Ezekiel 33:31 in Panjabi 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ ।
Other Translations King James Version (KJV) And they come unto thee as the people cometh, and they sit before thee as my people, and they hear thy words, but they will not do them: for with their mouth they shew much love, but their heart goeth after their covetousness.
American Standard Version (ASV) And they come unto thee as the people cometh, and they sit before thee as my people, and they hear thy words, but do them not; for with their mouth they show much love, but their heart goeth after their gain.
Bible in Basic English (BBE) And they come to you as my people come, and are seated before you as my people, hearing your words but doing them not: for deceit is in their mouth and their heart goes after profit for themselves.
Darby English Bible (DBY) And they come unto thee as a people cometh, and they sit before thee [as] my people, and they hear thy words, but they do them not; for with their mouth they shew much love, [but] their heart goeth after their dishonest gain.
World English Bible (WEB) They come to you as the people comes, and they sit before you as my people, and they hear your words, but don't do them; for with their mouth they show much love, but their heart goes after their gain.
Young's Literal Translation (YLT) And they come in unto thee as the coming in of a people, And they sit before thee -- My people, And have heard thy words, and they do them not, For doting loves with their mouth they are making, After their dishonest gain their heart is going.
Cross Reference Deuteronomy 5:28 in Panjabi 28 ਜਦ ਤੁਸੀਂ ਮੈਨੂੰ ਇਹ ਗੱਲਾਂ ਆਖਦੇ ਸੀ ਤਾਂ ਯਹੋਵਾਹ ਨੇ ਤੁਹਾਡੀਆਂ ਗੱਲਾਂ ਸੁਣੀਆਂ, ਤਦ ਯਹੋਵਾਹ ਨੇ ਮੈਨੂੰ ਆਖਿਆ, “ਮੈਂ ਇਸ ਪਰਜਾ ਦੀਆਂ ਗੱਲਾਂ ਸੁਣੀਆਂ ਹਨ, ਜਿਹੜੀਆਂ ਉਹ ਤੈਨੂੰ ਆਖਦੇ ਹਨ । ਜੋ ਕੁਝ ਉਨ੍ਹਾਂ ਨੇ ਬੋਲਿਆ ਹੈ, ਉਹ ਠੀਕ ਹੈ ।
Psalm 78:36 in Panjabi 36 ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
Isaiah 28:13 in Panjabi 13 ਇਸ ਲਈ ਯਹੋਵਾਹ ਦਾ ਬੋਲ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫੱਸ ਕੇ ਫੜ੍ਹੇ ਜਾਣ ।
Isaiah 29:13 in Panjabi 13 ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 23:33 in Panjabi 33 ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ ! ਮੈਂ ਤੁਹਾਨੂੰ ਸੁੱਟ ਦਿਆਂਗਾ ! ਯਹੋਵਾਹ ਦਾ ਵਾਕ ਹੈ
Jeremiah 43:1 in Panjabi 1 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਉਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ ਜਿਹਨਾਂ ਨੂੰ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਨੇ ਉਹਨਾਂ ਕੋਲ ਭੇਜਿਆ, ਅਰਥਾਤ ਇਹਨਾਂ ਸਾਰੀਆਂ ਗੱਲਾਂ ਨੂੰ
Jeremiah 44:16 in Panjabi 16 ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ
Ezekiel 8:1 in Panjabi 1 ਛੇਵੇਂ ਸਾਲ ਦੇ ਛੇਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸੀ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਅੱਗੇ ਬੈਠੇ ਸਨ ਕਿ ਉੱਥੇ ਪ੍ਰਭੂ ਯਹੋਵਾਹ ਦਾ ਹੱਥ ਮੇਰੇ ਉੱਤੇ ਆਇਆ ।
Ezekiel 14:1 in Panjabi 1 ਫੇਰ ਇਸਰਾਏਲ ਦੇ ਕੁੱਝ ਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਅੱਗੇ ਬਹਿ ਗਏ ।
Ezekiel 20:1 in Panjabi 1 ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁੱਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁੱਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ ।
Ezekiel 22:27 in Panjabi 27 ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ਼ ਕਰਦੇ ਹਨ ।
Matthew 6:24 in Panjabi 24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ । ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ ।
Matthew 7:24 in Panjabi 24 ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ।
Matthew 13:22 in Panjabi 22 ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁੱਝ ਵੀ ਫਲ ਨਹੀਂ ਦਿੰਦਾ ।
Matthew 19:22 in Panjabi 22 ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ ।
Luke 6:48 in Panjabi 48 ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ ।
Luke 8:21 in Panjabi 21 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ ।
Luke 10:39 in Panjabi 39 ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ ।
Luke 11:28 in Panjabi 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ ।
Luke 12:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ ।
Luke 16:14 in Panjabi 14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ ।
Acts 10:33 in Panjabi 33 ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ । ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁੱਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ ।
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
James 1:22 in Panjabi 22 ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ ।
James 2:14 in Panjabi 14 ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ ?
1 John 3:17 in Panjabi 17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ ?