Ezekiel 33:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖਾ ਬਣਾਉਣ ।
Other Translations King James Version (KJV) Son of man, speak to the children of thy people, and say unto them, When I bring the sword upon a land, if the people of the land take a man of their coasts, and set him for their watchman:
American Standard Version (ASV) Son of man, speak to the children of thy people, and say unto them, When I bring the sword upon a land, and the people of the land take a man from among them, and set him for their watchman;
Bible in Basic English (BBE) Son of man, give a word to the children of your people, and say to them, When I make the sword come on a land, if the people of the land take a man from among their number and make him their watchman:
Darby English Bible (DBY) Son of man, speak to the children of thy people, and say unto them, When I bring the sword upon a land, and the people of the land take one man from among them all, and set him for their watchman:
World English Bible (WEB) Son of man, speak to the children of your people, and tell them, When I bring the sword on a land, and the people of the land take a man from among them, and set him for their watchman;
Young's Literal Translation (YLT) `Son of man, speak unto the sons of thy people, and thou hast said unto them: A land -- when I bring in against it a sword, And the people of the land have taken one man out of their borders, And made him to them for a watchman.
Cross Reference Leviticus 26:25 in Panjabi 25 ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇੱਕਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ ।
2 Samuel 18:24 in Panjabi 24 ਅਤੇ ਉਸ ਵੇਲੇ ਦਾਊਦ ਦੋਹਾਂ ਫਾਟਕਾਂ ਦੇ ਵਿਚਕਾਰ ਬੈਠਾ ਸੀ ਅਤੇ ਰਾਖਾ ਫਾਟਕ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਉਸ ਨੇ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ, ਇੱਕ ਜਣਾ ਇੱਕਲਾ ਦੌੜਿਆ ਆਉਂਦਾ ਸੀ ।
2 Kings 9:17 in Panjabi 17 ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖੜ੍ਹਾ ਸੀ ਅਤੇ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿਸਦਾ ਹੈ । ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਕਿ ਉਹ ਉਸ ਨੂੰ ਪੁੱਛੇ, “ਕੀ ਸ਼ਾਂਤੀ ਵੀ ਹੈ ? ”
Isaiah 21:6 in Panjabi 6 ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾਹ, ਰਾਖਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ ।
Isaiah 56:9 in Panjabi 9 ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ ! ਖਾਣ ਲਈ ਆ ਜਾਓ !
Isaiah 62:6 in Panjabi 6 ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ !
Jeremiah 12:12 in Panjabi 12 ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ ।
Jeremiah 15:2 in Panjabi 2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ ।
Jeremiah 25:31 in Panjabi 31 ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਉ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ ।
Jeremiah 47:6 in Panjabi 6 ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮ੍ਹੀ ਰਹੁ ।
Jeremiah 51:12 in Panjabi 12 ਬਾਬਲ ਦੀ ਸਫ਼ੀਲ ਦੇ ਵਿਰੁੱਧ ਝੰਡਾ ਖੜਾ ਕਰੋ, ਪਹਿਰੇ ਨੂੰ ਤਕੜਾ ਕਰੋ, ਪਹਿਰੇਦਾਰ ਨੂੰ ਕਾਇਮ ਕਰੋ, ਘਾਤ ਦੇ ਥਾਂ ਤਿਆਰ ਕਰੋ, ਕਿਉਂ ਜੋ ਯਹੋਵਾਹ ਨੇ ਮਤਾ ਪਕਾਇਆ ਸੋ ਕੀਤਾ ਵੀ, ਜਿਹੜਾ ਉਹ ਬਾਬਲ ਦੇ ਵਾਸੀਆਂ ਦੇ ਬਾਰੇ ਬੋਲਿਆ ਸੀ ।
Ezekiel 3:11 in Panjabi 11 ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ ।
Ezekiel 3:27 in Panjabi 27 ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ ।
Ezekiel 6:3 in Panjabi 3 ਤੂੰ ਆਖ, ਹੇ ਇਸਰਾਏਲ ਦੇ ਪਹਾੜੋ, ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ਼ ਕਰਾਂਗਾ ।
Ezekiel 11:8 in Panjabi 8 ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ ।
Ezekiel 14:17 in Panjabi 17 ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
Ezekiel 14:21 in Panjabi 21 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
Ezekiel 21:9 in Panjabi 9 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ !
Ezekiel 33:7 in Panjabi 7 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ । ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ ।
Ezekiel 33:12 in Panjabi 12 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ ।
Ezekiel 33:17 in Panjabi 17 ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ ।
Ezekiel 33:30 in Panjabi 30 ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ । ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ ।
Ezekiel 37:18 in Panjabi 18 ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਇਹਨਾਂ ਤੋਂ ਤੇਰਾ ਕੀ ਭਾਵ ਹੈ ? ਕੀ ਤੂੰ ਸਾਨੂੰ ਨਹੀਂ ਦੱਸੇਂਗਾ ?
Hosea 9:8 in Panjabi 8 ਅਫ਼ਰਾਈਮ ਮੇਰੇ ਪਰਮੇਸ਼ੁਰ ਨਾਲ ਪਹਿਰੇਦਾਰ ਹੈ, ਹੁਣ ਰਿਹਾ ਨਬੀ, - ਉਹ ਦੇ ਸਾਰੇ ਰਾਹਾਂ ਉੱਤੇ ਚਿੜੀਮਾਰ ਦਾ ਜਾਲ ਹੈ, ਅਤੇ ਉਹ ਦੇ ਪਰਮੇਸ਼ੁਰ ਦੇ ਘਰ ਵਿੱਚ ਦੁਸ਼ਮਣੀ ਹੈ ।
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,