Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Other Translations King James Version (KJV) Son of man, prophesy against the shepherds of Israel, prophesy, and say unto them, Thus saith the Lord GOD unto the shepherds; Woe be to the shepherds of Israel that do feed themselves! should not the shepherds feed the flocks?
American Standard Version (ASV) Son of man, prophesy against the shepherds of Israel, prophesy, and say unto them, even to the shepherds, Thus saith the Lord Jehovah: Woe unto the shepherds of Israel that do feed themselves! should not the shepherds feed the sheep?
Bible in Basic English (BBE) Son of man, be a prophet against the keepers of the flock of Israel, and say to them, O keepers of the sheep! this is the word of the Lord: A curse is on the keepers of the flock of Israel who take the food for themselves! is it not right for the keepers to give the food to the sheep?
Darby English Bible (DBY) Son of man, prophesy against the shepherds of Israel, prophesy; and say unto them, unto the shepherds, Thus saith the Lord Jehovah: Woe to the shepherds of Israel that feed themselves! Should not the shepherds feed the flock?
World English Bible (WEB) Son of man, prophesy against the shepherds of Israel, prophesy, and tell them, even to the shepherds, Thus says the Lord Yahweh: Woe to the shepherds of Israel who feed themselves! Shouldn't the shepherds feed the sheep?
Young's Literal Translation (YLT) `Son of man, prophesy concerning shepherds of Israel, prophesy, and thou hast said unto them: To the shepherds, thus said the Lord Jehovah: Wo `to' the shepherds of Israel, Who have been feeding themselves! The flock do not the shepherds feed?
Cross Reference 2 Samuel 5:2 in Panjabi 2 ਪਿਛਲੇ ਸਮੇਂ ਵਿੱਚ ਜਿਸ ਵੇਲੇ ਸਾਡਾ ਰਾਜਾ ਸ਼ਾਊਲ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ ।
Psalm 78:71 in Panjabi 71 ਉਹ ਉਹ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ । ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ ਇਸਰਾਏਲ ਨੂੰ ਚਰਾਵੇ ।
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Jeremiah 2:8 in Panjabi 8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ ।
Jeremiah 3:15 in Panjabi 15 ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ
Jeremiah 10:21 in Panjabi 21 ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ ।
Jeremiah 12:10 in Panjabi 10 ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ ।
Jeremiah 23:1 in Panjabi 1 ਹਾਇ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ !
Ezekiel 13:19 in Panjabi 19 ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ ।
Ezekiel 33:24 in Panjabi 24 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ ।
Ezekiel 34:8 in Panjabi 8 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ ।
Micah 3:1 in Panjabi 1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ?
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Zephaniah 3:3 in Panjabi 3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ !
Zechariah 11:17 in Panjabi 17 ਹਾਏ ਉਸ ਮੇਰੇ ਮੂਰਖ ਅਯਾਲੀ ਲਈ ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ !
Matthew 24:48 in Panjabi 48 ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
Luke 12:42 in Panjabi 42 ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ ?
Luke 20:46 in Panjabi 46 ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ ।
John 10:1 in Panjabi 1 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ ।
John 10:11 in Panjabi 11 ਮੈਂ ਚੰਗਾ ਅਯਾਲੀ ਹਾਂ । ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 20:26 in Panjabi 26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ ।
Acts 20:29 in Panjabi 29 ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ ।
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
1 Peter 5:2 in Panjabi 2 ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।