thou warn the wicked, and he turn not from his wickedness, nor from his wicked way, he shall die in his iniquity; but thou hast delivered thy soul.
American Standard Version (ASV) Yet if thou warn the wicked, and he turn not from his wickedness, nor from his wicked way, he shall die in his iniquity; but thou hast delivered thy soul.
Bible in Basic English (BBE) But if you give the evil-doer word of his danger, and he is not turned from his sin or from his evil way, death will overtake him in his evil-doing; but your life will be safe.
Darby English Bible (DBY) But if thou warn the wicked, and he turn not from his wickedness, nor from his wicked way, he shall die in his iniquity; but thou hast delivered thy soul.
World English Bible (WEB) Yet if you warn the wicked, and he doesn't turn from his wickedness, nor from his wicked way, he shall die in his iniquity; but you have delivered your soul.
Young's Literal Translation (YLT) And thou, because thou hast warned the wicked, and he hath not turned back from his wickedness, and from his wicked way, he in his iniquity dieth, and thou thy soul hast delivered.
Cross Reference 2 Kings 17:13 in Panjabi 13 ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ ।
2 Chronicles 36:15 in Panjabi 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Proverbs 29:1 in Panjabi 1 ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ ।
Isaiah 49:4 in Panjabi 4 ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ ।
Jeremiah 42:19 in Panjabi 19 ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ
Jeremiah 44:4 in Panjabi 4 ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
Ezekiel 3:18 in Panjabi 18 ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Ezekiel 3:21 in Panjabi 21 ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ ।
Ezekiel 14:14 in Panjabi 14 ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ ।
Ezekiel 14:20 in Panjabi 20 ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ ।
Ezekiel 33:5 in Panjabi 5 ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਚੌਕਸ ਨਾ ਹੋਇਆ । ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ ।
Ezekiel 33:9 in Panjabi 9 ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ ।
Luke 10:10 in Panjabi 10 ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ
Acts 13:45 in Panjabi 45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
Acts 18:5 in Panjabi 5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ ।
Acts 20:26 in Panjabi 26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ ।
2 Corinthians 2:15 in Panjabi 15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ ।
1 Thessalonians 4:6 in Panjabi 6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
1 Timothy 4:16 in Panjabi 16 ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ ।
Hebrews 2:1 in Panjabi 1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ ।
Hebrews 10:26 in Panjabi 26 ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।